22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐਡਵੋਕੇਟ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਜਥੇ. ਕਲਿਆਣ ਵਲੋਂ ਖੁਸ਼ੀ ਦਾ ਪ੍ਰਗਟਾਵਾ

ਸ਼ਾਹਕੋਟ, 21 ਨਵੰਬਰ (ਸੁਖਦੀਪ ਸਿੰਘ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਰਬਸੰਮਤੀ ਨਾਲ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਐਡਵੋਕੇਟ ਧਾਮੀ ਵਰਗੇ ਸਾਫ਼-ਸੁਥਰੀ ਸੋਚ ਵਾਲੇ, ਇਮਾਨਦਾਰ ਤੇ ਪੰਥ ਨੂੰ ਨਾਲ ਲੈ ਕੇ ਚੱਲਣ ਵਾਲੇ ਆਗੂ ਅੱਜ ਦੇ ਸਮੇਂ ਵਿਚ ਲੱਭਣੇ ਬਹੁਤ ਔਖੇ ਹਨ।

Ad Position 21
No active advertisement
ਜਥੇ. ਬਲਦੇਵ ਸਿੰਘ ਕਲਿਆਣ 22-11-2026
ਸ਼ਾਹਕੋਟ, 21 ਨਵੰਬਰ (ਸੁਖਦੀਪ ਸਿੰਘ)- ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਰਬਸੰਮਤੀ ਨਾਲ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਐਡਵੋਕੇਟ ਧਾਮੀ ਵਰਗੇ ਸਾਫ਼-ਸੁਥਰੀ ਸੋਚ ਵਾਲੇ, ਇਮਾਨਦਾਰ ਤੇ ਪੰਥ ਨੂੰ ਨਾਲ ਲੈ ਕੇ ਚੱਲਣ ਵਾਲੇ ਆਗੂ ਅੱਜ ਦੇ ਸਮੇਂ ਵਿਚ ਲੱਭਣੇ ਬਹੁਤ ਔਖੇ ਹਨ। ਉਨ੍ਹਾਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਪੰਥ ਦੀਆਂ ਸਾਰੀਆਂ ਧਿਰਾਂ ਨੂੰ ਇਕ ਮੰਚ ’ਤੇ ਲਿਆਉਣ ਲਈ ਜੋ ਮਿਹਨਤ ਕੀਤੀ, ਉਹ ਕਾਬਿਲੇ-ਤਾਰੀਫ ਹੈ। ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਹੋਰ ਵੀ ਮਜ਼ਬੂਤ ਹੋਵੇਗੀ ਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਵਿਚ ਹੋਰ ਸੁਧਾਰ ਆਵੇਗਾ। ਇਸ ਮੌਕੇ ਜਥੇ. ਕਲਿਆਣ ਨੇ ਨਵੇਂ ਚੁਣੇ ਸਮੂਹ ਅਹੁਦੇਦਾਰਾਂ ਨੂੰ ਵੀ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਇਕ ਵਿਅਕਤੀ ਦੀ ਨਹੀਂ, ਸਗੋਂ ਸਮੁੱਚੇ ਪੰਥ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਸਾਰੇ ਅਹੁਦੇਦਾਰ ਮਿਲ ਕੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ ਤੇ ਗੁਰੂ ਘਰਾਂ ਦੀ ਸੇਵਾ-ਸੰਭਾਲ ਨੂੰ ਹੋਰ ਬਿਹਤਰ ਬਣਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬਾਜਵਾ ਕਲਾਂ ਸਕੂਲ ਦੇ 12 ਵਿਦਿਆਰਥੀਆਂ ਵਲੋਂ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਦੇ ਮੁਕਾਬਲਿਆਂ ’ਚੋਂ ਪੁਜ਼ੀਸ਼ਨਾਂ ਹਾਸਲ ਅਗਲੀ ਖ਼ਬਰ ਦਰਜਨਾਂ ਜਥੇਬੰਦੀਆਂ ਵਲੋਂ ਡੀ.ਐਸ.ਪੀ. ਨਕੋਦਰ ਦੇ ਦਫ਼ਤਰ ਅੱਗੇ ਧਰਨਾ ਅੱਜ
Ad Position 24