ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
ਜਲੰਧਰ, 20 ਨਵੰਬਰ (ਜਤਿੰਦਰ ਪੰਮੀ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵਲੋਂ ਐੱਨ. ਐੱਮ.
ਜਲੰਧਰ, 20 ਨਵੰਬਰ (ਜਤਿੰਦਰ ਪੰਮੀ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵਲੋਂ ਐੱਨ.ਐੱਮ.ਐੱਮ.ਐੱਸ./ ਪੀ.ਐੱਸ.ਟੀ.ਐੱਸ.ਈ. (ਜਮਾਤ ਅੱਠਵੀਂ) ਤੇ ਪੀ.ਐੱਸ.ਟੀ.ਐੱਸ.ਈ. (ਜਮਾਤ ਦੱਸਵੀਂ) ਦੀਆਂ ਜ਼ਿਲ੍ਹੇ ’ਚ 22 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਤਹਿਤ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰੀਖਿਆਰਥੀਆਂ, ਪ੍ਰੀਖਿਆ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਅਤੇ ਅਧਿਕਾਰਤ ਵਿਅਕਤੀਆਂ ਤੋਂ ਇਲਾਵਾ ਕਿਸੇ ਵੀ ਗੈਰ-ਸਬੰਧਿਤ ਵਿਅਕਤੀ ਦੇ ਇਕੱਠੇ ਹੋਣ ’ਤੇ ਪਾਬੰਦੀ ਹੋਵੇਗੀ। ਪ੍ਰੀਖਿਆ ਕੇਂਦਰਾਂ ਦੇ ਮੁੱਖ ਗੇਟਾਂ ਤੇ ਆਉਣ-ਜਾਣ ਵਾਲੇ ਰਸਤਿਆਂ ’ਤੇ ਬੇਲੋੜੀ ਭੀੜ ਇਕੱਠੀ ਨਹੀਂ ਹੋਣ ਦਿੱਤੀ ਜਾਵੇਗੀ। ਇਹ ਪਾਬੰਦੀਆਂ ਪ੍ਰੀਖਿਆਰਥੀਆਂ, ਪ੍ਰੀਖਿਆ ਡਿਊਟੀ ’ਤੇ ਤਾਇਨਾਤ ਸਟਾਫ਼, ਪੁਲਿਸ ਕਰਮਚਾਰੀਆਂ ਤੇ ਪ੍ਰਸ਼ਾਸਨ ਵਲੋਂ ਅਧਿਕਾਰਤ ਡਿਊਟੀ ਨਿਭਾਅ ਰਹੇ ਵਿਅਕਤੀਆਂ ’ਤੇ ਲਾਗੂ ਨਹੀਂ ਹੋਣਗੀਆਂ ਤੇ ਸਬੰਧਿਤ ਪੁਲਿਸ ਅਧਿਕਾਰੀ ਇਸ ਹੁਕਮ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। ਇਹ ਹੁਕਮ 22 ਨਵੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1:30 ਵਜੇ ਤੱਕ ਲਾਗੂ ਰਹੇਗਾ।