20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਜਾਬ ਸਰਕਾਰ ਕਰ ਰਹੀ ਕਿਸਾਨਾਂ ਨਾਲ ਧੱਕਾ - ਜਸਵੀਰ ਸਿੰਘ ਰੁੜਕਾ

ਗੁਰਾਇਆ, 20 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਲਗਾਤਾਰ ਕਿਸਾਨਾਂ ਨਾਲ ਵੱਖ-ਵੱਖ ਢੰਗਾਂ ਨਾਲ ਕੀਤਾ ਜਾ ਰਿਹਾ ਧੱਕਾ ਹੁਣ ਹੱਦੋਂ ਪਾਰ ਹੁੰਦਾ ਜਾ ਰਿਹਾ ਹੈ । ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਮੰਡੀ ’ਚ ਖ਼ਰੀਦਣ ਦਾ ਵਾਅਦਾ ਕਰਨ ਵਾਲੀ ਸਰਕਾਰ ਦੇ ਵਾਅਦੇ ਖੋਖਲੇ ਸਾਬਤ ਹੋ ਗਏ ਹਨ ।

Ad Position 21
No active advertisement
ਜਸਵੀਰ ਸਿੰਘ ਰੁੜਕਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। 21-11-2026
ਗੁਰਾਇਆ, 20 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਲਗਾਤਾਰ ਕਿਸਾਨਾਂ ਨਾਲ ਵੱਖ-ਵੱਖ ਢੰਗਾਂ ਨਾਲ ਕੀਤਾ ਜਾ ਰਿਹਾ ਧੱਕਾ ਹੁਣ ਹੱਦੋਂ ਪਾਰ ਹੁੰਦਾ ਜਾ ਰਿਹਾ ਹੈ । ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਮੰਡੀ ’ਚ ਖ਼ਰੀਦਣ ਦਾ ਵਾਅਦਾ ਕਰਨ ਵਾਲੀ ਸਰਕਾਰ ਦੇ ਵਾਅਦੇ ਖੋਖਲੇ ਸਾਬਤ ਹੋ ਗਏ ਹਨ । ਇਹ ਸ਼ਬਦ ਅਕਾਲੀ ਆਗੂ ਜਸਵੀਰ ਸਿੰਘ ਰੁੜਕਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਇੱਥੇ ਪੱਤਰਕਾਰਾਂ ਨੂੰ ਕਹੇ। ਉਨ੍ਹਾਂ ਕਿਹਾ ਕਿ ਜਦੋਂ ਕਿ ਸਰਕਾਰ ਵਲੋਂ ਮੰਡੀਆਂ ’ਚੋਂ ਖ਼ਰੀਦ ਬੰਦ ਕਰਕੇ ਕਿਸਾਨਾਂ ਨੂੰ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ । ਪੂੰਜੀਪਤੀ ਸ਼ੈਲਰਾਂ ਵਾਲੇ ਘੱਟ ਰੇਟਾਂ ‘ਤੇ ਫ਼ਸਲ ਖ਼ਰੀਦ ਰਹੇ ਹਨ । ਪੰਜਾਬ ਸਰਕਾਰ ਵਲੋਂ ਪੂੰਜੀਪਤੀਆਂ ਨਾਲ ਰਲ ਮਿਲ ਕੇ ਖੇਡ ਖੇਡੀ ਜਾ ਰਹੀ ਹੈ । ਸਰਕਾਰ ਦੀ ਹਾਲਤ ਤਰਸਯੋਗ ਹੈ । ਦੇਸ਼ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਨੂੰ ਜਿੱਥੇ ਮਾਰਿਆ ਲਿਤਾੜਿਆ ਜਾ ਰਿਹਾ ਹੈ । ਉੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਂ ਪੂਰਾ ਕਰਨ ਤੋਂ ਪਹਿਲਾਂ ਕਿਸਾਨ ਵਿਰੋਧੀ ਸਰਕਾਰ ਸਾਬਤ ਹੋਈ ਹੈ । ਇਸ ਦਾ ਖ਼ਮਿਆਜ਼ਾ ਸਰਕਾਰ ਨੂੰ ਆ ਰਹੀਆਂ ਚੋਣਾਂ ਵਿਚ ਭੁਗਤਣਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰਾਇਆ ਵਿਖੇ ਸਫ਼ਾਈ ਵਿਵਸਥਾ ਦਾ ਲਿਆ ਜਾਇਜ਼ਾ ਅਗਲੀ ਖ਼ਬਰ 22 ਨਵੰਬਰ ਦੇ ਨਕੋਦਰ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ
Ad Position 24