ਸਰਕਾਰੀ ਐਲੀਮੈਂਟਰੀ ਸਕੂਲ ਬੱਗਾ ਵਿਖੇ ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ
ਸ਼ਾਹਕੋਟ, 19 ਨਵੰਬਰ (ਸੁਖਦੀਪ ਸਿੰਘ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਹਕੋਟ-2 ਨਿਰਮਲ ਸਿੰਘ ਦੀ ਅਗਵਾਈ ਤੇ ਸੈਂਟਰ ਹੈੱਡ ਟੀਚਰ ਰਾਕੇਸ਼ ਖਹਿਰਾ ਦੀ ਦੇਖ-ਰੇਖ ਹੇਠ ਸਰਕਾਰੀ ਐਲੀਮੈਂਟਰੀ ਸਕੂਲ, ਬੱਗਾ ਵਿਖੇ ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ’ਚ ਸੈਂਟਰ ਬੱਗਾ ਅਧੀਨ ਆਉਂਦੇ 12 ਸਕੂਲਾਂ ਦੇ ਵਿਦਿਆਰਥੀਆਂ ਨੇ ਵਿੱਦਿਅਕ ਤੇ ਸੱਭਿਆਚਾਰਕ ਗਤੀਵਿਧੀਆਂ ’ਚ ਉਤਸ਼ਾਹ ਨਾਲ ਭਾਗ ਲਿਆ।
ਸ਼ਾਹਕੋਟ, 19 ਨਵੰਬਰ (ਸੁਖਦੀਪ ਸਿੰਘ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਾਹਕੋਟ-2 ਨਿਰਮਲ ਸਿੰਘ ਦੀ ਅਗਵਾਈ ਤੇ ਸੈਂਟਰ ਹੈੱਡ ਟੀਚਰ ਰਾਕੇਸ਼ ਖਹਿਰਾ ਦੀ ਦੇਖ-ਰੇਖ ਹੇਠ ਸਰਕਾਰੀ ਐਲੀਮੈਂਟਰੀ ਸਕੂਲ, ਬੱਗਾ ਵਿਖੇ ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇੰਨ੍ਹਾਂ ਮੁਕਾਬਲਿਆਂ ’ਚ ਸੈਂਟਰ ਬੱਗਾ ਅਧੀਨ ਆਉਂਦੇ 12 ਸਕੂਲਾਂ ਦੇ ਵਿਦਿਆਰਥੀਆਂ ਨੇ ਵਿੱਦਿਅਕ ਤੇ ਸੱਭਿਆਚਾਰਕ ਗਤੀਵਿਧੀਆਂ ’ਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਭਾਸ਼ਣ, ਸੁੰਦਰ ਲਿਖਾਈ, ਪਹਾੜਿਆਂ, ਬੋਲ ਲਿਖਤ, ਪੰਜਾਬੀ ਪੜ੍ਹਨ, ਚਿੱਤਰਕਲਾ, ਕਹਾਣੀ ਸੁਨਾਉਣ ਆਦਿ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੈਂਟਰ ਹੈੱਡ ਟੀਚਰ ਰਾਕੇਸ਼ ਖਹਿਰਾ ਨੇ ਕਿਹਾ ਕਿ ਅਜਿਹੇ ਵਿੱਦਿਅਕ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਮਹੱਤਵਪੂਰਨ ਹਨ। ਜੇਤੂ ਵਿਦਿਆਰਥੀਆਂ ਨੂੰ ਮੈਡਲ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਨੀਤਾ ਰਾਣੀ, ਮਨਦੀਪ ਕੌਰ, ਜਸਬੀਰ ਕੌਰ, ਪਰਮਜੀਤ ਕੌਰ, ਰਜਿੰਦਰ ਰਾਣੀ, ਗੁਰਪ੍ਰੀਤ ਕੌਰ, ਅਨੂੰ ਰਾਣੀ, ਜਗਪ੍ਰੀਤ ਕੌਰ, ਨੀਰੂ ਬਾਲਾ, ਰਿੰਕਲ ਕੰਬੋਜ਼, ਹੈੱਡ ਟੀਚਰ ਰਮਨ ਗੁਪਤਾ, ਸਰਬਜੀਤ ਸਿੰਘ, ਸੁੰਦਰ ਸਿੰਘ, ਜਸਵੀਰ ਸਿੰਘ, ਜਗਪਾਲ ਸਿੰਘ, ਸੁਧੀਰ ਕੁਮਾਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ।