20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬਿਨਾਂ ਕਿਸੇ ਪੱਖਪਾਤ ਤੋਂ ਕੰਮਕਾਜ ਯਕੀਨੀ ਬਣਾਇਆ ਜਾਵੇਗਾ ਬੀ.ਡੀ.ਪੀ.ਓ ਮਹਿਤਪੁਰ ਨੇ ਯੂਨੀਅਨ ਨੂੰ ਦਵਾਇਆ ਵਿਸ਼ਵਾਸ

ਮਹਿਤਪੁਰ, 20 ਨਵੰਬਰ (ਲਖਵਿੰਦਰ ਸਿੰਘ)-ਬੀਤੇ ਦਿਨੀਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਮੰਗ ਪੱਤਰ ਸਬੰਧੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬੀ. ਡੀ.

Ad Position 21
No active advertisement
ਅਜੀਤ ਡੈਸਕ 21-11-2026
ਮਹਿਤਪੁਰ, 20 ਨਵੰਬਰ (ਲਖਵਿੰਦਰ ਸਿੰਘ)-ਬੀਤੇ ਦਿਨੀਂ ਮੰਗਾਂ ਨੂੰ ਲੈ ਕੇ ਦਿੱਤੇ ਗਏ ਮੰਗ ਪੱਤਰ ਸਬੰਧੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬੀ.ਡੀ.ਪੀ.ੳ ਸ.ਪਲਵਿੰਦਰ ਸਿੰਘ ਨਾਲ ਹੋਈ। ਮੀਟਿੰਗ ਦੌਰਾਨ ਮਨਰੇਗਾ ਵਰਕਰਾਂ ਤੇ ਪੇਂਡੂ ਮਜ਼ਦੂਰਾਂ ਨੂੰ ਦਰਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਪਿੰਡਾਂ ਵਿੱਚ ਕੰਮ ਕਰਦੇ ਮਨਰੇਗਾ ਵਰਕਰਾਂ ਦੀ ਮੋਬਾਈਲ ਐਪ ‘ਤੇ ਹਾਜ਼ਰੀ ਨਾ ਲੱਗਣ ਕਾਰਨ ਦਿਹਾੜੀ ਮਾਰੀ ਜਾਣ ਦਾ ਡਰ ਬਣਿਆ ਹੋਇਆ ਹੈ, ਇਸ ਲਈ ਇਸ ਦਾ ਤੁਰੰਤ ਕੋਈ ਬਦਲਵਾਂ ਹੱਲ ਕੱਢਿਆ ਜਾਵੇ। ਇਸ ਤੋਂ ਇਲਾਵਾ ਪਿੰਡਾਂ ਦੇ ਵਿਕਾਸ ਲਈ ਵੱਡੇ ਪ੍ਰੋਜੈਕਟ ਉਲੀਕੇ ਜਾਣ ਤਾਂ ਜੋ ਕੰਮ ਦੀ ਘਾਟ ਨੂੰ ਦੂਰ ਕਰਕੇ ਹਰ ਲੋੜਵੰਦ ਬੇਰੁਜ਼ਗਾਰ ਮਜ਼ਦੂਰ ਨੂੰ ਰੁਜ਼ਗਾਰ ਮੁਹੱਈਆ ਹੋ ਸਕੇ ਤੇ ਕੰਮ ਨਾ ਮਿਲਣ ਦੀ ਸੂਰਤ ਵਿੱਚ ਕਾਨੂੰਨ ਮੁਤਾਬਕ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਵਫ਼ਦ ਵਲੋਂ ਰੱਖੀਆਂ ਗਈਆਂ ਹੋਰ ਪ੍ਰਮੁੱਖ ਮੰਗਾਂ ਜਿਨਾਂ ਵਿੱਚ ਪੱਖਪਾਤ ਬੰਦ ਕੀਤਾ ਜਾਵੇ ਦਫ਼ਤਰੀ ਮੁਲਾਜ਼ਮਾਂ ਵਲੋਂ ਸਿਰਫ਼ ਚਹੇਤਿਆਂ ਨੂੰ ਕੰਮ ਦੇਣ ਦੀ ਨੀਤੀ ਬੰਦ ਕਰਕੇ ਹਰ ਹੱਕਦਾਰ ਵਰਕਰ ਨੂੰ ਬਿਨਾਂ ਕਿਸੇ ਵਿਤਕਰੇ ਦੇ ਕੰਮ ਦਿੱਤਾ ਜਾਵੇ। ਬੀ.ਡੀ.ਪੀ.ੳ ਵਲੋਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਕਾਨੂੰਨ ਅਨੁਸਾਰ ਸਾਰੇ ਮਸਲਿਆਂ ਨੂੰ ਜਲਦ ਹੱਲ ਕਰਨਾ ਯਕੀਨੀ ਬਣਾਇਆ ਜਾਵੇਗਾ।ਇਸ ਮੌਕੇ ਵਫ਼ਦ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜ਼ਿਲ੍ਹਾ ਆਗੂ ਕਸ਼ਮੀਰ ਮੰਡਿਆਲ, ਮਨਰੇਗਾ ਆਗੂ ਬਖ਼ਸ਼ੋ ਕੁਰਸ਼ੈਦਪੁਰ (ਪੰਚ), ਸੋਮਾ ਰਾਣੀ (ਪੰਚ), ਹਰਮਿੰਦਰ ਕੌਰ (ਪੰਚ), ਵਿਜੇ ਬਾਠ, ਜਸਵਿੰਦਰ ਮਹਿਸਮਪੁਰ ਅਤੇ ਬਖ਼ਸ਼ੋ ਮੰਡਿਆਲਾ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਲੋਹੀਆਂ ਤੋਂ ਸੁਲਤਾਨਪੁਰ ਲੋਧੀ ਤੱਕ’ ‘21ਵਾਂ ਵਿਸ਼ਾਲ ਪੈਦਲ ਨਗਰ ਕੀਰਤਨ’ ਅੱਜ : ਜਥੇਦਾਰ ਸਾਹ... ਅਗਲੀ ਖ਼ਬਰ ਮਦਰਜ਼ ਪ੍ਰਾਈਡ ਸਕੂਲ ਮਲਸੀਆਂ ਦੀ ਐੱਨ.ਐੱਸ.ਐੱਸ. ਯੂਨਿਟ ਐਡਵੈਂਚਰ ਟ੍ਰੈਕਿੰਗ ਕੈਂਪ ਵਿਚ ਭਾਗ ਲੈਣ ਲਈ ਰਵਾਨਾ
Ad Position 24