20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਹੋਏ ਨਤਮਸਤਕ

ਜਲੰਧਰ, 20 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 21-11-2026
ਜਲੰਧਰ, 20 ਨਵੰਬਰ (ਐੱਮ. ਐੱਸ. ਲੋਹੀਆ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵਲੋਂ ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਜਲੰਧਰ ਸ਼ਹਿਰ ਦਾ ਮੁੱਖ ਨਗਰ ਕੀਰਤਨ 21 ਨਵੰਬਰ ਸਵੇਰੇ 10 ਵਜੇ ਪੁਰਾਤਨ ਮਾਰਗ ’ਤੇ ਸਜਾਇਆ ਜਾਵੇਗਾ। ਇਸੇ ਸੰਬੰਧ ’ਚ ਬਾਬਾ ਬਲਬੀਰ ਸਿੰਘ ਬੁੱਢਾ ਦਲ 96 ਕਰੋੜੀ ਆਪਣੇ ਜਥੇ ਸਹਿਤ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਪੁੱਜੇ। ਉਨ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾ ’ਚ ਨਗਰ ਕੀਰਤਨ ਦੀ ਚੜ੍ਹਦੀਕਲਾ ਤੇ ਪ੍ਰਬੰਧਕਾਂ ਨੂੰ ਉਤਸ਼ਾਹ ਨਾਲ ਸੇਵਾ ਕਰਨ ਦਾ ਬੱਲ ਬਖ਼ਸ਼ਣ ਦੀ ਅਰਦਾਸ ਕੀਤੀ। ਬਾਬਾ ਬਲਬੀਰ ਸਿੰਘ ਨੇ ਸੰਗਤ ਨੂੰ ਨਗਰ ਕੀਰਤਨ ਦੌਰਾਨ ਹੁੰਮ ਹੁਮਾਂ ਕੇ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ। ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਥੇਦਾਰ ਜਗਜੀਤ ਸਿੰਘ ਗਾਬਾ, ਪਰਮਿੰਦਰ ਸਿੰਘ (ਦਸਮੇਸ਼ ਨਗਰ) ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ, ਗੱਤਕਾ ਪਾਰਟੀਆਂ, ਬੈਂਡ, ਸਮਾਜਕ ਅਤੇ ਧਾਰਮਕ ਸਲੋਗਨ ਵਾਲੇ ਮਾਡਲ ਨਗਰ ਕੀਰਤਨ ’ਚ ਸ਼ਾਮਲ ਕੀਤੇ ਗਏ ਹਨ। ਸੰਗਤ ਦੀ ਸਹੂਲਤ ਲਈ ਈ-ਰਿਕਸ਼ਾ ਤੇ ਹੋਰ ਸਹੂਲਤਾਂ ਦੇ ਖ਼ਾਸ ਪ੍ਰਬੰਧ ਕੀਤੇ ਗਏ ਹਨ। ਇਸ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. ਮੁਖਤਿਆਰ ਰਾਏ ਤੇ ਹੋਰ ਉੱਚ ਪੁਲਿਸ ਅਧਿਕਾਰੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਦਵਿੰਦਰ ਸਿੰਘ ਰਿਆਤ, ਸੁਰਿੰਦਰ ਸਿੰਘ ਵਿਰਦੀ, ਤੇਜਵੀਰ ਸਿੰਘ ਬਾਂਸਲ, ਸੁਖਵਿੰਦਰ ਸਿੰਘ (ਰਾਜੂ ਮੱਕੜ), ਜਸਵਿੰਦਰ ਸਿੰਘ ਧੋਗੜ੍ਹੀ, ਹਰਜੋਤ ਸਿੰਘ ਲੱਕੀ, ਦਵਿੰਦਰ ਸਿੰਘ (ਸੈਂਟਰਲ ਟਾਊਨ), ਕੁਲਜੀਤ ਸਿੰਘ ਚਾਵਲਾ, ਗੁਰਜੀਤ ਸਿੰਘ ਪੋਪਲੀ, ਚਰਨਜੀਤ ਸਿੰਘ ਮਿੰਟਾ, ਗੁਰਿੰਦਰ ਸਿੰਘ ਮਝੈਲ, ਦਿਲਬਾਗ ਸਿੰਘ, ਗੁਰਜੀਤ ਸਿੰਘ ਟੱਕਰ, ਨਵਦੀਪ ਸਿੰਘ ਗੁਲਾਟੀ, ਬਾਵਾ ਗਾਬਾ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲਪ੍ਰੀਤ ਸਿੰਘ, ਭਵਜੋਤ ਸਿੰਘ, ਜਸਕੀਰਤ ਸਿੰਘ ਜੱਸੀ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਗਰ ਨਿਗਮ ਵਲੋਂ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੀ ਤਿਆਰੀ, 150 ਕਰੋੜ ਦੇ ਕੰਮਾਂ ਨੂੰ ਮ... ਅਗਲੀ ਖ਼ਬਰ ਮੰਦਰ ਤੋਂ ਵਾਪਸ ਆ ਰਹੀ ਔਰਤ ਕੋਲੋਂ ਮੋਟਰਸਾਈਕਲ ਸਵਾਰਾਂ ਨੇ ਸੋਨੇ ਦੇ ਚੇਨ ਝਪਟੀ, ਮਾਮਲਾ ਦਰਜ
Ad Position 24