20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮੰਦਰ ਤੋਂ ਵਾਪਸ ਆ ਰਹੀ ਔਰਤ ਕੋਲੋਂ ਮੋਟਰਸਾਈਕਲ ਸਵਾਰਾਂ ਨੇ ਸੋਨੇ ਦੇ ਚੇਨ ਝਪਟੀ, ਮਾਮਲਾ ਦਰਜ

ਜਲੰਧਰ, 20 ਨਵੰਬਰ (ਜਤਿੰਦਰ ਪੰਮੀ)-ਅੱਜ ਸਵੇਰੇ ਸ਼ਹੀਦ ਊਧਮ ਸਿੰਘ ਨਗਰ ਦੇ ਭੀੜ-ਭੜੱਕੇ ਵਾਲੇ ਖੇਤਰ ਵਿੱਚ ਮੰਦਰ ਤੋਂ ਮੱਥਾ ਟੇਕ ਕੇ ਘਰ ਦੇ ਬਾਹਰ ਪੁੱਜੀ ਔਰਤ ਦੀ ਦੋ ਮੋਟਰਸਾਈਕਲ ਸਵਾਰ ਝਪਟਮਾਰ ਸੋਨੇ ਦੀ ਚੇਨ ਝਪਟ ਕੇ ਫਰਾਰ ਹੋ ਗਏ। ਸੂਚਨਾ ਮਿਲਣ ’ਤੇ ਪੀ.

Ad Position 21
No active advertisement
ਅਜੀਤ ਡੈਸਕ 21-11-2026
ਜਲੰਧਰ, 20 ਨਵੰਬਰ (ਜਤਿੰਦਰ ਪੰਮੀ)-ਅੱਜ ਸਵੇਰੇ ਸ਼ਹੀਦ ਊਧਮ ਸਿੰਘ ਨਗਰ ਦੇ ਭੀੜ-ਭੜੱਕੇ ਵਾਲੇ ਖੇਤਰ ਵਿੱਚ ਮੰਦਰ ਤੋਂ ਮੱਥਾ ਟੇਕ ਕੇ ਘਰ ਦੇ ਬਾਹਰ ਪੁੱਜੀ ਔਰਤ ਦੀ ਦੋ ਮੋਟਰਸਾਈਕਲ ਸਵਾਰ ਝਪਟਮਾਰ ਸੋਨੇ ਦੀ ਚੇਨ ਝਪਟ ਕੇ ਫਰਾਰ ਹੋ ਗਏ। ਸੂਚਨਾ ਮਿਲਣ ’ਤੇ ਪੀ. ਸੀ. ਆਰ. ਟੀਮ ਮੌਕੇ ’ਤੇ ਪੁੱਜੀ ਅਤੇ ਘਟਨਾ ਬਾਰੇ ਜਾਣਕਾਰੀ ਹਾਸਲ ਕਰਨ ਦੇ ਨਾਲ ਹੀ ਥਾਣਾ ਡਵੀਜ਼ਨ ਨੰਬਰ-4 ਦੀ ਪੁਲਿਸ ਨੂੰ ਸੂਚਿਤ ਕੀਤਾ। ਘਟਨਾ ਸਥਾਨ ’ਤੇ ਇਕੱਤਰ ਹੋਏ ਲੋਕਾਂ ਦਾ ਕਹਿਣਾ ਹੈ ਕਿ ਸੂਚਨਾ ਦੇਣ ਦੇ ਬਾਵਜੂਦ ਥਾਣੇ ਤੋਂ ਪੁਲਿਸ ਅਫਸਰ ਕਰੀਬ ਘੰਟੇ ਬਾਅਦ ਪੁੱਜਾ, ਜਿਸ ਕਾਰਨ ਲੋਕਾਂ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ। ਪੀ. ਸੀ. ਆਰ. ਮੁਲਾਜ਼ਮ ਨੇ ਕਿਹਾ ਕਿ ਵਾਰਦਾਤ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ ਹੈ ਪਰ ਵੇਖਣ ’ਤੇ ਫੁਟੇਜ ਵਿੱਚ ਝਪਟਮਾਰਾਂ ਦੇ ਮੋਟਰਸਾਈਕਲ ਦੀ ਨੰਬਰ ਪਲੇਟ ਰਿਕਾਰਡ ਨਹੀਂ ਹੋ ਸਕੀ। ਫਿਰ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪੀੜਤ ਔਰਤ ਨੀਰੂ ਬਾਲਾ ਅੱਜ ਸਵੇਰੇ ਮਾਈ ਹੀਰਾਂ ਗੇਟ ਸਥਿਤ ਮਾਤਾ ਚਿੰਤਪੂਰਨੀ ਮੰਦਰ ’ਚ ਮੱਥਾ ਟੇਕਣ ਗਈ ਸੀ। ਜਦੋਂ ਉਹ ਵਾਪਸ ਸ਼ਹੀਦ ਊਧਮ ਸਿੰਘ ਨਗਰ ਆਪਣੇ ਘਰ ਪੁੱਜ ਦੇ ਬਾਹਰ ਪੁੱਜੀ ਤਾਂ ਮੂੰਹ ਢੱਕੀ ਦੋ ਮੋਟਰਸਾਈਕਲ ਸਵਾਰਾਂ ਨੇ ਅਚਾਨਕ ਝਪਟਾ ਮਾਰ ਕੇ ਉਸ ਦੇ ਚੇਨੀ ਖੋਹ ਲਈ ਤੇ ਫਰਾਰ ਹੋ ਗਏ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਉਪਰੰਤ ਏ. ਸੀ. ਪੀ. ਰਾਜੇਸ਼ ਠਾਕੁਰ ਨੇ ਬਿਆਨ ਜਾਰੀ ਕਰਕੇ ਦੱਸਿਆ ਕਿ ਉਕਤ ਵਾਰਦਾਤ ਸੰਬੰਧੀ ਪੀੜਤ ਨੀਰੂ ਬਾਲਾ ਦੇ ਭਤੀਜੇ ਬਲਵੀਰ ਧਵਨ ਦੇ ਬਿਆਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਏ. ਸੀ. ਪੀ. ਨੇ ਕਿਹਾ ਕਿ ਅੱਜ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਔਰਤ ਦੀ ਸੋਨੇ ਦੀ ਚੇਨ ਖੋਹਣ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 4 ਵਿਖੇ ਮੁਕੱਦਮਾ ਨੰਬਰ 187/26 ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਘਟਨਾ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਤਕਨੀਕੀ ਸਾਧਨਾਂ ਦੀ ਮਦਦ ਨਾਲ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਨਗਰ ਨਿਗਮ ਯੂਨੀਅਨ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਸੋਮਵਾਰ ਤੋਂ ਮੁੜ ਸੰਘਰਸ਼ ਕਰਨ ਦਾ ਐਲਾਨ
Ad Position 24