21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਦ ਗੁਰੂਕੁਲ’ ਸਕੂਲ ਦੀ ਸਾਲਾਨਾ ਸਪੋਰਟਸ ਮੀਟ ਧੂਮਧਾਮ ਨਾਲ ਸਮਾਪਤ

ਜਲੰਧਰ, 20 ਨਵੰਬਰ (ਡਾ. ਜਤਿੰਦਰ ਸਾਬੀ) ‘ਦ ਗੁਰੂਕੁਲ’ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਤੇ ਸਪੋਰਟਸ ਮੀਟ ਉਤਸ਼ਾਹ ਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 21-11-2026
ਜਲੰਧਰ, 20 ਨਵੰਬਰ (ਡਾ. ਜਤਿੰਦਰ ਸਾਬੀ) ‘ਦ ਗੁਰੂਕੁਲ’ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਤੇ ਸਪੋਰਟਸ ਮੀਟ ਉਤਸ਼ਾਹ ਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਮਾਗਮ ’ਚ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਸੁਸ਼ਮਾ ਹਾਂਡਾ ਤੇ ਪ੍ਰਧਾਨ ਨਰਿੰਦਰ ਕੁਮਾਰ ਹਾਂਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾਉਣ ਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਉਪਰੰਤ ਕੀਤੀ ਗਈ। ਖੇਡ ਮੇਲੇ ਦੌਰਾਨ, ਵਿਦਿਆਰਥੀਆਂ ਨੇ ਪੀ.ਟੀ., ਕਰਾਟੇ, ਯੋਗਾ, 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ ਤੇ 1500 ਮੀਟਰ ਦੌੜ, ਬੈਲੂਨ ਦੌੜ, ਪੁਸ਼ ਤੇ ਜੰਪ ਦੌੜ, ਮਟਕਾ ਦੌੜ, ਘੋੜ ਦੌੜ, ਨਿੰਬੂ ਚਮਚਾ ਦੌੜ ਤੇ ਹੋਰ ਬਹੁਤ ਸਾਰੀਆਂ ਗਤੀਵਿਧੀਆਂ ਸਮੇਤ ਵੱਖ-ਵੱਖ ਖੇਡ ਮੁਕਾਬਲਿਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦੇ ਅੰਤ ’ਚ ਇਨਾਮ ਵੰਡ ਸਮਾਗਮ ਮੌਕੇ ਮੁੱਖ ਮਹਿਮਾਨ ਸ਼੍ਰੀਮਤੀ ਸੁਸ਼ਮਾ ਹਾਂਡਾ, ਪ੍ਰਧਾਨ ਨਰਿੰਦਰ ਕੁਮਾਰ ਹਾਂਡਾ,ਪ੍ਰਿੰਸੀਪਲ ਸ਼੍ਰੀਮਤੀ ਰਾਧਾ ਗੱਖੜ ਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਸੈਣੀ ਵਲੋਂ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਤੇ ਪੜ੍ਹਾਈ, ਖੇਡਾਂ ਤੇ ਹੋਰ ਸਹਾਇਕ ਗਤੀਵਿਧੀਆਂ ’ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ਼੍ਰੀਮਤੀ ਸੁਸ਼ਮਾ ਹਾਂਡਾ ਨੇ ਜੇਤੂਆਂ ਨੂੰ ਵਧਾਈ ਦਿੱਤੀ ।ਅੰਤ ’ਚ ਪ੍ਰਿੰਸੀਪਲ ਸ਼੍ਰੀਮਤੀ ਰਾਧਾ ਗੱਖੜ ਨੇ ਆਏ ਹੋਏ ਮਹਿਮਾਨਾਂ, ਅਧਿਆਪਕਾਂ, ਵਿਦਿਆਰਥੀਆਂ ਤੇ ਖਿਡਾਰੀਆਂ ਦਾ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਕਰਵਾਇਆ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਰਾਧਾ ਮਾਧਵ ਮੰਦਰ ਵਲੋਂ ਸ਼ਾਨਦਾਰ ਨਗਰ ਸੰਕੀਰਤਨ ਸਜਾਇਆ
Ad Position 24