18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਸਕੂਲ ਮਲਸੀਆਂ ਵਿਖੇ 2 ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲੇ ਦੀ ਸ਼ੁਰੂਆਤ ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਨੇ ਕੀਤਾ ਉਦਘਾਟਨ

ਮਲਸੀਆਂ, 18 ਨਵੰਬਰ (ਸੁਖਦੀਪ ਸਿੰਘ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਪੀ. ਐਮ.

Ad Position 21
No active advertisement
ਅਜੀਤ ਡੈਸਕ 19-11-2026
ਮਲਸੀਆਂ, 18 ਨਵੰਬਰ (ਸੁਖਦੀਪ ਸਿੰਘ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਦਾਰ ਦਰਬਾਰਾ ਸਿੰਘ ਮੈਮੋਰੀਅਲ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਲਸੀਆਂ ਵਿਖੇ ਪ੍ਰਿੰਸੀਪਲ ਕਮਲ ਗੁਪਤਾ ਦੀ ਅਗਵਾਈ ਤੇ ਸਕੂਲ ਇੰਚਾਰਜ ਲੈਕਚਰਾਰ ਰਾਜਵਿੰਦਰ ਕੌਰ ਦੀ ਦੇਖ-ਰੇਖ ਹੇਠ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲੇ ਦੀ ਸ਼ੁਰੂਆਤ ਹੋਈ। ਪਹਿਲੇ ਦਿਨ ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਬਲਾਕ ਨੋਡਲ ਅਫ਼ਸਰ ਸ਼ਾਹਕੋਟ-2 ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਬਲਾਕ ਸ਼ਾਹਕੋਟ-2 ਅਧੀਨ ਆਉਂਦੇ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੇਲੇ ਦੌਰਾਨ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਤੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਲੈਕਚਰਾਰ ਪ੍ਰਦੀਪ ਕੌਰ ਲੋਹੀਆਂ ਖਾਸ, ਲੈਕਚਰਾਰ ਬਲਜੀਤ ਕੌਰ ਲੋਹੀਆਂ ਖਾਸ ਤੇ ਸਾਇੰਸ ਅਧਿਆਪਕਾ ਗੁਰਿੰਦਰ ਕੌਰ ਧਾਲੀਵਾਲ ਬੀ.ਆਰ.ਸੀ. ਬਲਾਕ ਸ਼ਾਹਕੋਟ-2 ਨੇ ਬਤੌਰ ਜੱਜ ਦੀ ਭੂਮਿਕਾ ਨਿਭਾਈ। ਮੁੱਖ ਮਹਿਮਾਨ ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਸਕੂਲ ਇੰਚਾਰਜ ਰਾਜਵਿੰਦਰ ਕੌਰ ਨੇ ਦੱਸਿਆ ਕਿ ਦੋ ਰੋਜ਼ਾ ਬਲਾਕ ਪੱਧਰੀ ਵਿਸ਼ਾ ਮੇਲੇ ਦੇ ਦੂਜੇ ਦਿਨ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀ ਭਾਗ ਲੈਣਗੇ। ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਧੀ ਅਤੇ ਸਕੂਲ ਇੰਚਾਰਜ ਰਾਜਵਿੰਦਰ ਕੌਰ ਵੱਲੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮਾਸਟਰ ਅਮਰਪ੍ਰੀਤ ਸਿੰਘ ਝੀਤਾ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਉਂਦਿਆਂ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਰਮਨਦੀਪ ਕੌਰ, ਬਲਜੀਤ ਕੌਰ, ਪ੍ਰਤਾਪ ਸਿੰਘ, ਰਾਮੋ ਰਾਣੀ, ਨੀਤੂ, ਹਰਪ੍ਰੀਤ ਕੌਰ, ਗੁਰਮੀਤ ਸਿੰਘ, ਲੈਕਚਰਾਰ ਨਰਿੰਦਰ ਕੁਮਾਰ, ਆਜ਼ਾਦ ਸਿੰਘ ਸਚਦੇਵਾ, ਅਮਰਪ੍ਰੀਤ ਸਿੰਘ ਝੀਤਾ, ਬੇਅੰਤ ਸਿੰਘ, ਰਣਜੀਤ ਸਿੰਘ, ਸੋਮਾ, ਕੁਲਵਿੰਦਰ ਕੁਮਾਰ, ਲੈਕਚਰਾਰ ਗੁਰਪ੍ਰੀਤ ਸਿੰਘ ਢੋਟ, ਲੈਕਚਰਾਰ ਹਰਿੰਦਰ ਪਾਲ ਕੌਰ, ਰਣਜੀਤ ਸਿੰਘ, ਮਨਿੰਦਰ ਕੌਰ, ਬਲਜੀਤ ਕੌਰ, ਮਨਪ੍ਰੀਤ ਕੌਰ, ਪੁਨੀਤਾ ਵੋਹਰਾ, ਰਾਜਨ ਕੁਮਾਰ, ਨੀਲਮ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਬ- ਇੰਸਪੈਕਟਰ ਇੰਦਰਜੀਤ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਸ਼ਬਜੀ ਮੰਡੀ ਦੇ ਭੰਡਾਰੀ ਢਾਬੇ ਦੇ ਮਾਲਕ ਦੀ ਭੇਦਭਰੀ ਹਾਲਤ ’ਚ ਮੌਤ ਪੁਲਿਸ ਨੇ ਲਾਸ਼ ਕਬਜ਼ੇ ’ਚ ਲਈ
Ad Position 24