20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਝੋਨੇ ਦੀ ਲਿਫਟਿੰਗ ’ਚ ਤੇਜ਼ੀ ਲਿਆਉਣ ਲਈ ਪੰਜਾਬ ਸਰਕਾਰ ਤੁਰੰਤ ਦਖ਼ਲ ਦੇਵੇ-ਵਿਕਰਮਜੀਤ ਸਿੰਘ ਚੌਧਰੀ

ਫਿਲੌਰ, 20 ਨਵੰਬਰ (ਸਤਿੰਦਰ ਸ਼ਰਮਾ)-ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਇਥੇ ਅਨਾਜ਼ ਮੰਡੀ ਦਾ ਦੌਰਾ ਕਰਦਿਆਂ ਕਿਹਾ ਕਿ ਝੋਨੇ ਦੀ ਲਿਫਟਿੰਗ ਵਿਚ ਹੋ ਰਹੀ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਅਤੇ ਚਿੰਤਾ ਦਾ ਸਬੱਬ ਬਣ ਰਹੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ।

Ad Position 21
No active advertisement
ਅਜੀਤ ਡੈਸਕ 21-11-2026
ਫਿਲੌਰ, 20 ਨਵੰਬਰ (ਸਤਿੰਦਰ ਸ਼ਰਮਾ)-ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਇਥੇ ਅਨਾਜ਼ ਮੰਡੀ ਦਾ ਦੌਰਾ ਕਰਦਿਆਂ ਕਿਹਾ ਕਿ ਝੋਨੇ ਦੀ ਲਿਫਟਿੰਗ ਵਿਚ ਹੋ ਰਹੀ ਦੇਰੀ ਕਿਸਾਨਾਂ ਲਈ ਪ੍ਰੇਸ਼ਾਨੀ ਅਤੇ ਚਿੰਤਾ ਦਾ ਸਬੱਬ ਬਣ ਰਹੀ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ । ਵਿਧਾਇਕ ਚੌਧਰੀ ਨੇ ਕਿਹਾ ਕਿ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿਚ ਵੱਡੀ ਮਾਤਰਾ ’ਚ ਝੋਨਾ ਲਿਫਟਿੰਗ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫਿਲੌਰ ਮੰਡੀ 25 ਤੋਂ 30 ਹਜ਼ਾਰ ਕੁਇੰਟਲ, ਗੁਰਾਇਆ ਮੰਡੀ ’ਚ 50 ਹਜ਼ਾਰ ਕੁਇੰਟਲ, ਅੱਪਰਾ ਮੰਡੀ: ’ਚ 12 ਹਜ਼ਾਰ ਕੁਇੰਟਲ, ਪ੍ਰਤਾਬਪੁਰਾ ਮੰਡੀ ’ਚ 12 ਤੋਂ 1 5 ਹਜ਼ਾਰ ਕੁਇੰਟਲ ਅਤੇ ਲਸਾੜਾ ਮੰਡੀ ’ਚ 10 ਹਜ਼ਾਰ ਕੁਇੰਟਲ ਝੋਨਾ ਖੁੱਲ੍ਹੇ ਅਸਮਾਨ ਹੇਠ ਪਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਨਾਜ਼ ਮੰਡੀਆਂ ’ਚੋਂ ਝੋਨੇ ਦੀ ਸਮੇਂ ਸਿਰ ਲਿਫਟਿੰਗ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਸੂਬਾ ਸਰਕਾਰ ਸਾਰਾ ਦੋਸ਼ ਕੇਂਦਰ ਸਰਕਾਰ ਸਿਰ ਮੜ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰਸ਼ਾਸਨਿਕ ਨਾਕਾਮੀਆਂ ਜਾਂ ਕੇਂਦਰ ਅਤੇ ਸੂਬਾ ਸਰਕਾਰ ਵਿਚਕਾਰ ਮੱਤਭੇਦਾਂ ਦੀ ਸਜ਼ਾ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਸੂਬਾ ਅਤੇ ਕੇਂਦਰ ਸਰਕਾਰ ਵਿਚਕਾਰ ਚੱਲ ਰਹੀ ਦੋਸ਼-ਅਰੋਪਣ ਦੀ ਰਾਜਨੀਤੀ ਦਾ ਖਮਿਆਜਾ ਨਹੀਂ ਭੁਗਤਣ ਦਿੱਤਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਸਮਝਦਿਆਂ ਬਿਨਾਂ ਕਿਸੇ ਹੋਰ ਦੇਰੀ ਦੇ ਝੋਨੇ ਦੀ ਲਿਫਟਿੰਗ ਤੁਰੰਤ ਸ਼ੁਰੂ ਕਰਵਾਏ। ਵਿਧਾਇਕ ਚੌਧਰੀ ਨੇ ਕਿਹਾ ਕਿ ਕਿਸਾਨਾਂ ਨੇ ਪੂਰਾ ਸ਼ੀਜਨ ਸਖ਼ਤ ਮਿਹਨਤ ਕਰਕੇ ਆਪਣੀ ਫਸਲ ਤਿਆਰ ਕੀਤੀ ਹੈ ਅਤੇ ਉਹ ਆਪਣੀ ਉਪਜ ਦੀ ਸਮੇਂ ਸਿਰ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦੇ ਹੱਕਦਾਰ ਹਨ। ਸਰਕਾਰ ਨੂੰ ਤੁਰੰਤ ਕਾਰਵਾਈ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਦੂਰ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਹੋਰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਅਨਾਜ਼ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ।
Ad Position 22
No active advertisement
ਪਿਛਲੀ ਖ਼ਬਰ ਬਿਹਤਰ ਸੰਬੰਧਾਂ ਲਈ ਸੱਭਿਆਚਾਰ ਦੀ ਅਹਿਮ ਭੂਮਿਕਾ-ਪਾਕਿ ਮੰਤਰੀ ਅਗਲੀ ਖ਼ਬਰ ਹਲਕਾ ਫਿਲੌਰ ਦੀ ਜਿੱਤ ਨੂੰ ਲੈ ਕੇ ‘ਸਖੀਆਂ’ ਤੇ ਆਗੂਆਂ ਦੀ ਮੀਟਿੰਗ
Ad Position 24