22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਿਜਲੀ ਮੁਲਾਜ਼ਮਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਨੇ ਸਰਕਾਰ ਦੀ ਕਾਰਜਸ਼ੈਲੀ ’ਤੇ ਖੜ੍ਹੇ ਕੀਤੇ ਸਵਾਲ-ਬਰਾੜ

ਜਲੰਧਰ, 21 ਨਵੰਬਰ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜਲੰਧਰ ਦਿਹਾਤੀ (ਦੱਖਣੀ) ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਬਰਾੜ ਨੇ ਨਕੋਦਰ ਦੇ ਪਿੰਡ ਗਾਂਧਰਾਂ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮਹਿਕਮੇ (ਪੀਐਸਪੀਸੀਐਲ) ਦੇ 34 ਸਾਲਾ ਮੁਲਾਜ਼ਮ ਸਤਵਿੰਦਰ ਸਿੰਘ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਕਰਮਚਾਰੀ ਦਾ ਇਸ ਤਰ੍ਹਾਂ ਆਪਣੀ ਡਿਊਟੀ ਨਿਭਾਉਂਦਿਆਂ ਜਾਨ ਗੁਆਉਣਾ ਬੇਹੱਦ ਦੁਖਦਾਈ ਹੈ ਤੇ ਚਿੰਤਾਜਨਕ ਹੈ।

Ad Position 21
No active advertisement
ਅਜੀਤ ਡੈਸਕ 22-11-2026
ਜਲੰਧਰ, 21 ਨਵੰਬਰ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜਲੰਧਰ ਦਿਹਾਤੀ (ਦੱਖਣੀ) ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਬਰਾੜ ਨੇ ਨਕੋਦਰ ਦੇ ਪਿੰਡ ਗਾਂਧਰਾਂ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮਹਿਕਮੇ (ਪੀਐਸਪੀਸੀਐਲ) ਦੇ 34 ਸਾਲਾ ਮੁਲਾਜ਼ਮ ਸਤਵਿੰਦਰ ਸਿੰਘ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਕਰਮਚਾਰੀ ਦਾ ਇਸ ਤਰ੍ਹਾਂ ਆਪਣੀ ਡਿਊਟੀ ਨਿਭਾਉਂਦਿਆਂ ਜਾਨ ਗੁਆਉਣਾ ਬੇਹੱਦ ਦੁਖਦਾਈ ਹੈ ਤੇ ਚਿੰਤਾਜਨਕ ਹੈ। ਜਗਬੀਰ ਸਿੰਘ ਬਰਾੜ ਨੇ ਕਿਹਾ ਕਿ ਦੋਆਬਾ ਖੇਤਰ ਵਿੱਚ ਪਿਛਲੇ ਪੰਜ ਮਹੀਨਿਆਂ ਦੌਰਾਨ ਬਿਜਲੀ ਦਾ ਕਰੰਟ ਲੱਗਣ ਨਾਲ ਤਿੰਨ ਮੁਲਾਜ਼ਮਾਂ ਦੀ ਮੌਤ ਹੋਣਾ ਬਹੁਤ ਗੰਭੀਰ ਮਾਮਲਾ ਹੈ ਤੇ ਇਹ ਹਾਦਸੇ ਬਿਜਲੀ ਵਿਭਾਗ ’ਚ ਮੁਲਾਜ਼ਮਾਂ ਦੀ ਸੁਰੱਖਿਆ ਦੇ ਪ੍ਰਬੰਧਾਂ ਬਾਰੇ ਕਈ ਸਵਾਲ ਖੜ੍ਹੇ ਕਰਦੇ ਹਨ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਹਾਦਸਿਆਂ ਨੂੰ ਸਿਰਫ਼ ਜਾਂਚ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਇਨ੍ਹਾਂ ਦੇ ਅਸਲ ਕਾਰਨਾਂ ਦੀ ਪਛਾਣ ਕਰਕੇ ਜ਼ਿੰਮੇਵਾਰੀ ਤੈਅ ਕਰਨੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਮੁਲਾਜ਼ਮ ਯੂਨੀਅਨ ਦੇ ਦਾਅਵੇ ਮੁਤਾਬਕ 2013 ਤੋਂ ਹੁਣ ਤੱਕ ਪੀਐਸਪੀਸੀਐਲ ਵਿੱਚ ਕੰਮ ਕਰਦੇ ਸੈਂਕੜੇ ਸੀਐੱਚਬੀ ਮੁਲਾਜ਼ਮ ਬਿਜਲੀ ਲਾਈਨਾਂ ਦੀ ਮੁਰੰਮਤ ਦਾ ਕੰਮ ਕਰਦਿਆਂ ਕਰੰਟ ਲੱਗਣ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ । ਉਨ੍ਹਾਂ ਕਿਹਾ ਕਿ ਇਸ ਨਾਲ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਹੁੰਦੀਆਂ ਹਨ । ਉਨ੍ਹਾਂ ਸਵਾਲ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੱਸੇ ਕਿ ਡਿਊਟੀ ਦੌਰਾਨ ਮੁਲਾਜ਼ਮਾਂ ਦੀਆਂ ਕੀਮਤੀ ਜਾਨਾਂ ਦੀ ਸੁਰੱਖਿਆ ਲਈ ਹੁਣ ਤੱਕ ਕਿਹੜੇ ਠੋਸ ਕਦਮ ਚੁੱਕੇ ਗਏ ਹਨ? ਬਿਜਲੀ ਲਾਈਨਾਂ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸੁਰੱਖਿਆ ਉਪਕਰਨ, ਸਿਖਲਾਈ ਅਤੇ ਸੁਰੱਖਿਅਤ ਕਾਰਜ ਪ੍ਰਣਾਲੀ ਕਿਉਂ ਯਕੀਨੀ ਨਹੀਂ ਬਣਾਈ ਜਾ ਰਹੀ? ਬਰਾੜ ਨੇ ਮੰਗ ਕੀਤੀ ਕਿ ਮ੍ਰਿਤਕ ਸਤਵਿੰਦਰ ਸਿੰਘ ਦੇ ਪਰਿਵਾਰ ਨੂੰ ਢੁੱਕਵਾਂ ਮੁਆਵਜ਼ਾ, ਬਣਦੇ ਬੀਮਾ ਲਾਭ ਅਤੇ ਪਰਿਵਾਰ ਦੇ ਭਵਿੱਖ ਦੀ ਸੁਰੱਖਿਆ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸਿਟੀਜ਼ਨ ਅਰਬਨ ਕੋਆਪਰੇਟਿਵ ਬੈਂਕ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਭਾਜਪਾ ਕਾਨੂੰਨੀ ਸੈੱਲ ਚੋਣਾਂ ਵਿਚ ਬੂਥ ਪੱਧਰ ਤੱਕ ਨਿਭਾਏਗਾ ਅਹਿਮ ਭੂਮਿਕਾ-ਹਿੱਕੀ
Ad Position 24