ਲੁਟੇਰਿਆਂ ਦੇ ਹੌਂਸਲੇ ਬੁਲੰਦ - ਬਿਧੀਪੁਰ ਨੇੜੇ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਸੀ.ਆਰ.ਪੀ.ਐਫ. ਦੇ ਏ.ਐਸ.ਆਈ. ਨੂੰ ਬਣਾਇਆ ਨਿਸ਼ਾਨਾ
ਮਕਸੂਦਾਂ, 20 ਨਵੰਬਰ (ਸੌਰਵ ਮਹਿਤਾ)- ਜਲੰਧਰ ਦਿਹਾਤੀ ਪੁਲਿਸ ਦੇ ਇਲਾਕੇ ’ਚ ਅਪਰਾਧੀਆਂ ਦੇ ਵਧਦੇ ਹੌਂਸਲੇ ਅਤੇ ਪੁਲਿਸ ਦੀ ਗਸ਼ਤ ਵਿਵਸਥਾ ’ਤੇ ਇਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਥਾਣਾ ਮਕਸੂਦਾਂ ਅਧੀਨ ਆਉਂਦੇ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਬਿਧੀਪੁਰ ਤੇ ਐਨ.
ਮਕਸੂਦਾਂ, 20 ਨਵੰਬਰ (ਸੌਰਵ ਮਹਿਤਾ)- ਜਲੰਧਰ ਦਿਹਾਤੀ ਪੁਲਿਸ ਦੇ ਇਲਾਕੇ ’ਚ ਅਪਰਾਧੀਆਂ ਦੇ ਵਧਦੇ ਹੌਂਸਲੇ ਅਤੇ ਪੁਲਿਸ ਦੀ ਗਸ਼ਤ ਵਿਵਸਥਾ ’ਤੇ ਇਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਥਾਣਾ ਮਕਸੂਦਾਂ ਅਧੀਨ ਆਉਂਦੇ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਬਿਧੀਪੁਰ ਤੇ ਐਨ.ਆਈ.ਟੀ. ਨੇੜੇ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਸੀ ਆਰ ਪੀ ਐਫ ਦੇ ਏ ਐਸ ਆਈ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰ ਦਿੱਤਾ ਤੇ ਉਨ੍ਹਾਂ ਦਾ ਮੋਬਾਈਲ ਫੋਨ ਖੋਹ ਕੇ ਫਰਾਰ ਹੋ ਗਏ। ਹੈਰਾਨੀ ਦੀ ਗੱਲ ਹੈ ਕਿ ਜਦੋਂ ਵਰਦੀਧਾਰੀ ਸੁਰੱਖਿਆ ਬਲ ਦਾ ਅਧਿਕਾਰੀ ਹੀ ਸੜਕ ’ਤੇ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦੀ ਸੁਰੱਖਿਆ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਪੀੜਤ ਦੀ ਪਛਾਣ ਰਜਨੀਸ਼ ਕੁਮਾਰ ਪੁੱਤਰ ਹਰੀ ਰਾਮ ਸ਼ਰਮਾ, ਮੂਲ ਵਾਸੀ ਜ਼ਿਲ੍ਹਾ ਕਠੂਆ, ਜੰਮੂ-ਕਸ਼ਮੀਰ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਸੀਆਰਪੀਐਫ ਕੈਂਪਸ ਸਰਾਏ ਖਾਸ ਵਿਖੇ ਰਹਿ ਰਹੇ ਹਨ। ਜਾਣਕਾਰੀ ਅਨੁਸਾਰ ਉਹ ਰੋਜ਼ਾਨਾ ਦੀ ਤਰ੍ਹਾਂ ਪੀ.ਟੀ. ਪਰੇਡ ਵਿਚ ਸ਼ਾਮਲ ਹੋਣ ਲਈ ਪਿੰਡ ਲਿੱਦੜਾਂ ਸਥਿਤ ਸੀਆਰਪੀਐਫ ਕੈਂਪਸ ਵੱਲ ਜਾ ਰਹੇ ਸਨ। ਇਸੇ ਦੌਰਾਨ ਬਿਧੀਪੁਰ ਤੇ ਐਨ.ਆਈ.ਟੀ. ਨੇੜੇ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਮੋਬਾਈਲ ਖੋਹਣ ਦਾ ਵਿਰੋਧ ਕਰਨ ’ਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਮੋਬਾਈਲ ਲੈ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਏਐਸਆਈ ਰਜਿੰਦਰ ਸਿੰਘ ਅਨੁਸਾਰ ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਤਿੰਨ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ।