ਸਬ- ਇੰਸਪੈਕਟਰ ਇੰਦਰਜੀਤ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ
ਆਦਮਪੁਰ, 18 ਨਵੰਬਰ (ਹਰਪ੍ਰੀਤ ਸਿੰਘ)- ਸਬ ਇੰਸਪੈਕਟਰ, ਇੰਦਰਜੀਤ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਬੀਬੀ ਸੁਸ਼ੀਲ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੇ ਕਰਦੇ ਹੋਏ ਗੁਰੂ ਚਰਨਾਂ ’ਚ ਜਾ ਬਿਰਾਜੇ, ਜਿਨ੍ਹਾਂ ਦਾ ਉਨ੍ਹਾਂ ਦੇ ਜੱਦੀ ਪਿੰਡ ਜੈਦ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਨਮ ਅੱਖਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਪੁੱਤਰ ਇੰਦਰਜੀਤ ਸਿੰਘ ਵਲੋਂ ਦਿਖਾਈ ਗਈ।
ਆਦਮਪੁਰ, 18 ਨਵੰਬਰ (ਹਰਪ੍ਰੀਤ ਸਿੰਘ)- ਸਬ ਇੰਸਪੈਕਟਰ, ਇੰਦਰਜੀਤ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਬੀਬੀ ਸੁਸ਼ੀਲ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੇ ਕਰਦੇ ਹੋਏ ਗੁਰੂ ਚਰਨਾਂ ’ਚ ਜਾ ਬਿਰਾਜੇ, ਜਿਨ੍ਹਾਂ ਦਾ ਉਨ੍ਹਾਂ ਦੇ ਜੱਦੀ ਪਿੰਡ ਜੈਦ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਇਲਾਕਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਨਮ ਅੱਖਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਪੁੱਤਰ ਇੰਦਰਜੀਤ ਸਿੰਘ ਵਲੋਂ ਦਿਖਾਈ ਗਈ। ਇਸ ਦੁੱਖ ਦੀ ਘੜੀ ਵਿੱਚ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ, ਸਾਥੀ ਮੁਲਾਜ਼ਮਾਂ, ਪਿੰਡ ਦੀ ਪੰਚਾਇਤ ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਵਲੋ ਇੰਦਰਜੀਤ ਸਿੰਘ ਤੇ ਸਮੂਹ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਮਾਤਾ ਸੁਸ਼ੀਲ ਕੌਰ ਦੀ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਮਿਤੀ 26 ਨਵੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਸਿੰਘ ਸਭਾ ਪਿੰਡ ਜੈਦ ਭੁਲੱਥ ਜ਼ਿਲ੍ਹਾਂ ਕਪੂਰਥਲਾ ਵਿਖੇ ਜਾਵੇਗੀ ਕੀਤੀ।