20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਅਹੁਦੇਦਾਰਾਂ ਦਾ ਸਨਮਾਨ

ਜਲੰਧਰ, 19 ਨਵੰਬਰ (ਜਤਿੰਦਰ ਪੰਮੀ)–ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਵੈਸਟ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸੰਗਠਨ ’ਚ ਨਵੀਆਂ ਜ਼ਿੰਮੇਵਾਰੀਆਂ ਮਿਲਣ ‘ਤੇ ਸਨਮਾਨਿਤ ਕਰਦਿਆਂ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ, ਲੋਕਹਿੱਤੂ ਸੋਚ ਤੇ ਲੋਕ ਭਲਾਈ ਪ੍ਰਤੀ ਸਮਰਪਣ ਸਦਕਾ ਪੰਜਾਬ ’ਚ ਆਮ ਆਦਮੀ ਪਾਰਟੀ ਦਾ ਸੰਗਠਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 20-11-2026
ਜਲੰਧਰ, 19 ਨਵੰਬਰ (ਜਤਿੰਦਰ ਪੰਮੀ)–ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਵੈਸਟ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸੰਗਠਨ ’ਚ ਨਵੀਆਂ ਜ਼ਿੰਮੇਵਾਰੀਆਂ ਮਿਲਣ ‘ਤੇ ਸਨਮਾਨਿਤ ਕਰਦਿਆਂ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ, ਲੋਕਹਿੱਤੂ ਸੋਚ ਤੇ ਲੋਕ ਭਲਾਈ ਪ੍ਰਤੀ ਸਮਰਪਣ ਸਦਕਾ ਪੰਜਾਬ ’ਚ ਆਮ ਆਦਮੀ ਪਾਰਟੀ ਦਾ ਸੰਗਠਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕਾਰਜਸ਼ੈਲੀ ਰਾਹੀਂ ਇਹ ਸਾਬਤ ਕੀਤਾ ਹੈ ਕਿ ਰਾਜਨੀਤੀ ਦਾ ਮੁੱਖ ਉਦੇਸ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਸੇਵਾ ਤੇ ਸੂਬੇ ਦੀ ਤਰੱਕੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਹਿੱਤ ਨੂੰ ਸਰਵਉੱਚ ਤਰਜੀਹ ਦਿੰਦਿਆਂ ਸੂਬੇ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣ ਲਈ ਯਤਨਸ਼ੀਲ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਸੰਗਠਨਾਤਮਕ ਜ਼ਿੰਮੇਵਾਰੀਆਂ ਸੌਂਪਦਿਆਂ ਬੰਟੀ ਗਿੱਲ ਨੂੰ ਜ਼ਿਲ੍ਹਾ ਜਲੰਧਰ ਦਾ ਉਪ ਚੇਅਰਮੈਨ, ਅਯੂਬ ਦੁੱਗਲ ਨੂੰ ਜ਼ਿਲ੍ਹਾ ਚੇਅਰਮੈਨ, ਅਮਿਤ ਸੁਮਨ ਨੂੰ ਪੰਜਾਬ ਸਟੇਟ ਮੈਂਬਰ ਤੇ ਰਿਸ਼ਭ ਸੇਠੀ ਨੂੰ ਦੋਆਬਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ‘ਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਰੇ ਆਗੂਆਂ ਨੂੰ ਸਨਮਾਨਿਤ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵੱਲੋਂ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ।
Ad Position 22
No active advertisement
ਅਗਲੀ ਖ਼ਬਰ ਗੁਰੂ ਰਵਿਦਾਸ ਚੌਕ ’ਚ ਧਰਨਾਕਾਰੀਆਂ ਨੂੰ ਅਪਸ਼ਬਦ ਕਹਿਣ ’ਤੇ ਹੋਇਆ ਹੰਗਾਮਾ, ਨਾਬਾਲਗ ਦਾ ਚਾੜ੍ਹਿਆ ਕੁਟਾਪਾ
Ad Position 24