ਪੀ. ਸੀ. ਐਸ. ਪ੍ਰੀਖਿਆ ਮਾਮਲੇ ’ਚ ਆਏ ਫ਼ੈਸਲੇ ਦਾ ਭਾਰਤੀ ਜਨਤਾ ਯੁਵਾ ਮੋਰਚਾ ਨੇ ਕੀਤਾ ਸਵਾਗਤ
ਜਲੰਧਰ, 20 ਨਵੰਬਰ (ਸ਼ਿਵ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਪੀ. ਸੀ.
ਜਲੰਧਰ, 20 ਨਵੰਬਰ (ਸ਼ਿਵ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪੰਜਾਬ ਪੀ. ਸੀ. ਐਸ. ਪ੍ਰੀਖਿਆ ਨਾਲ ਸਬੰਧਤ ਮਾਮਲੇ ’ਚ ਰੋਕ ਲਗਾਉਣ ਦੇ ਫੈਸਲੇ ਦਾ ਭਾਰਤੀ ਜਨਤਾ ਯੁਵਾ ਮੋਰਚਾ, ਜਲੰਧਰ ਸ਼ਹਿਰੀ ਵਲੋਂ ਸਵਾਗਤ ਕੀਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ ਯੁਵਾ ਮੋਰਚਾ ਦੇ ਵਰਕਰਾਂ ਨੇ ਡੀ. ਏ. ਵੀ. ਕਾਲਜ ਦੇ ਬਾਹਰ ਵਿਦਿਆਰਥੀਆਂ ਨੂੰ ਲੱਡੂ ਵੰਡ ਕੇ ਖੁਸ਼ੀ ਮਨਾਈ ਤੇ ਇਸ ਨੂੰ ਵਿਦਿਆਰਥੀਆਂ ਦੇ ਸੰਘਰਸ਼ ਦੀ ਜਿੱਤ ਕਰਾਰ ਦਿੱਤਾ। ਯੁਵਾ ਮੋਰਚਾ ਦੇ ਵਰਕਰਾਂ ਨੇ ਕਿਹਾ ਕਿ ਪੰਜਾਬ ਪੀ. ਸੀ. ਐਸ. ਪ੍ਰੀਖਿਆ ਨੂੰ ਲੈ ਕੇ ਵਿਦਿਆਰਥੀਆਂ ਵਲੋਂ ਉਠਾਏ ਗਏ ਸਵਾਲਾਂ ਅਤੇ ਪ੍ਰੀਖਿਆ ਵਿਚ ਕਥਿਤ ਬੇਨਿਯਮੀਆਂ ਦੇ ਖ਼ਿਲਾਫ਼ ਲੰਬੇ ਸਮੇਂ ਤੋਂ ਆਵਾਜ਼ ਉਠਾਈ ਜਾ ਰਹੀ ਸੀ। ਯੁਵਾ ਮੋਰਚਾ ਨੇ ਵੀ ਵਿਦਿਆਰਥੀਆਂ ਦੇ ਹਿੱਤਾਂ ਵਿੱਚ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਉਂਦਿਆਂ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ ਸੀ। ਇਸ ਮੌਕੇ ਸੂਬਾ ਯੁਵਾ ਮੋਰਚਾ ਵਲੋਂ ਵਿਸ਼ਵ ਗਰੋਵਰ, ਯਜੀਤ ਹੁਰੀਆ ਤੇ ਜ਼ਿਲ੍ਹਾ ਯੁਵਾ ਮੋਰਚਾ ਵਲੋਂ ਵਰੁਣ ਦੂਬੇ ਹਾਜ਼ਰ ਸਨ।