ਨਿਤਿਨ ਕੋਹਲੀ ਤੇ ਪਤਨੀ ਨਿਧੀ ਕੋਹਲੀ ਵਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ
ਜਲੰਧਰ, 19 ਨਵੰਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ (ਆਪ) ਦੇ ਵਿਧਾਨ ਸਭਾ ਹਲਕਾ ਜਲੰਧਰ ਸੈਂਟਰਲ ਤੋਂ ਉਮੀਦਵਾਰ ਨਿਤਿਨ ਕੋਹਲੀ ਨੇ ਅੱਜ ਆਪਣੀ ਪਤਨੀ ਨਿਧੀ ਕੋਹਲੀ ਦੇ ਨਾਲ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਨਿਧੀ ਕੋਹਲੀ ਨੇ ਸਤਿਕਾਰ, ਸ਼ਰਧਾ ਤੇ ਧੰਨਵਾਦ ਦੇ ਪ੍ਰਤੀਕ ਵਜੋਂ ਡੇਰਾ ਮੁਖੀ ਨੂੰ ਆਪਣੇ ਹੱਥਾਂ ਨਾਲ ਤਿਆਰ ਕੀਤੀ ਮੰਡਲਾ ਕਲਾ-ਕਿਰਤ ਭੇਟ ਕੀਤੀ ।
ਜਲੰਧਰ, 19 ਨਵੰਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ (ਆਪ) ਦੇ ਵਿਧਾਨ ਸਭਾ ਹਲਕਾ ਜਲੰਧਰ ਸੈਂਟਰਲ ਤੋਂ ਉਮੀਦਵਾਰ ਨਿਤਿਨ ਕੋਹਲੀ ਨੇ ਅੱਜ ਆਪਣੀ ਪਤਨੀ ਨਿਧੀ ਕੋਹਲੀ ਦੇ ਨਾਲ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਨਿਧੀ ਕੋਹਲੀ ਨੇ ਸਤਿਕਾਰ, ਸ਼ਰਧਾ ਤੇ ਧੰਨਵਾਦ ਦੇ ਪ੍ਰਤੀਕ ਵਜੋਂ ਡੇਰਾ ਮੁਖੀ ਨੂੰ ਆਪਣੇ ਹੱਥਾਂ ਨਾਲ ਤਿਆਰ ਕੀਤੀ ਮੰਡਲਾ ਕਲਾ-ਕਿਰਤ ਭੇਟ ਕੀਤੀ । ਬਹੁਤ ਬਾਰੀਕੀ ਨਾਲ ਤਿਆਰ ਕੀਤੀ ਗਈ ਕਲਾ-ਕਿਰਤ ਸ੍ਰੀਮਤੀ ਨਿਧੀ ਕੋਹਲੀ ਵਲੋਂ ਪੂਰੀ ਲਗਨ ਤੇ ਮਿਹਨਤ ਨਾਲ ਖ਼ੁਦ ਬਣਾਈ ਗਈ ਸੀ । ਇਹ ਭੇਟ ਉਨ੍ਹਾਂ ਦੀ ਕਲਾਤਮਕ ਤੇ ਸਿਰਜਣਾਤਮਕ ਸੋਚ ਅਤੇ ਪਰਿਵਾਰ ਦੀ ਡੇਰਾ ਮੁਖੀ ਪ੍ਰਤੀ ਸ਼ਰਧਾ ਨੂੰ ਦਰਸਾਉਂਦੀ ਹੈ। ਆਪਣੀ ਸ਼ਰਧਾ ਤੇ ਧੰਨਵਾਦ ਪ੍ਰਗਟ ਕਰਦਿਆਂ ਨਿਤਿਨ ਕੋਹਲੀ ਨੇ ਕਿਹਾ ਕਿ ਡੇਰਾ ਮੁਖੀ ਦਾ ਆਸ਼ੀਰਵਾਦ ਪ੍ਰਾਪਤ ਕਰਨਾ ਉਨ੍ਹਾਂ ਤੇ ਉਨ੍ਹਾਂ ਦੀ ਪਤਨੀ ਲਈ ਬੇਹੱਦ ਅਰਥਪੂਰਨ ਅਨੁਭਵ ਸੀ । ਉਨ੍ਹਾਂ ਕਿਹਾ ਕਿ ਅਜਿਹੇ ਪਲ ਮਨ ਨੂੰ ਸ਼ਾਂਤੀ ਪ੍ਰਦਾਨ ਕਰਦੇ ਹਨ ਤੇ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਸਕਾਰਾਤਮਕਤਾ, ਨਿਮਰਤਾ ਤੇ ਇਮਾਨਦਾਰੀ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ । ਕੋਹਲੀ ਨੇ ਡੇਰੇ ਵਲੋਂ ਪਿਆਰ, ਭਾਈਚਾਰੇ, ਨਿਮਰਤਾ, ਸਾਦਗੀ ਤੇ ਨਿਸ਼ਕਾਮ ਸੇਵਾ ਵਰਗੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਕਦਰਾਂ-ਕੀਮਤਾਂ ਇਨਸਾਨ ਨੂੰ ਸਮਾਜ ਪ੍ਰਤੀ ਵਧੇਰੇ ਸੰਵੇਦਨਸ਼ੀਲ ਤੇ ਜ਼ਿੰਮੇਵਾਰ ਬਣਨ ਲਈ ਪ੍ਰੇਰਿਤ ਕਰਦੀਆਂ ਹਨ । ਅਧਿਆਤਮਿਕਤਾ ਤੇ ਲੋਕ ਸੇਵਾ ਦੇ ਆਪਸੀ ਸਬੰਧਾਂ ਨੂੰ ਉਜਾਗਰ ਕਰਦਿਆਂ ਕੋਹਲੀ ਨੇ ਕਿਹਾ ਕਿ ਸੱਚੀ ਸੇਵਾ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੱਕ ਸੀਮਤ ਨਹੀਂ ਹੁੰਦੀ, ਸਗੋਂ ਇਸ ਦੀ ਨੀਂਹ ਦਇਆ, ਇਮਾਨਦਾਰੀ ਤੇ ਬਿਨਾਂ ਕਿਸੇ ਉਮੀਦ ਦੇ ਦੂਜਿਆਂ ਦੀ ਮਦਦ ਕਰਨ ਦੀ ਭਾਵਨਾ ‘ਤੇ ਟਿਕੀ ਹੁੰਦੀ ਹੈ।