20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਟੇਟ ਪਬਲਿਕ ਸਕੂਲ ’ਚ ਖੇਡ ਦਿਵਸ ਤੇ ਸੱਭਿਆਚਾਰਕ ਇਨਾਮ ਵੰਡ ਸਮਾਗਮ

ਨਕੋਦਰ, 20 ਨਵੰਬਰ (ਤਿਲਕਰਾਜ ਸ਼ਰਮਾ, ਗੁਰਵਿੰਦਰ ਸਿੰਘ)- ਸਟੇਟ ਪਬਲਿਕ ਸਕੂਲ ਨਕੋਦਰ ’ਚ ਸਲਾਨਾ ਖੇਡ ਦਿਵਸ ਦਾ ਆਯੋਜਨ ਬੜੇ ਉਤਸ਼ਾਹ, ਜੋਸ਼ ਤੇ ਖੇਡ ਭਾਵਨਾ ਨਾਲ ਕੀਤਾ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ, ਅਨੁਸ਼ਾਸਨ , ਟੀਮ ਭਾਵਨਾ, ਆਤਮ ਵਿਸ਼ਵਾਸ ਤੇ ਮੁਕਾਬਲੇ ਦੀ ਭਾਵਨਾ ਨੂੰ ਵਿਕਸਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 21-11-2026
ਨਕੋਦਰ, 20 ਨਵੰਬਰ (ਤਿਲਕਰਾਜ ਸ਼ਰਮਾ, ਗੁਰਵਿੰਦਰ ਸਿੰਘ)- ਸਟੇਟ ਪਬਲਿਕ ਸਕੂਲ ਨਕੋਦਰ ’ਚ ਸਲਾਨਾ ਖੇਡ ਦਿਵਸ ਦਾ ਆਯੋਜਨ ਬੜੇ ਉਤਸ਼ਾਹ, ਜੋਸ਼ ਤੇ ਖੇਡ ਭਾਵਨਾ ਨਾਲ ਕੀਤਾ ਗਿਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ, ਅਨੁਸ਼ਾਸਨ , ਟੀਮ ਭਾਵਨਾ, ਆਤਮ ਵਿਸ਼ਵਾਸ ਤੇ ਮੁਕਾਬਲੇ ਦੀ ਭਾਵਨਾ ਨੂੰ ਵਿਕਸਿਤ ਕਰਨਾ ਸੀ। ਪ੍ਰੋਗਰਾਮ ਦਾ ਆਰੰਭ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ-ਪ੍ਰਧਾਨ ਡਾ. ਗਗਨਦੀਪ ਕੌਰ, ਮੈਨੇਜਿੰਗ ਡਾਇਰੈਕਟਰ ਸਰਦਾਰ ਅਨਮੋਲ ਸਿੰਘ, ਡਾਇਰੈਕਟਰ ਡਾ.ਰਿਤੂ ਭਨੋਟ , ਅਕੈਡਮਿਕ ਕੰਸਲਟੈਂਟ ਬੀ ਪੀ ਐਸ ਬੇਦੀ ਤੇ ਪ੍ਰਿੰਸੀਪਲ ਰੋਹਿਤ ਠਾਕੁਰ ਦੁਆਰਾ ਜਯੋਤੀ ਜਗਾ ਕੇ ਕੀਤਾ ਗਿਆ। ਉਪਰੰਤ ਵਿਦਿਆਰਥੀਆਂ ਦੁਆਰਾ ਮਾਰਚ ਪਾਸਟ ਕੀਤਾ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ ਦੌੜ, ਵੱਖ-ਵੱਖ ਮਨੋਰੰਜਕ ਖੇਡਾਂ ਤੇ ਖੇਡ ਗਤੀਵਿਧੀਆਂ ’ਚ ਆਪਣੀ ਪ੍ਰਤਿਭਾ ,ਊਰਜਾ ਤੇ ਖੇਡ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਤੇ ਖੇਡਾਂ ’ਚ ਜੇਤੂ ਤੇ ਸੱਭਿਆਚਾਰਕ ਗਤੀਵਿਧੀਆਂ ਦੇ ਜੇਤੂ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ । ਸਕੂਲ ਦੇ ਡਾਇਰੈਕਟਰ ਡਾ.ਰਿਤੂ ਭਨੋਟ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਕੇਵਲ ਜਿੱਤਣ ਦਾ ਹੀ ਮਾਧਿਅਮ ਨਹੀਂ ਬਲਕਿ ਜੀਵਨ ਵਿੱਚ ਅਨੁਸ਼ਾਸਨ, ਧੀਰਜ ਤੇ ਸਹਿਯੋਗ ਦੀ ਭਾਵਨਾ ਸਿਖਾਉਂਦੀਆਂ ਹਨ। ਅੰਤ ਵਿੱਚ ਸਕੂਲ ਦੇ ਪ੍ਰਧਾਨ ਰੋਹਿਤ ਠਾਕੁਰ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ ਤੇ ਜੇਤੂਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੇ ਗੁਰਾਇਆ ਮੁੱਖ ਚੌਕ ’ਚ ਧਰਨਾ ਲਗਵਾਇਆ ਚੇਅਰਮੈਨ ਦੇ ਨਾ ਆਉਣ ਕਾਰਨ ਕੀਤਾ ਬੰਦ ਰਾਸਤਾ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਸ਼ਾਨਦਾਰ ਮਾਡਲ ਯੂਨਾਈਟਿਡ ਨੇਸ਼ਨਜ਼ ( MUN ) ਕਾਨਫਰੰਸ ਦਾ ਆਗਾਜ਼
Ad Position 24