22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਦੀਪਕ ਬਾਲੀ ਵਲੋਂ ਵਾਰਡ ਨੰਬਰ-35 ’ਚ ਪੈਂਦੇ ਲਤੀਫ਼ਪੁਰਾ ’ਚ ਸੜਕ ਦੇ ਨਿਰਮਾਣ ਕੰਮ ਦੀ ਸ਼ੁਰੂਆਤ

ਜਲੰਧਰ, 21 ਨਵੰਬਰ (ਜਸਪਾਲ ਸਿੰਘ)-ਜਲੰਧਰ ਛਾਉਣੀ ਹਲਕੇ ਦੇ ਵਾਰਡ ਨੰਬਰ 35 ਅਧੀਨ ਆਉਂਦੇ ਲਤੀਫ਼ਪੁਰਾ ਖੇਤਰ ਵਿਖੇ ਹਲਕਾ ਜਲੰਧਰ ਛਾਉਣੀ ਤੋਂ ‘ਆਪ’ ਦੇ ਉਮੀਦਵਾਰ ਦੀਪਕ ਬਾਲੀ ਵਲੋਂ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਸੜਕ ਦੇ ਕੰਮ ਦੀ ਸ਼ੁਰੂਆਤ ਹੋਣ ਨਾਲ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਮੁਹੱਲਾ ਵਾਸੀਆਂ ਨੇ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਖੁਸ਼ੀ ਜ਼ਾਹਰ ਕੀਤੀ ।

Ad Position 21
No active advertisement
ਅਜੀਤ ਡੈਸਕ 22-11-2026
ਜਲੰਧਰ, 21 ਨਵੰਬਰ (ਜਸਪਾਲ ਸਿੰਘ)-ਜਲੰਧਰ ਛਾਉਣੀ ਹਲਕੇ ਦੇ ਵਾਰਡ ਨੰਬਰ 35 ਅਧੀਨ ਆਉਂਦੇ ਲਤੀਫ਼ਪੁਰਾ ਖੇਤਰ ਵਿਖੇ ਹਲਕਾ ਜਲੰਧਰ ਛਾਉਣੀ ਤੋਂ ‘ਆਪ’ ਦੇ ਉਮੀਦਵਾਰ ਦੀਪਕ ਬਾਲੀ ਵਲੋਂ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਸੜਕ ਦੇ ਕੰਮ ਦੀ ਸ਼ੁਰੂਆਤ ਹੋਣ ਨਾਲ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਮੁਹੱਲਾ ਵਾਸੀਆਂ ਨੇ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਖੁਸ਼ੀ ਜ਼ਾਹਰ ਕੀਤੀ । ਇਲਾਕੇ ਦੇ ਲੋਕ ਲੰਮੇ ਸਮੇਂ ਤੋਂ ਸੜਕ ਬੰਦ ਹੋਣ ਕਾਰਨ ਆਵਾਜਾਈ ਦੀ ਸਮੱਸਿਆ ਤੇ ਲਗਾਤਾਰ ਲੱਗਣ ਵਾਲੇ ਟ੍ਰੈਫਿਕ ਜਾਮ ਤੋਂ ਪ੍ਰੇਸ਼ਾਨ ਸਨ । ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ, ਦੁਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਸੜਕ ਦਾ ਕੰਮ ਸ਼ੁਰੂ ਹੋਣ ਨਾਲ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲਣ ਦੀ ਉਮੀਦ ਜਾਗੀ ਹੈ। ਸਥਾਨਕ ਲੋਕਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸੜਕ ਬਣਨ ਨਾਲ ਆਵਾਜਾਈ ਸੁਚਾਰੂ ਹੋਵੇਗੀ ਤੇ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਨਿਜਾਤ ਮਿਲੇਗੀ। ਇਸ ਮੌਕੇ ਦੀਪਕ ਬਾਲੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੁੱਖ ਤਰਜੀਹ ਹੈ। ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਵਿਕਾਸ ਕਾਰਜ ਲਗਾਤਾਰ ਕਰਵਾਏ ਜਾਣਗੇ, ਤਾਂ ਜੋ ਇਲਾਕਾ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਇਸ ਮੌਕੇ ਵਾਰਡ ਨੰਬਰ 35 ਦੀ ਇੰਚਾਰਜ ਸਿਮਰਨਜੀਤ ਕੌਰ ਓਬਰਾਏ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ, ਦੋਆਬਾ ਮੀਡੀਆ ਸਕੱਤਰ ਆਤਮ ਪ੍ਰਕਾਸ਼ ਸਿੰਘ ਬੱਬਲੂ, ਹਲਕਾ ਕੈਂਟ ਦੇ ਮੀਡੀਆ ਇੰਚਾਰਜ ਅਨਮੋਲ ਖੰਨਾ, ਬਲਾਕ ਇੰਚਾਰਜ ਅਰਸ਼ ਮਹਲ, ਰਾਜਿੰਦਰ ਸਿੰਘ ਰਿਹਲ, ਸੁਰਜੀਤ ਸਿੰਘ ਸੀਟਾ , ਬੀ.ਸੀ. ਵਿੰਗ ਦੇ ਸਟੇਟ ਸਕੱਤਰ ਸਾਗਰ ਜਾਰਜ, ਵਰਿੰਦਰ ਮਲਿਕ ਸਮੇਤ ਨਗਰ ਨਿਗਮ ਦੀ ਟੀਮ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੀ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਜਲੰਧਰ ਛਾਉਣੀ ਵਿਖੇ ਵਾਦ-ਵਿਵਾਦ ਮੁਕਾਬਲਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਅੱਜ, 23 ਤੇ 24 ਨੂੰ ਵੀ ਹੋਣਗੇ ਸਮਾਗਮ-ਗੁਰਕ੍ਰਿਪਾਲ ਸਿੰਘ
Ad Position 24