20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰਦੁਆਰਾ ਸ਼ਹੀਦਾਂ ਪਾਤਿਸ਼ਾਹੀ ਛੇਵੀਂ ਜੰਡਸਿੰਘਾ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਬੈਠਕ

ਚੁਗਿੱਟੀ/ ਜੰਡੂਸਿੰਘਾ, 20 ਨਵੰਬਰ (ਨਰਿੰਦਰ ਲਾਗੂ)-ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂਸਿੰਘਾ ਤੋਂ ਜਗਤ ਗੁਰੂ ਪਹਿਲੀ ਪਾਤਿਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 24 ਨਵੰਬਰ ਨੂੰ ਸਜਾਇਆ ਜਾਵੇਗਾ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਬੈਠਕ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 21-11-2026
ਚੁਗਿੱਟੀ/ ਜੰਡੂਸਿੰਘਾ, 20 ਨਵੰਬਰ (ਨਰਿੰਦਰ ਲਾਗੂ)-ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂਸਿੰਘਾ ਤੋਂ ਜਗਤ ਗੁਰੂ ਪਹਿਲੀ ਪਾਤਿਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 24 ਨਵੰਬਰ ਨੂੰ ਸਜਾਇਆ ਜਾਵੇਗਾ। ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਬੈਠਕ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਉਕਤ ਗੁਰੂ ਤੋਂ ਅਰੰਭ ਹੋ ਕੇ ਸ਼ਿਵ ਮੰਦਿਰ ਮਾਰਕੀਟ, ਗੁਰਦੁਆਰਾ ਹਲਟੀ ਸਾਹਿਬ, ਗੁਰਦੁਆਰਾ ਜੰਡੋਆਣਾ ਸਾਹਿਬ, ਡਾਲਾ ਪੱਤੀ, ਬੈਂਸ ਪੱਤੀ, ਭਗਤ ਧੰਨਾ ਜੀ ਪਾਰਕ, ਕਪੂਰ ਪਿੰਡ ਰੋਡ, ਗੁਰਦੁਆਰਾ ਬਾਬਾ ਮੌਤੀ ਰਾਮ ਮਹਿਰਾ ਜੀ, ਗੁਰਦੁਆਰਾ ਦੁੱਖ ਭੰਜਨ ਸਾਹਿਬ, ਦਾਦੂ ਪੱਤੀ, ਗੁਰਦੁਆਰਾ ਰਵਿਦਾਸ ਜੀ, ਤੱਕ ਪ੍ਰਕਰਮਾ ਕਰਨ ਹਿੱਤ ਪਹੁੰਚੇਗਾ। ਉਸ ਤੋਂ ਬਾਅਦ ਵਾਪਸ ਆ ਕੇ ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਵਿਖੇ ਸੰਪੂਰਨ ਹੋਵੇਗਾ। ਪ੍ਰਬੰਧਕਾਂ ਮੁਤਾਬਕ ਇਸ ਮੌਕੇ ਵੱਖ -ਵੱਖ ਪੜਾਵਾਂ ‘ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ ਤੇ ਸੇਵਾਦਾਰਾਂ ਵਲੋਂ ਹਾਜ਼ਰੀਨ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ। ਬੈਠਕ ਦੌਰਾਨ ਪ੍ਰਧਾਨ ਜਸਕਰਨ ਸਿੰਘ, ਬਲਜੀਤ ਸਿੰਘ, ਸਤਨਾਮ ਸਿੰਘ ਖਜ਼ਾਨਚੀ,ਹਰਪ੍ਰੀਤ ਸਿੰਘ, ਤਰਸੇਮ ਸਿੰਘ, ਪ੍ਰਭਜੋਤ ਸਿੰਘ, ਹਰਵਿੰਦਰ ਸਿੰਘ, ਕਰਨਦੀਪ ਸਿੰਘ ਤੇ ਮੁੱਖ ਗ੍ਰੰਥੀ ਭਾਈ ਤਰਸੇਮ ਸਿੰਘ ਸਮੇਤ ਕਈ ਹੋਰ ਪ੍ਰਬੰਧਕ ਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਨੇ ਗੋਲਡੀ ਬਰਾੜ ਨੂੰ ਅਤਿ ਲੋੜੀਂਦੇ ਭਗੌੜਿਆਂ ਦੀ ਸੂਚੀ ’ਚ ਚੋਟੀ ’ਤੇ ਰੱਖਿਆ ਅਗਲੀ ਖ਼ਬਰ 43 ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ ਡੀ.ਸੀ. ਵਰਜੀਤ ਵਾਲੀਆ ਵਲੋਂ ਤਿਆਰੀਆਂ ਦਾ ਜਾਇਜ਼ਾ
Ad Position 24