20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਯੋਗ ਨਾਗਰਿਕਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

ਜਲੰਧਰ, 20 ਨਵੰਬਰ (ਜਤਿੰਦਰ ਪੰਮੀ)-1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐੱਸ. ਐੱਸ.

Ad Position 21
No active advertisement
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ 21-11-2026
ਜਲੰਧਰ, 20 ਨਵੰਬਰ (ਜਤਿੰਦਰ ਪੰਮੀ)-1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐੱਸ.ਐੱਸ.ਆਰ.) ਤਹਿਤ ਵੋਟਰਾਂ ਦੀ ਸਹੂਲਤ ਲਈ 22 ਨਵੰਬਰ ਤੇ 6 ਦਸੰਬਰ ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਯੋਗ ਵੋਟਰਾਂ ਨੂੰ ਵੋਟਰ ਸੂਚੀ ’ਚ ਆਪਣਾ ਨਾਮ ਦਰਜ ਕਰਵਾਉਣ ਤੇ ਸੂਚੀ ਸਬੰਧੀ ਦਾਅਵੇ ਤੇ ਇਤਰਾਜ਼ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਵੋਟਰ ਸੂਚੀਆਂ ’ਚ ਆਪਣੇ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਦੋਵੇਂ ਦਿਨ ਵਿਸ਼ੇਸ਼ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼) ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ ਤਾਂ ਜੋ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਅਤੇ ਮਾਰਗਦਰਸ਼ਨ ਮੁਹੱਈਆ ਕਰਵਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਲਈ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਖੁੱਲ੍ਹੀਆਂ ਰੱਖਣ ਦੇ ਨਾਲ-ਨਾਲ ਬੈਠਣ ਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਕੈਂਪਾਂ ਸਬੰਧੀ ਜਾਣੂ ਕਰਵਾਉਣ ਲਈ ਕਿਹਾ ਤਾਂ ਜੋ ਉਹ ਆਪਣੇ ਬੂਥ ਲੈਵਲ ਏਜੰਟਾਂ (ਬੀ.ਐੱਲ.ਏਜ਼) ਰਾਹੀਂ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ 43 ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਡੀ.ਸੀ. ਵਰਜੀਤ ਵਾਲੀਆ ਵਲੋਂ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ਐੱਨ. ਐੱਚ. ਐੱਮ. ਮੁਲਾਜ਼ਮਾਂ ਵਲੋਂ ਮੰਗਾਂ ਦੇ ਹੱਕ ’ਚ ਸਿਵਲ ਸਰਜਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
Ad Position 24