20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਰਗਟ ਸਿੰਘ ਦੀ ਰਿਹਾਇਸ਼ ’ਤੇ ਪੁੱਜੇ

ਜਲੰਧਰ, 20 ਨਵੰਬਰ (ਜਸਪਾਲ ਸਿੰਘ)-ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਅੱਜ ਵਿਸ਼ੇਸ਼ ਤੌਰ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨਾਲ ਉਨ੍ਹਾਂ ਦੀ ਦਸ਼ਮੇਸ਼ ਐਵੇਨਿਊ ਮਿੱਠਾਪੁਰ ਸਥਿਤ ਰਿਹਾਇਸ਼ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਗਈ। ਇਸ ਮੌਕੇ ਪਰਗਟ ਸਿੰਘ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਵਰਿੰਦਰਪ੍ਰੀਤ ਕੌਰ ਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ।

Ad Position 21
No active advertisement
ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਦੇ ਹੋਏ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ। ਤਸਵੀਰ ਮੁਨੀਸ਼ 21-11-2026
ਜਲੰਧਰ, 20 ਨਵੰਬਰ (ਜਸਪਾਲ ਸਿੰਘ)-ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਅੱਜ ਵਿਸ਼ੇਸ਼ ਤੌਰ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨਾਲ ਉਨ੍ਹਾਂ ਦੀ ਦਸ਼ਮੇਸ਼ ਐਵੇਨਿਊ ਮਿੱਠਾਪੁਰ ਸਥਿਤ ਰਿਹਾਇਸ਼ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਗਈ। ਇਸ ਮੌਕੇ ਪਰਗਟ ਸਿੰਘ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਵਰਿੰਦਰਪ੍ਰੀਤ ਕੌਰ ਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ । ਇਸ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਕਰੀਬ ਅੱਧਾ ਘੰਟਾ ਪਰਗਟ ਸਿੰਘ ਤੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ । ਇਸ ਮੁਲਾਕਾਤ ਸੰਬੰਧੀ ਪਰਗਟ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਆਸ਼ੀਰਵਾਦ ਦਿੱਤਾ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਕੁੱਝ ਪਹਿਲਾਂ ਉਹ ਖੁਦ ਵੀ ਡੇਰਾ ਬਿਆਸ ਵਿਖੇ ਪਹੁੰਚੇ ਸਨ ਤੇ ਉੱਥੇ ਵੀ ਉਨ੍ਹਾਂ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਕੋਲੋਂ ਆਸ਼ੀਰਵਾਦ ਲਿਆ ਸੀ। ਇਸ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਸ਼ੁਸ਼ੀਲ ਰਿੰਕੂ ਨਾਲ ਵੀ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਮੁਲਾਕਾਤ ਕੀਤੀ ਗਈ। ਬਾਅਦ ’ਚ ਉਹ ਸ਼ਹਿਰ ਦੀਆਂ ਕੁੱਝ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਦੀ ਰਿਹਾਇਸ਼ ’ਤੇ ਵੀ ਪੁੱਜੇ। ਇਸ ਦੌਰਾਨ ਡੇਰੇ ਦੇ ਸ਼ਰਧਾਲੂ ਵੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਇਕ ਝਲਕ ਪਾਉਣ ਲਈ ਉਤਾਵਲੇ ਦਿਸੇ। ਓਧਰ ਹੁਣ ਜਦੋਂ ਰਾਜ ਵਿਧਾਨ ਸਭਾ ਦੀਆਂ ਚੋਣਾਂ ’ਚ ਕੇਵਲ ਦੋ ਕੁ ਮਹੀਨਿਅਆਂ ਦਾ ਸਮਾਂ ਹੀ ਰਹਿ ਗਿਆ ਹੈ ਤਾਂ ਅਜਿਹੇ ’ਚ ਪੰਜਾਬ ਦੇ ਧਾਰਮਿਕ ਖੇਤਰ ਅੰਦਰ ਵੱਡਾ ਪ੍ਰਭਾਵ ਰੱਖਣ ਵਾਲੇ ਡੇਰਾ ਮੁਖੀ ਵਲੋਂ ਸਿਆਸੀ ਆਗੂਆਂ ਨਾਲ ਮੁਲਾਕਾਤਾਂ ਦਾ ਆਰੰਭਿਆ ਇਹ ਸਿਲਸਿਲਾ ਕਾਫੀ ਅਹਿਮ ਸਮਝਿਆ ਜਾ ਰਿਹਾ ਹੈ । ਦੱਸਣਯੋਗ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਪਿਛਲੇ ਦਿਨੀਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੁਹੰਚ ਕੇ ਮੁਲਾਕਾਤ ਕੀਤੀ ਸੀ ਤੇ ਅੱਜ ਉਨ੍ਹਾਂ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਸਮੇਤ ਹੋਰਨਾਂ ਰਾਜਸੀ ਆਗੂਆਂ ਨਾਲ ਕੀਤੀਆਂ ਗਈਆਂ, ਜਿਨ੍ਹਾਂ ਨੇ ਸੂਬੇ ਦੇ ਸਿਆਸੀ ਹਲਕਿਆਂ ਅੰਦਰ ਕਈ ਤਰ੍ਹਾਂ ਦੀ ਚਰਚਾ ਛੇੜ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਅਮਰੀ ਨੇ ਨਿਤਿਨ ਨਬੀਨ ਦਾ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਜਲੰਧਰ ਆਹਲੂਵਾਲੀਆ ਬਰਾਦਰੀ ਵਲੋਂ ਨਗਰ ਕੀਰਤਨ ਮੌਕੇ ਅੱਜ ਲਗਾਇਆ ਜਾਵੇਗਾ ਲੰਗਰ ਪ੍ਰਬੰਧਕਾਂ ਵਲੋਂ ਕੀਤੀ ਬੈਠਕ
Ad Position 24