22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮਕਸੂਦਾਂ ਚੌਕ ਵਿਖੇ 9ਵਾਂ ਮਹਾਨ ਸੰਤ ਸੰਮੇਲਨ ਸ਼ਰਧਾ ਨਾਲ ਕਰਵਾਇਆ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੇ ਸੰਗਤ ਨੂੰ ਦਿੱਤੇ ਦਰਸ਼ਨ

ਮਕਸੂਦਾਂ, 21 ਨਵੰਬਰ (ਸੌਰਵ ਮਹਿਤਾ)- ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 9ਵਾਂ ਮਹਾਨ ਸੰਤ ਸੰਮੇਲਨ ਮਕਸੂਦਾਂ ਚੌਕ ਵਿਖੇ ਸ੍ਰੀ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਾਵਨ ਹਜ਼ੂਰੀ ਤੇ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਜੀ ਮਹਾਰਾਜ ਦੀ ਸਰਪ੍ਰਸਤੀ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 22-11-2026
ਮਕਸੂਦਾਂ, 21 ਨਵੰਬਰ (ਸੌਰਵ ਮਹਿਤਾ)- ਧੰਨ-ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 9ਵਾਂ ਮਹਾਨ ਸੰਤ ਸੰਮੇਲਨ ਮਕਸੂਦਾਂ ਚੌਕ ਵਿਖੇ ਸ੍ਰੀ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਾਵਨ ਹਜ਼ੂਰੀ ਤੇ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਪਦਮ ਸ਼੍ਰੀ 108 ਸੰਤ ਨਿਰੰਜਨ ਦਾਸ ਜੀ ਮਹਾਰਾਜ ਦੀ ਸਰਪ੍ਰਸਤੀ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਰਾਗੀ ਜਥਿਆਂ ਤੇ ਕਥਾਵਾਚਕਾਂ ਨੇ ਗੁਰੂ ਜੀ ਦੀ ਬਾਣੀ ਤੇ ਸਿੱਖਿਆਵਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸੰਤ ਨਿਰੰਜਨ ਦਾਸ ਜੀ ਮਹਾਰਾਜ ਸਮੇਤ ਪਹੁੰਚੇ ਸੰਤਾਂ-ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਪ੍ਰੇਮ, ਭਾਈਚਾਰੇ, ਸਾਂਝੀਵਾਲਤਾ ਅਤੇ ਬਰਾਬਰੀ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਵਿਧਾਇਕ ਬਾਵਾ ਹੈਨਰੀ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ, ਮੇਅਰ ਵਨੀਤ ਧੀਰ ਦੀ ਪਤਨੀ ਵਨੀਤਾ ਧੀਰ, ਕੌਂਸਲਰ ਨੀਰਜ ਜੱਸਲ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ ਰ ਸਨ। ਸਮਾਗਮ ਦੇ ਪ੍ਰਬੰਧਕਾਂ ਵਲੋਂ ਪਹੁੰਚੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਰਾਜ ਕੁਮਾਰ ਬਸਰਾ, ਸਾਬਕਾ ਜੀਐੱਮ ਮੰਡੀ ਬੋਰਡ ਪੰਜਾਬ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
Ad Position 22
No active advertisement
ਪਿਛਲੀ ਖ਼ਬਰ ਯਾਤਰੀਆਂ ਨੂੰ ਡਿਜੀਟਲ ਤੌਰ ’ਤੇ ਟਿਕਟਾਂ ਬੁੱਕ ਕਰਵਾਉਣ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਜਲੰਧਰ ਛਾਉਣੀ ਵਿਖੇ ਵਾਦ-ਵਿਵਾਦ ਮੁਕਾਬਲਾ
Ad Position 24