20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਲੋਕਾਂ ਨੇ ਸੜਕਾਂ ਨੂੰ ਹੀ ਬਣਾ ਦਿੱਤੇ ਕੂੜੇ ਦੇ ਡੰਪ, ਥਾਂ-ਥਾਂ ਲੱਗੇ ਗੰਦਗੀ ਦੇ ਢੇਰ

ਜਲੰਧਰ, 19 ਨਵੰਬਰ (ਮੋਹਿਤ ਸਿੰਘ)- ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵੇਨਿਊ ਤੇ ਸੂਰਿਆ ਐਨਕਲੇਵ ਇਲਾਕੇ ’ਚ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਦੀਆਂ ਸੜਕਾਂ ਦੇ ਕਿਨਾਰਿਆਂ ’ਤੇ ਥਾਂ-ਥਾਂ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ ।

Ad Position 21
No active advertisement
ਅਜੀਤ ਡੈਸਕ 20-11-2026
ਜਲੰਧਰ, 19 ਨਵੰਬਰ (ਮੋਹਿਤ ਸਿੰਘ)- ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵੇਨਿਊ ਤੇ ਸੂਰਿਆ ਐਨਕਲੇਵ ਇਲਾਕੇ ’ਚ ਸਫ਼ਾਈ ਪ੍ਰਬੰਧਾਂ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕੇ ਦੀਆਂ ਸੜਕਾਂ ਦੇ ਕਿਨਾਰਿਆਂ ’ਤੇ ਥਾਂ-ਥਾਂ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ । ਹਾਲਾਤ ਇਹ ਬਣ ਗਏ ਹਨ ਕਿ ਲੋਕਾਂ ਵਲੋਂ ਸੜਕਾਂ ਦੇ ਕਿਨਾਰਿਆਂ ਨੂੰ ਹੀ ਕੂੜਾ ਸੁੱਟਣ ਲਈ ਡੰਪ ਵਜੋਂ ਵਰਤਿਆ ਜਾ ਰਿਹਾ ਹੈ। ਇਸ ਕਾਰਨ ਇਲਾਕੇ ਦੀ ਸੁੰਦਰਤਾ ਨੂੰ ਗ੍ਰਹਿਣ ਲੱਗ ਰਿਹਾ ਹੈ ਤੇ ਸਫ਼ਾਈ ਪ੍ਰਬੰਧਾਂ ਦੀ ਵੀ ਪੋਲ ਖੁੱਲ੍ਹ ਰਹੀ ਹੈ। ਇਲਾਕੇ ਦੀਆਂ ਸੜਕਾਂ ਦੇ ਨਾਲ ਲੱਗਦੇ ਖਾਲੀ ਥਾਵਾਂ ਤੇ ਹਰਿਆਲੀ ਵਾਲੇ ਹਿੱਸਿਆਂ ’ਚ ਪਲਾਸਟਿਕ ਦੇ ਲਿਫ਼ਾਫ਼ੇ, ਕੱਪੜੇ, ਘਰੇਲੂ ਕੂੜਾ, ਪੈਕਿੰਗ ਵਾਲਾ ਸਮਾਨ ਤੇ ਹੋਰ ਗੰਦਗੀ ਖਿੱਲਰੀ ਹੋਈ ਦਿਖਾਈ ਦਿੰਦੀ ਹੈ। ਕਈ ਥਾਵਾਂ ’ਤੇ ਕੂੜਾ ਇੰਨੀ ਵੱਡੀ ਮਾਤਰਾ ਵਿੱਚ ਇਕੱਠਾ ਹੋ ਚੁੱਕਾ ਹੈ ਕਿ ਸੜਕ ਕਿਨਾਰੇ ਦਾ ਨਜ਼ਾਰਾ ਕਿਸੇ ਕੂੜੇ ਦੇ ਡੰਪ ਤੋਂ ਘੱਟ ਨਹੀਂ ਜਾਪਦਾ। ਇਸ ਤਰ੍ਹਾਂ ਖੁੱਲ੍ਹੇ ’ਚ ਕੂੜਾ ਸੁੱਟਣ ਕਾਰਨ ਇਲਾਕੇ ਵਿੱਚ ਬਦਬੂ ਫੈਲਣ ਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਰਿਹਾਇਸ਼ੀ ਇਲਾਕਿਆਂ ਦੇ ਨੇੜੇ ਇਸ ਤਰ੍ਹਾਂ ਗੰਦਗੀ ਦੇ ਢੇਰ ਲੱਗੇ ਹੋਣ ਦੇ ਬਾਵਜੂਦ ਸਫ਼ਾਈ ਪ੍ਰਬੰਧਾਂ ਨੂੰ ਸੁਧਾਰਨ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ। ਜਿੱਥੇ ਇੱਕ ਪਾਸੇ ਸਰਕਾਰ ਵਲੋਂ ਸਵੱਛਤਾ ਅਤੇ ਸਾਫ਼-ਸੁਥਰੇ ਸ਼ਹਿਰ ਦੇ ਦਾਅਵੇ ਕੀਤੇ ਜਾਂਦੇ ਹਨ, ਉੱਥੇ ਦੂਜੇ ਪਾਸੇ ਸ਼ਹਿਰ ਦੇ ਇਨ੍ਹਾਂ ਇਲਾਕਿਆਂ ਵਿੱਚ ਕੂੜੇ ਦੇ ਢੇਰ ਵੱਖਰੀ ਹੀ ਤਸਵੀਰ ਪੇਸ਼ ਕਰ ਰਹੇ ਹਨ। ਇਲਾਕਾ ਵਾਸੀਆਂ ਦੀ ਮੰਗ ਹੈ ਕਿ ਨਗਰ ਨਿਗਮ ਦੇ ਸਬੰਧਤ ਅਧਿਕਾਰੀ ਇਸ ਸਮੱਸਿਆ ਵੱਲ ਤੁਰੰਤ ਧਿਆਨ ਦੇਣ। ਸੜਕਾਂ ਦੇ ਕਿਨਾਰਿਆਂ ’ਤੇ ਪਏ ਕੂੜੇ ਨੂੰ ਪਹਿਲ ਦੇ ਆਧਾਰ ’ਤੇ ਚੁਕਵਾਇਆ ਜਾਵੇ ਤੇ ਇ ੱਥੇ ਨਿਯਮਤ ਸਫ਼ਾਈ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਗੁਰੂ ਗੋਬਿੰਦ ਸਿੰਘ ਐਵੇਨਿਊ ਅਤੇ ਸੂਰਿਆ ਐਨਕਲੇਵ ਨੂੰ ਕੂੜੇ ਦੇ ਢੇਰਾਂ ਤੋਂ ਨਿਜਾਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ ਦੀ ਜ਼ੋਨਲ ਕਮੇਟੀ ਦੇ ਮਨਜੀਤ ਸਿੰਘ ਗਰੋਵਰ ਬਣੇ ਕਨਵੀਨਰ ਅਗਲੀ ਖ਼ਬਰ 70 ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕੁਰਾਸ਼, ਜਲੰਧਰ ਅੰਡਰ-19 ਲੜਕਿਆਂ ’ਚ ਬਣਿਆ ਓਵਰਆਲ ਚੈਂਪੀਅਨ
Ad Position 24