18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼ਾਹਕੋਟ ਵਿਖੇ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਸਮਾਗਮ 22 ਨੂੰ- ਕੋਹਾੜ ਭਲਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਹੋਵੇਗੀ ਆਰੰਭਤਾ

ਸ਼ਾਹਕੋਟ, 18 ਨਵੰਬਰ (ਸੁਖਦੀਪ ਸਿੰਘ)- ਕਸ਼ੱਤਰੀਆ (ਟਾਂਕ) ਸਭਾ ਸ਼ਾਹਕੋਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਉਤਸਵ 22 ਨਵੰਬਰ ਦਿਨ ਐਤਵਾਰ ਨੂੰ ਬਾਬਾ ਨਾਮਦੇਵ ਭਵਨ, ਮੁਹੱਲਾ ਢੇਰੀਆਂ, ਸ਼ਾਹਕੋਟ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਕੋਹਾੜ ਨੇ ਦੱਸਿਆ ਕਿ ਪ੍ਰਕਾਸ਼ ਉਤਸਵ ਸੰਬੰਧੀ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ।

Ad Position 21
No active advertisement
ਅਜੀਤ ਡੈਸਕ 19-11-2026
ਸ਼ਾਹਕੋਟ, 18 ਨਵੰਬਰ (ਸੁਖਦੀਪ ਸਿੰਘ)- ਕਸ਼ੱਤਰੀਆ (ਟਾਂਕ) ਸਭਾ ਸ਼ਾਹਕੋਟ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਉਤਸਵ 22 ਨਵੰਬਰ ਦਿਨ ਐਤਵਾਰ ਨੂੰ ਬਾਬਾ ਨਾਮਦੇਵ ਭਵਨ, ਮੁਹੱਲਾ ਢੇਰੀਆਂ, ਸ਼ਾਹਕੋਟ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਕੋਹਾੜ ਨੇ ਦੱਸਿਆ ਕਿ ਪ੍ਰਕਾਸ਼ ਉਤਸਵ ਸੰਬੰਧੀ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। 21 ਨਵੰਬਰ ਨੂੰ ਸਵੇਰੇ 5 ਵਜੇ ਪ੍ਰਭਾਤ ਫੇਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਉਤਸਵ ਮੌਕੇ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸ਼ਬਦ ਕੀਰਤਨ ਹੋਵੇਗਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ ਵਾਈ .ਐਫ.ਸੀ. ਰੁੜਕਾ ਕਲਾਂ ਵਿਖੇ ਕਵੀ ਦਰਬਾਰ ਸ਼ਾਨਦਾਰ ਹੋ ਨਿਬੜਿਆ ਅਗਲੀ ਖ਼ਬਰ ਪੀ.ਜੀ.ਆਈ. ਚੰਡੀਗੜ੍ਹ ’ਚ ਵੀ ਮਿਲੇਗਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ - ਇੰਦਰਜੀਤ ਕੌਰ ਮਾਨ
Ad Position 24