20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ਼ਹਿਰ ਦੇ ਮੁੱਖ ਨਗਰ ਕੀਰਤਨ ਦੌਰਾਨ ਸੰਗਤ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏਗੀ ਸਿੱਖ ਤਾਲਮੇਲ ਕਮੇਟੀ

ਜਲੰਧਰ, 20 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 21-11-2026
ਜਲੰਧਰ, 20 ਨਵੰਬਰ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਸ਼ਹਿਰ ਦੇ ਮੁੱਖ ਨਗਰ ਕੀਰਤਨ ਦੌਰਾਨ 21 ਨਵੰਬਰ ਨੂੰ ਸਿੱਖ ਤਾਲਮੇਲ ਕਮੇਟੀ ਵਲੋਂ ਜਿੱਥੇ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ, ਉੱਥੇ ਨਗਰ ਕੀਰਤਨ ’ਚ ਸ਼ਾਮਲ ਸੰਗਤ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਵੀ ਲਗਾਏ ਜਾਣਗੇ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ ਅਤੇ ਗੁਰਵਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੱਤੀ ਕਿ 24 ਨੰਵਬਰ ਨੂੰ ਆ ਰਿਹੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ 21 ਨੰਵਬਰ, ­ਦਿਨ ਸਨਿਚਰਵਾਰ ਨੂੰ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਵਲੋਂ ਆਪਣੇ ਮੁੱਖ ਦਫ਼ਤਰ ਪੁਲੀ ਅਲੀ ਮੁਹੱਲਾ ਵਿਖੇ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਜਾਣਗੇ। ਆਗੂਆਂ ਨੇ ਕਿਹਾ ਕਿ ਸੰਗਤ ਦਾ ਸਵਾਗਤ ਕਰਨ ਤੇ ਆਓ ਭਗਤ ਕਰਨ ਲਈ ਮੈਂਬਰਾਂ ਤੇ ਇਲਾਕਾ ਵਾਸੀਆਂ ’ਚ ਬਹੁਤ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਗੁਰੂ ਮਹਾਰਾਜ ਦੀ ਪਾਲਕੀ ਸਾਹਿਬ ’ਤੇ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ ਅਤੇ ਨਗਰ ਕੀਰਤਨ ’ਚ ਸ਼ਾਮਲ ਪ੍ਰਮੁੱਖ ਸਖਸ਼ੀਅਤਾਂ ਅਤੇ ਲੰਗਰ ’ਚ ਆਪਣਾ ਯੋਗਦਾਨ ਪਾਉਣ ਵਾਲੇ ਸੱਜਣਾ ਦਾ ਸਨਮਾਨ ਵੀ ਕੀਤਾ ਜਾਵੇਗਾ। ਇਸ ਮੌਕੇ ਹਰਪਾਲ ਸਿੰਘ ਪਾਲੀ, ਹਰਪ੍ਰੀਤ ਸਿੰਘ ਸੋਨੂੰ, ਮਨਬੀਰ ਸਿੰਘ ਪਾਰੁਲ, ਪਲਵਿੰਦਰ ਸਿੰਘ ਬਾਬਾ, ਹਰਨੇਕ ਸਿੰਘ ਨੇਕੀ, ਬੌਬੀ ਬਹਿਲ, ਦਮਨਪ੍ਰੀਤ ਸਿੰਘ, ਕਮਲਜੀਤ ਸਿੰਘ, ਭੁਪਿੰਦਰ ਸਿੰਘ ਭਿੰਦਾ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਨ. ਐੱਚ. ਐੱਮ. ਮੁਲਾਜ਼ਮਾਂ ਵਲੋਂ ਮੰਗਾਂ ਦੇ ਹੱਕ ’ਚ ਸਿਵਲ ਸਰਜਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਅਗਲੀ ਖ਼ਬਰ ਜਲੰਧਰ ’ਚ ਕੱਢੀ ਗਈ ਕਲਸ਼ ਯਾਤਰਾ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਏ ਲੋਕ
Ad Position 24