ਝੋਨੇ ਦੀ ਖ਼ਰੀਦ ਜਾਰੀ ਰੱਖਣ ਅਤੇ ਗੰਨਾ ਮਿੱਲ ਚਾਲੂ ਕਰਵਾਉਣ ਲਈ ਦਿੱਤਾ ਮੰਗ ਪੱਤਰ
ਫਿਲੌਰ, 21 ਨਵੰਬਰ (ਸਤਿੰਦਰ ਸ਼ਰਮਾ)-ਜਮਹੂਰੀ ਕਿਸਾਨ ਸਭਾ ਪੰਜਾਬ (ਏ ਆਈ ਕੇ ਐੱਮ) ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਭੇਜੇ ਇਕ ਮੰਗ ਪੱਤਰ ’ਚ ਮੰਗ ਕੀਤੀ ਗਈ ਕਿ ਝੋਨੇ ਦੀ ਬੰਦ ਕੀਤੀ ਸਰਕਾਰੀ ਖ਼ਰੀਦ ਮੁੜ ਸ਼ੁਰੂ ਕੀਤੀ ਜਾਵੇ ਕਿਉਂਕਿ ਬਹੁਤ ਸਾਰੇ ਕਿਸਾਨਾਂ ਦਾ ਝੋਨਾ ਹਾਲੇ ਵੀ ਮੰਡੀਆਂ ’ਚ ਪਿਆ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਇਹ ਝੋਨਾ ਪ੍ਰਾਈਵੇਟ ਵਪਾਰੀਆਂ ਵਲੋਂ ਘੱਟ ਰੇਟਾਂ ’ਤੇ ਖ਼ਰੀਦਿਆਂ ਜਾ ਰਿਹਾ ਹੈ।
ਫਿਲੌਰ, 21 ਨਵੰਬਰ (ਸਤਿੰਦਰ ਸ਼ਰਮਾ)-ਜਮਹੂਰੀ ਕਿਸਾਨ ਸਭਾ ਪੰਜਾਬ (ਏ ਆਈ ਕੇ ਐੱਮ) ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਭੇਜੇ ਇਕ ਮੰਗ ਪੱਤਰ ’ਚ ਮੰਗ ਕੀਤੀ ਗਈ ਕਿ ਝੋਨੇ ਦੀ ਬੰਦ ਕੀਤੀ ਸਰਕਾਰੀ ਖ਼ਰੀਦ ਮੁੜ ਸ਼ੁਰੂ ਕੀਤੀ ਜਾਵੇ ਕਿਉਂਕਿ ਬਹੁਤ ਸਾਰੇ ਕਿਸਾਨਾਂ ਦਾ ਝੋਨਾ ਹਾਲੇ ਵੀ ਮੰਡੀਆਂ ’ਚ ਪਿਆ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰੀ ਖ਼ਰੀਦ ਬੰਦ ਹੋਣ ਕਾਰਨ ਇਹ ਝੋਨਾ ਪ੍ਰਾਈਵੇਟ ਵਪਾਰੀਆਂ ਵਲੋਂ ਘੱਟ ਰੇਟਾਂ ’ਤੇ ਖ਼ਰੀਦਿਆਂ ਜਾ ਰਿਹਾ ਹੈ। ਮੰਗ ਪੱਤਰ ਦੇਣ ਉਪਰੰਤ ਆਗੂਆਂ ਨੇ ਦੱਸਿਆ ਕਿ ਇਲਾਕੇ ਦੇ ਕਿਸਾਨ ਆਪਣਾ ਗੰਨਾਂ ਵੇਚਣ ਲਈ ਆਮ ਤੌਰ ’ਤੇ ਫਗਵਾੜਾ ਜਾਂਦੇ ਹਨ, ਜਿਥੋਂ ਦੀ ਇਕ ਮਿਲ ਨੂੰ ਸਰਕਾਰ ਵਲੋਂ ਸੀਲ ਕਰ ਦਿੱਤਾ ਗਿਆ ਹੈ। ਮਿਲ ਮਾਲਕਾਂ ਵੱਲ ਹਾਲੇ ਵੀ ਕਿਸਾਨਾਂ ਦੇ ਕਰੋੜਾਂ ਰੁਪਏ ਦੇ ਬਕਾਏ ਖੜ੍ਹੇ ਹਨ। ਆਗੂਆਂ ਨੇ ਮੰਗ ਕੀਤੀ ਕਿ ਇਹ ਮਿਲ ਸਰਕਾਰ ਆਪ ਚਲਾਵੇ ਅਤੇ ਬਕਾਇਆ ਦਵਾਉਣ ਲਈ ਉਚੇਚੇ ਯਤਨ ਕੀਤੇ ਜਾਣ। ਪਿਛਲੇ ਅਰਸੇ ਦੌਰਾਨ ਕੀਤੇ ਇਹ ਯਤਨ ਪੂਰੀ ਤਰਾਂ ਸਫ਼ਲ ਨਹੀਂ ਹੋਏ ਹਨ। ਆਗੂਆਂ ਨੇ ਕਿਹਾ ਕਿ ਮਿਲ ਬੰਦ ਕਰਨਾ ਸਾਰਥਕ ਹੱਲ ਨਹੀਂ ਹੈ ਸਗੋਂ ਸਰਕਾਰ ਆਪ ਆਪਣੇ ਹੱਥਾਂ ਵਿਚ ਲੈ ਕੇ ਇਸ ਮਿਲ ਨੂੰ ਚਲਾਵੇ ਕਿਉਂਕਿ ਗੰਨੇ ਦੀ ਫ਼ਸਲ ਬਿਲਕੁਲ ਤਿਆਰ ਹੈ। ਇਸ ਮੌਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਜਸਵਿੰਦਰ ਸਿੰਘ ਢੇਸੀ, ਤਹਿਸੀਲ ਪ੍ਰਧਾਨ ਕੁਲਦੀਪ ਫਿਲੌਰ, ਤਹਿਸੀਲ ਸਕੱਤਰ ਸਰਬਜੀਤ ਸੰਗੋਵਾਲ, ਕੁਲਜੀਤ ਫਿਲੌਰ, ਤਰਜਿੰਦਰ ਧਾਲੀਵਾਲ ਆਦਿ ਹਾਜ਼ਰ ਸਨ। ਇਹ ਮੰਗ ਪੱਤਰ ਐਸ ਡੀ ਐਮ ਫਿਲੌਰ ਦੀ ਗੈਰਹਾਜ਼ਰੀ ਵਿਚ ਦਫ਼ਤਰ ਦੇ ਸੁਪਰਡੈਂਟ ਨੂੰ ਦਿੱਤਾ ਗਿਆ।