22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜਲੰਧਰ ਛਾਉਣੀ ਹਲਕੇ ’ਚ ਕੋਈ ਵੀ ਗੈਰ-ਕਾਨੂੰਨੀ ਕੰਮ ਨਹੀਂ ਕੀਤਾ ਜਾਵੇਗਾ ਬਰਦਾਸ਼ਤ-ਦੀਪਕ ਬਾਲੀ

ਜੰਡਿਆਲਾ ਮੰਜਕੀ, 21 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਤੋਂ ਟਿਕਟ ਮਿਲਦਿਆਂ ਹੀ ਦੀਪਕ ਬਾਲੀ ਦੀਆਂ ਸਰਗਰਮੀਆਂ ਵਿਚ ਤੇਜ਼ੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਨੇ ਨਜ਼ਦੀਕੀ ਪਿੰਡ ਚੋਲਾਂਗ ’ਚ ਚੱਲ ਰਹੀ ਨਾਜਾਇਜ਼ ਮਾਈਨਿੰਗ ਵਾਲੀ ਥਾਂ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਸੰਬੰਧਿਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ।

Ad Position 21
No active advertisement
ਅਜੀਤ ਡੈਸਕ 22-11-2026
ਜੰਡਿਆਲਾ ਮੰਜਕੀ, 21 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਤੋਂ ਟਿਕਟ ਮਿਲਦਿਆਂ ਹੀ ਦੀਪਕ ਬਾਲੀ ਦੀਆਂ ਸਰਗਰਮੀਆਂ ਵਿਚ ਤੇਜ਼ੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਨੇ ਨਜ਼ਦੀਕੀ ਪਿੰਡ ਚੋਲਾਂਗ ’ਚ ਚੱਲ ਰਹੀ ਨਾਜਾਇਜ਼ ਮਾਈਨਿੰਗ ਵਾਲੀ ਥਾਂ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਸੰਬੰਧਿਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਮਾਈਨਿੰਗ ਦਾ ਕੰਮ ਚੱਲ ਰਿਹਾ ਸੀ। ਇਸ ਸੰਬੰਧੀ ਕੁਝ ਦਿਨ ਪਹਿਲਾਂ ਜੰਡਿਆਲਾ ਚੌਕੀ ਇੰਚਾਰਜ ਤੇ ਸੰਬੰਧਤ ਜੇ. ਈ. ਨੂੰ ਵੀ ਜਾਣਕਾਰੀ ਦਿੱਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਅੱਜ ਜਦੋਂ 112 ਨੰਬਰ ‘ ਤੇ ਫੋਨ ਕਰਕੇ ਸ਼ਿਕਾਇਤ ਦਰਜ ਕਰਵਾਈ ਗਈ ਤਾਂ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਜੇ. ਸੀ. ਬੀ. ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਤੇ ਉਸ ਵਿਅਕਤੀ ਨੂੰ ਥਾਣਾ ਸਦਰ ਜਲੰਧਰ ਲਿਜਾਇਆ ਗਿਆ। ਥਾਣਾ ਸਦਰ ਮੁਖੀ ਬਲਕਰਨ ਸਿੰਘ ਨੇ ਸੰਪਰਕ ਕਰਨ ’ਤੇ ਕਿਹਾ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਮਾਈਨਿੰਗ ਸਟਾਫ ਵਲੋਂ ਬਣਦੀ ਕਾਰਵਾਈ ਤੇ ਜੁਰਮਾਨਾ ਕੀਤਾ ਗਿਆ ਹੈ। ਦੀਪਕ ਬਾਲੀ ਨੇ ਕਿਹਾ ਕਿ ਜਲੰਧਰ ਛਾਉਣੀ ਹਲਕੇ ਵਿਚ ਕਿਸੇ ਵੀ ਤਰ੍ਹਾਂ ਦਾ ਗੈਰ-ਕਾਨੂੰਨੀ ਕੰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਤੇ ਗਲਤ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਜ਼ਿਕਰਯੋਗ ਹੈ ਕਿ ਚੋਲਾਂਗ ਇਲਾਕੇ ਵਿਚ ਵੱਡੀ ਪੱਧਰ ’ਤੇ ਹੋਈ ਮਾਈਨਿੰਗ ਕਾਰਨ ਬੇਈ ਕੰਢੇ ਵਸੇ ਪਿੰਡਾਂ ਵਿਚ ਜਿਥੇ ਹੜ੍ਹਾਂ ਦਾ ਖਤਰਾ ਵਧਿਆ ਹੈ, ਉਥੇ ਪਿੰਡਾਂ ਦੀਆਂ ਸੰਪਰਕ ਸੜਕਾਂ ਵੀ ਮਾਈਨਿੰਗ ਦੀ ਭੇਟ ਚੜੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖ਼ਰੀਦ ਬੰਦ ਹੋਣ ਕਰਕੇ ਨਾਇਬ ਤਹਿਸੀਲਦਾਰ ਵਲੋਂ ਫਿਲੌਰ ਅਤੇ ਦੁਸਾਂਝ ਕਲਾਂ ਦੀਆਂ ਮੰਡੀਆਂ ਦਾ ਦੌਰਾ ਝੋਨੇ ਦੀ ਖ਼ਰੀ... ਅਗਲੀ ਖ਼ਬਰ ਮਾਤਾ ਗੁਜਰੀ ਖ਼ਾਲਸਾ ਕਾਲਜ ਵਲੋਂ ਐਡਵੋਕੇਟ ਧਾਮੀ ਦੇ ਪ੍ਰਧਾਨ ਤੇ ਜਥੇਦਾਰ ਕਾਹਲੋਂ ਅੰਤਰਿੰਗ ਕਮੇਟੀ ਚੁਣੇ ਜਾਣ ’ਤੇ ਖੁਸ਼ੀ...
Ad Position 24