ਡਵੀਜ਼ਨਲ ਕਮਿਸ਼ਨਰ-ਕਮ-ਰੋਲ ਆਬਜ਼ਰਵਰ ਰਾਮਵੀਰ ਸਿੰਘ ਵਲੋਂ ਪੋਲਿੰਗ ਬੂਥਾਂ ਦਾ ਨਿਰੀਖਣ
ਜਲੰਧਰ, 21 ਨਵੰਬਰ (ਜਤਿੰਦਰ ਪੰਮੀ)-ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਡਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਰਾਮਵੀਰ ਸਿੰਘ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਪੈਂਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ। ਆਪਣੇ ਦੌਰੇ ਦੌਰਾਨ ਡਵੀਜ਼ਨਲ ਕਮਿਸ਼ਨਰ ਨੇ ਵਿਧਾਨ ਸਭਾ ਚੋਣ ਹਲਕਾ 3 6- ਜਲੰਧਰ ਉੱਤਰੀ ਤੇ 38-ਆਦਮਪੁਰ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਪੋਲਿੰਗ ਬੂਥਾਂ ’ਤੇ ਮੌਜੂਦ ਸੁਪਰਵਾਈਜ਼ਰਾਂ ਤੇ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰ ਸੂਚੀਆਂ ’ਤੇ ਦਾਅਵੇ ਤੇ ਇਤਰਾਜ਼ਾਂ ਸੰਬੰਧੀ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ।
ਵ
ਵਿਧਾਨ ਸਭਾ ਚੋਣ ਹਲਕਾ ਆਦਮਪੁਰ ਦੇ ਇਕ ਪੋਲਿੰਗ ਬੂਥ ’ਤੇ ਸੁਧਾਈ ਦੇ ਕੰਮ ਦਾ ਨਿਰੀਖਣ ਕਰਦੇ ਹੋਏ ਡਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਰਾਮਵੀਰ ਸਿੰਘ। ਤਸਵੀਰ-ਮੁਨੀਸ਼
22-11-2026
ਜਲੰਧਰ, 21 ਨਵੰਬਰ (ਜਤਿੰਦਰ ਪੰਮੀ)-ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਡਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਰਾਮਵੀਰ ਸਿੰਘ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਪੈਂਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ। ਆਪਣੇ ਦੌਰੇ ਦੌਰਾਨ ਡਵੀਜ਼ਨਲ ਕਮਿਸ਼ਨਰ ਨੇ ਵਿਧਾਨ ਸਭਾ ਚੋਣ ਹਲਕਾ 3 6- ਜਲੰਧਰ ਉੱਤਰੀ ਤੇ 38-ਆਦਮਪੁਰ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਪੋਲਿੰਗ ਬੂਥਾਂ ’ਤੇ ਮੌਜੂਦ ਸੁਪਰਵਾਈਜ਼ਰਾਂ ਤੇ ਬੂਥ ਲੈਵਲ ਅਫ਼ਸਰਾਂ ਵਲੋਂ ਵੋਟਰ ਸੂਚੀਆਂ ’ਤੇ ਦਾਅਵੇ ਤੇ ਇਤਰਾਜ਼ਾਂ ਸੰਬੰਧੀ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟ ਬਣਾਉਣ ਤੋਂ ਰਹਿ ਗਏ ਵਿਅਕਤੀਆਂ ਤੇ ਯੋਗਤਾ ਮਿਤੀ 1 ਜਨਵਰੀ 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ 22 ਨਵੰਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਦੌਰਾਨ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿ ਕੇ ਦਾਅਵੇ ਤੇ ਇਤਰਾਜ਼ਾਂ ਸੰਬੰਧੀ ਫਾਰਮ ਪ੍ਰਾਪਤ ਕਰਨਗੇ। ਡਵੀਜ਼ਨਲ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵੋਟਰ ਸੂਚੀਆਂ ਵਿਚ ਆਪਣੇ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਪ੍ਰਕਿਰਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ, ਜਿਸ ’ਤੇ ਕੋਈ ਵੀ ਵੋਟਰ/ਵਿਅਕਤੀ ਆਪਣੀ ਵੋਟ ਸੰਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਸੰਪਰਕ ਕਰ ਸਕਦਾ ਹੈ। ਇਸ ਮੌਕੇ ਚੋਣ ਤਹਿਸੀਲਦਾਰ ਜਸਪ੍ਰੀਤ ਸਿੰਘ ਅਤੇ ਜ਼ਿਲ੍ਹਾ ਚੋਣ ਦਫ਼ਤਰ ਦਾ ਸਟਾਫ਼ ਵੀ ਮੌਜੂਦ ਸੀ।