ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਕਰਵਾਇਆ ਇਨਾਮ ਵੰਡ ਸਮਾਗਮ
ਜਲੰਧਰ, 20 ਨਵੰਬਰ (ਐੱਮ. ਐੱਸ.
ਜਲੰਧਰ, 20 ਨਵੰਬਰ (ਐੱਮ. ਐੱਸ. ਲੋਹੀਆ)-ਗੁਰੂ ਅਮਰਦਾਸ ਪਬਲਿਕ ਮਾਡਲ ਟਾਊਨ, ਜਲੰਧਰ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਕੂਲ ਨੂੰ ਰੰਗ-ਬਰੰਗੀਆਂ ਝੰਡੀਆਂ, ਫੁੱਲਾਂ, ਕਲਾ ਰੂਪੀ ਸ਼ੀਲਡਾਂ, ਮੈਡਲਾਂ ਤੇ ਹੈਂਗਿੰਗ ਆਦਿ ਨਾਲ ਸਜਾਇਆ ਗਿਆ। ਪ੍ਰਧਾਨ ਮਹਿੰਦਰਜੀਤ ਸਿੰਘ ਨੇ ਕਮੇਟੀ ਮੈਂਬਰਜ਼ ਨਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਪ੍ਰਿੰਸੀਪਲ ਡਾ. ਅਪਰਣਾ ਮਹਿਤਾ ਅਤੇ ਸਕੂਲ ਵਿਦਿਆਰਥੀਆਂ ਨੇ ਮੁੱਖ ਮਹਿਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਵਾਈਸ ਪ੍ਰਿੰਸੀਪਲ ਜੈਸਮੀਨ ਕੌਰ ਨੇ ਮੁੱਖ ਮਹਿਮਾਨ, ਕਮੇਟੀ ਮੈਂਬਰਾਂ, ਖ਼ਾਸ ਮਹਿਮਾਨਾਂ ਤੇ ਆਏ ਹੋਏ ਸਾਰੇ ਮਾਪਿਆਂ ਨੂੰ ਮੋਹ ਭਿੱਜੇ ਸ਼ਬਦਾਂ ਨਾਲ ਜੀ ਆਇਆਂ ਕਿਹਾ। ਸਮਾਗਮ ਦਾ ਆਗਾਜ਼ ਵਿਦਿਆਰਥੀਆਂ ਦੁਆਰਾ ‘ਭਲੇ ਅਮਰਦਾਸ ਗੁਣ ਤੇਰੇ’ ਸ਼ਬਦ ਗਾਇਨ ਕਰਕੇ ਕੀਤਾ ਗਿਆ। ਇਸ ਤੋਂ ਇਲਾਵਾ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਸਮੂਹ ਨਾਚ ਤੇ ਕਲਾਸੀਕਲ ਨ੍ਰਿਤ ਪੇਸ਼ ਕੀਤਾ। ਪੰਜਾਬੀ ਲੋਕ ਨਾਚ ‘ਭੰਗੜਾ’ ਇਸ ਰੰਗਾਂ-ਰੰਗ ਪ੍ਰੋਗਰਾਮ ਦੀ ਖਿੱਚ ਦਾ ਕੇਂਦਰ ਰਿਹਾ। ਪ੍ਰਧਾਨ ਮਹਿੰਦਰਜੀਤ ਸਿੰਘ ਤੇ ਕਮੇਟੀ ਮੈਂਬਰਾਂ ਨੇ 2025-2026 ਦੀਆਂ ਅਕਾਦਮਿਕ ਅਤੇ ਹੋਰ ਗਤੀਵਿਧੀਆਂ ’ਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਵਿਦਿਆਰਥੀਆਂ ਦੀ ਮਿਹਨਤ ਤੇ ਹੁਨਰ ਦੇ ਵਧੀਆ ਪ੍ਰਦਰਸ਼ਨ ਦੀ ਸ਼ਲਾਘਾ ਕਰਦੇ ਹੋਏ ਭਵਿੱਖ ’ਚ ਵੀ ਹਮੇਸ਼ਾ ਮਿਹਨਤ ਕਰਦੇ ਰਹਿਣ ਲਈ ਉਤਸ਼ਾਹਤ ਕੀਤਾ। ਸਕੂਲ ਦੇ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਚਾਰੇ ਸਦਨਾਂ ’ਚੋਂ ਜੇਤੂ ਸਦਨਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਗਜਾਮੀਨੇਸ਼ਨ ਇੰਚਾਰਜ ਰੇਣੂਕਾ ਐਂਗਰਿਸ਼ ਨੇ ਮੁੱਖ ਮਹਿਮਾਨ, ਕਮੇਟੀ ਮੈਂਬਰਾਂ ਅਤੇ ਖ਼ਾਸ ਤੌਰ ‘ਤੇ ਮਾਪਿਆਂ ਦਾ ਆਪਣੇ ਰੁਝੇਵਿਆਂ ’ਚੋਂ ਕੀਮਤੀ ਸਮਾਂ ਕੱਢਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਸਮਾਗਮ ’ਚ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ ਅਤੇ ਡਾ. ਐੱਚ. ਐੱਮ. ਹੁਰੀਆ ਨੇ ਵੀ ਸ਼ਿਰਕਤ ਕੀਤੀ।