ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਐੱਸ. ਡੀ. ਐੱਮ. ਫਿਲੌਰ ਦਾ ਸਨਮਾਨ
ਗੁਰਾਇਆ, 20 ਨਵੰਬਰ (ਬਲਵਿੰਦਰ ਸਿੰਘ)- ਐਸਡੀਐਮ ਸ੍ਰੀ ਦੀਪਕ ਭਾਟੀਆ ਦੀ ਬਦਲੀ ਹੋਣ ‘ਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ, ਹਲਕਾ ਫਿਲੌਰ ਵਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ । ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਭੇਂਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
ਗੁਰਾਇਆ, 20 ਨਵੰਬਰ (ਬਲਵਿੰਦਰ ਸਿੰਘ)- ਐਸਡੀਐਮ ਸ੍ਰੀ ਦੀਪਕ ਭਾਟੀਆ ਦੀ ਬਦਲੀ ਹੋਣ ‘ਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ, ਹਲਕਾ ਫਿਲੌਰ ਵਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ । ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਭੇਂਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਮਿਸ਼ਨ ਦੇ ਹਲਕਾ ਚੇਅਰਮੈਨ ਪਲਵਿੰਦਰ ਸਿੰਘ ਨੌਰਾ, ਮੈਂਬਰ ਗੁਰਵਿੰਦਰ ਸਿੰਘ ਨੌਰਾ ਤੇ ਗੁਰਾਇਆ ਦੇ ਲੰਬੜਦਾਰ ਸੰਜੀਵ ਕੰਡਾ ਨੇ ਸ੍ਰੀ ਦੀਪਕ ਭਾਟੀਆ ਵਲੋਂ ਹਲਕਾ ਫਿਲੌਰ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਅਤੇ ਲੋਕ ਪੱਖੀ ਕਾਰਜਸ਼ੈਲੀ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਦੀ ਅਗਵਾਈ ਹੇਠ ਕਮਿਸ਼ਨ ਵਪਾਰੀਆਂ ਦੀ ਭਲਾਈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਨਾਲ ਮਿਲ ਕੇ ਲਗਾਤਾਰ ਕੰਮ ਕਰ ਰਿਹਾ ਹੈ।