ਪੀ.ਜੀ.ਆਈ. ਚੰਡੀਗੜ੍ਹ ’ਚ ਵੀ ਮਿਲੇਗਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ - ਇੰਦਰਜੀਤ ਕੌਰ ਮਾਨ
ਨਕੋਦਰ, 18 ਨਵੰਬਰ (ਗੁਰਵਿੰਦਰ ਸਿੰਘ )-ਵਿਧਾਨ ਸਭਾ ਹਲਕਾ ਨਕੋਦਰ ਤੋਂ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਚੰਡੀਗੜ੍ਹ ਸਥਿਤ ਪੀ. ਜੀ.
ਨਕੋਦਰ, 18 ਨਵੰਬਰ (ਗੁਰਵਿੰਦਰ ਸਿੰਘ )-ਵਿਧਾਨ ਸਭਾ ਹਲਕਾ ਨਕੋਦਰ ਤੋਂ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਚੰਡੀਗੜ੍ਹ ਸਥਿਤ ਪੀ.ਜੀ.ਆਈ. ਵਿੱਚ ਵੀ ਸਿਹਤ ਕਾਰਡ ਰਾਹੀਂ ਇਲਾਜ ਦੀ ਸਹੂਲਤ ਸ਼ੁਰੂ ਹੋ ਗਈ ਹੈ। ਇਸ ਤਹਿਤ ਪੰਜਾਬ ਦੇ ਯੋਗ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਦਿਲ, ਗੁਰਦੇ, ਕੈਂਸਰ, ਨਿਊਰੋ ਸਰਜਰੀ ਅਤੇ ਹਾਦਸਿਆਂ ਸਮੇਤ ਗੰਭੀਰ ਬਿਮਾਰੀਆਂ ਦੇ ਇਲਾਜ ਲਈ 2,000 ਤੋਂ ਵੱਧ ਮੈਡੀਕਲ ਪੈਕੇਜ ਸ਼ਾਮਲ ਕੀਤੇ ਗਏ ਹਨ। ਪੀ.ਜੀ.ਆਈ. ’ਚ ਇਲਾਜ ਸਬੰਧੀ ਜਾਣਕਾਰੀ ਜਾਂ ਕਿਸੇ ਸਹਾਇਤਾ ਲਈ ਮਰੀਜ਼ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਸਪਤਾਲ ਵਿੱਚ ਸਥਾਪਤ ‘ਆਯੂਸ਼ਮਾਨ ਮਿੱਤਰ’ ਕਾਊਂਟਰ ’ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਹੈਲਪਲਾਈਨ ਨੰਬਰ 104 ਅਤੇ 14555 ’ਤੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਬੀਬੀ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਲੋਕ ਹਿੱਤ ਲਈ ਕਈ ਅਹਿਮ ਕਦਮ ਚੁੱਕੇ ਗਏ ਹਨ।