20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਐੱਨ. ਐੱਚ. ਐੱਮ. ਮੁਲਾਜ਼ਮਾਂ ਵਲੋਂ ਮੰਗਾਂ ਦੇ ਹੱਕ ’ਚ ਸਿਵਲ ਸਰਜਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ

ਜਲੰਧਰ, 20 ਨਵੰਬਰ (ਜਤਿੰਦਰ ਪੰਮੀ)-ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰਨ ਵਾਲੇ ਜ਼ਿਲ੍ਹੇ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਤਹਿਤ ਜ਼ਿਲ੍ਹਾ ਪ੍ਰਧਾਨ ਡਾ. ਪੰਖੁੜੀ ਕਮਲ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 21-11-2026
ਜਲੰਧਰ, 20 ਨਵੰਬਰ (ਜਤਿੰਦਰ ਪੰਮੀ)-ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰਨ ਵਾਲੇ ਜ਼ਿਲ੍ਹੇ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਤਹਿਤ ਜ਼ਿਲ੍ਹਾ ਪ੍ਰਧਾਨ ਡਾ. ਪੰਖੁੜੀ ਕਮਲ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਰਾਸ਼ਟਰੀ ਸਿਹਤ ਮਿਸ਼ਨ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਕੀਤੀ ਗਈ ਇਸ ਹੜਤਾਲ ’ਚ ਸੀਐੱਚਓ, ਏਐੱਨਐੱਮ, ਆਰ.ਬੀ.ਐੱਸ.ਕੇ. ਟੀਮਾਂ, ਏਐੱਮਓ, ਸਟਾਫ ਨਰਸਾਂ, ਫਾਰਮੇਸੀ ਅਫਸਰ, ਟੀ.ਬੀ. ਸਟਾਫ, ਲੈਬ ਟੈਕਨੀਸ਼ੀਅਨ, ਆਈ. ਡੀ. ਐੱਸ. ਪੀ., ਪੀ. ਐੱਨ. ਡੀ. ਟੀ. ਅਤੇ ਦਫਤਰੀ ਸਟਾਫ ਸਮੇਤ ਵੱਖ-ਵੱਖ ਕੇਡਰ ਦੇ ਕਰਮਚਾਰੀ ਸ਼ਾਮਲ ਹਨ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਮੰਗਾ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇ ਅਤੇ ਸਰਕਾਰ ਨੂੰ ਇਸਦਾ ਖਾਮਿਆਜਾ ਚੋਣਾਂ ਵਿੱਚ ਵੀ ਭੁਗਤਣਾ ਪੈ ਸਕਦਾ ਹੈ। ਦੱਸਣਯੋਗ ਹੈ ਕਿ ਐੱਨ. ਐੱਚ. ਐੱਮ. ਕਰਮਚਾਰੀਆਂ ਦੀ ਇਹ ਹੜਤਾਲ 3 ਮਹੀਨਿਆਂ ਤੋਂ ਲਗਾਤਾਰ ਜਾਰੀ ਹੈ। ਇਸ ਹੜਤਾਲ ਕਾਰਨ ਜ਼ਿਲ੍ਹੇ ਦੇ ਆਯੁਸ਼ਮਾਨ ਸਿਹਤ ਕੇਂਦਰਾਂ ‘ਤੇ ਬਾਹਰੀ ਮਰੀਜ਼ਾਂ ਦੀਆਂ ਸੇਵਾਵਾਂ, ਨਿਯਮਤ ਸਿਹਤ ਜਾਂਚ, ਦਵਾਈਆਂ ਦੀ ਵੰਡ ਅਤੇ ਸ਼ੂਗਰ, ਬਲੱਡ ਪ੍ਰੈਸ਼ਰ, ਕੈਂਸਰ ਅਤੇ ਟੀਬੀ ਦੀ ਜਾਂਚ ਵਿੱਚ ਵਿਘਨ ਪੈ ਰਿਹਾ ਹੈ। ਇਸ ਨਾਲ ਲੋਕਾਂ ਤੱਕ ਪਹੁੰਚਣ ਵਾਲੀਆਂ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਨਾਲ ਗਰੀਬ ਤੇ ਮੱਧ ਵਰਗ ਦੇ ਪਰਿਵਾਰਾਂ, ਬਜ਼ੁਰਗਾਂ ਤੇ ਆਮ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ... ਅਗਲੀ ਖ਼ਬਰ ਸ਼ਹਿਰ ਦੇ ਮੁੱਖ ਨਗਰ ਕੀਰਤਨ ਦੌਰਾਨ ਸੰਗਤ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏਗੀ ਸਿੱਖ ਤਾਲਮੇਲ ਕਮੇਟੀ
Ad Position 24