ਸਰਬਜੀਤ ਸਿੰਘ ਮੱਕੜ ਨੇ ਨਿਤਿਨ ਨਬੀਨ ਦਾ ਆਦਮਪੁਰ ਏਅਰਪੋਰਟ ਵਿਖੇ ਕੀਤਾ ਨਿੱਘਾ ਸਵਾਗਤ
ਜਲੰਧਰ, 19 ਨਵੰਬਰ (ਜਸਪਾਲ ਸਿੰਘ)- ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ, ਹਲਕਾ ਇੰਚਾਰਜ ਜਲੰਧਰ ਕੈਂਟ ਵਲੋਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਸ੍ਰੀ ਗੁਰੂ ਰਵਿਦਾਸ ਜੀ ਏਅਰਪੋਰਟ, ਆਦਮਪੁਰ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ‘ਜਨਮਸਥਾਨ ਸੰਕਲਪ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ।
ਜਲੰਧਰ, 19 ਨਵੰਬਰ (ਜਸਪਾਲ ਸਿੰਘ)- ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ, ਹਲਕਾ ਇੰਚਾਰਜ ਜਲੰਧਰ ਕੈਂਟ ਵਲੋਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਸ੍ਰੀ ਗੁਰੂ ਰਵਿਦਾਸ ਜੀ ਏਅਰਪੋਰਟ, ਆਦਮਪੁਰ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ‘ਜਨਮਸਥਾਨ ਸੰਕਲਪ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹਨ। ਸ੍ਰੀ ਗੁਰੂ ਰਵਿਦਾਸ ਨੇ ਸਮਾਜ ਨੂੰ ਬਰਾਬਰਤਾ, ਭਾਈਚਾਰੇ, ਆਪਸੀ ਸਾਂਝ, ਮਿਹਨਤ ਅਤੇ ਮਨੁੱਖੀ ਏਕਤਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਬਾਣੀ ਤੇ ਵਿਚਾਰ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦੇ ਹਨ। ਸ. ਮੱਕੜ ਨੇ ਇਸ ਪਵਿੱਤਰ ਯਾਤਰਾ ਦੀ ਸਫ਼ਲ ਸ਼ੁਰੂਆਤ ਲਈ ਸਮੂਹ ਸੰਤ ਸਮਾਜ, ਭਾਜਪਾ ਦੇ ਸੀਨੀਅਰ ਆਗੂਆਂ ਅਤੇ ਮਿਹਨਤੀ ਕਾਰਜਕਰਤਾਵਾਂ ਦਾ ਧੰਨਵਾਦ ਕਰਦਿਆਂ ਸਮੂਹ ਸੰਗਤ ਅਤੇ ਲੋਕਾਂ ਨੂੰ ਇਸ ਪਵਿੱਤਰ ਯਾਤਰਾ ਨਾਲ ਜੁੜਨ ਦੀ ਅਪੀਲ ਕੀਤੀ।