22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਨੂੰ ਪਾਲਾ ਜਲਾਲਪੁਰ ਵਲੋਂ 11 ਹਜ਼ਾਰ ਰੁਪਏ ਦੀ ਸੇਵਾ ਭੇਟ

ਸ਼ਾਹਕੋਟ, 21 ਨਵੰਬਰ (ਸੁਖਦੀਪ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਨੂੰ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਤੇ ਉਮੀਦਵਾਰ ਪਾਲਾ ਜਲਾਲਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮਾਂ ਲਈ 11 ਹਜ਼ਾਰ ਰੁਪਏ ਦੀ ਸੇਵਾ ਭੇਟ ਕੀਤੀ ਗਈ । ਇਸ ਮੌਕੇ ਪਾਲਾ ਜਲਾਲਪੁਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦਾ ਸੁਨੇਹਾ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 22-11-2026
ਸ਼ਾਹਕੋਟ, 21 ਨਵੰਬਰ (ਸੁਖਦੀਪ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਨੂੰ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਤੇ ਉਮੀਦਵਾਰ ਪਾਲਾ ਜਲਾਲਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮਾਂ ਲਈ 11 ਹਜ਼ਾਰ ਰੁਪਏ ਦੀ ਸੇਵਾ ਭੇਟ ਕੀਤੀ ਗਈ । ਇਸ ਮੌਕੇ ਪਾਲਾ ਜਲਾਲਪੁਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦਾ ਸੁਨੇਹਾ ਦਿੱਤਾ ਹੈ। ਉਸੇ ਸੁਨੇਹੇ ’ਤੇ ਚੱਲਦਿਆਂ ਹੀ ਅਸੀਂ ਸਮਾਜ ਦੀ ਸੇਵਾ ਨੂੰ ਆਪਣਾ ਫਰਜ਼ ਸਮਝਦੇ ਹਾਂ। ਗੁਰਪੁਰਬ ਦੇ ਪਵਿੱਤਰ ਮੌਕੇ ’ਤੇ ਗੁਰਦੁਆਰਾ ਸਾਹਿਬ ਦੀ ਸੇਵਾ ਕਰਨਾ ਮੇਰੇ ਲਈ ਸੁਭਾਗ ਦੀ ਗੱਲ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਝੀਤਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਪਾਲਾ ਜਲਾਲਪੁਰ ਵਲੋਂ ਦਿੱਤੀ ਗਈ ਇਹ ਸੇਵਾ ਗੁਰਪੁਰਬ ਦੇ ਸਮਾਗਮਾਂ ਨੂੰ ਹੋਰ ਸ਼ਾਨਦਾਰ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਸਹਾਈ ਹੋਵੇਗੀ। ਇਸ ਮੌਕੇ ਮੀਤ ਪ੍ਰਧਾਨ ਕਮਲਜੀਤ ਸਿੰਘ, ਹੈਡ ਗ੍ਰੰਥੀ ਭਾਈ ਸੁਖਨਾਮ ਸਿੰਘ, ਮਹਿੰਦਰ ਸਿੰਘ, ਖਜਾਨਚੀ ਲਖਵਿੰਦਰ ਸਿੰਘ, ਜਨਰਲ ਸਕੱਤਰ ਸੁਖਵਿੰਦਰ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਛਮਣ ਸਿੰਘ ਨਬੀਪੁਰ ਸਰਬਸੰਮਤੀ ਨਾਲ ਬਣੇ ਐਸ.ਸੀ./ ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਗਲੀ ਖ਼ਬਰ ਬਾਜਵਾ ਕਲਾਂ ਸਕੂਲ ਦੇ 12 ਵਿਦਿਆਰਥੀਆਂ ਵਲੋਂ ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਦੇ ਮੁਕਾਬਲਿਆਂ ’ਚੋਂ ਪੁਜ਼ੀਸ਼ਨਾਂ ਹਾਸਲ
Ad Position 24