ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਖੇ ਕਿਡਜ਼ ਕਾਰਨੀਵਲ ਮੇਲਾ ਕਰਵਾਇਆ
ਨਕੋਦਰ, 21 ਨਵੰਬਰ (ਗੁਰਵਿੰਦਰ ਸਿੰਘ )- ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਖੇ 21 ਨਵੰਬਰ ਨੂੰ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਦੀ ਯੋਗ ਅਗਵਾਈ ਹੇਠ ਕਿਡਜ਼ ਕਾਰਨੀਵਲ ਬੜੇ ਉਤਸ਼ਾਹ, ਜੋਸ਼ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦਾ ਵਿਹੜਾ ਰੰਗ-ਬਿਰੰਗੇ ਗੁਬਾਰਿਆਂ, ਆਕਰਸ਼ਕ ਬੈਨਰਾਂ ਅਤੇ ਕਾਰਟੂਨ ਚਿੱਤਰਾਂ ਨਾਲ ਸਜਾਇਆ ਗਿਆ ।
ਨਕੋਦਰ, 21 ਨਵੰਬਰ (ਗੁਰਵਿੰਦਰ ਸਿੰਘ )- ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਖੇ 21 ਨਵੰਬਰ ਨੂੰ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਦੀ ਯੋਗ ਅਗਵਾਈ ਹੇਠ ਕਿਡਜ਼ ਕਾਰਨੀਵਲ ਬੜੇ ਉਤਸ਼ਾਹ, ਜੋਸ਼ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਮੌਕੇ ਸਕੂਲ ਦਾ ਵਿਹੜਾ ਰੰਗ-ਬਿਰੰਗੇ ਗੁਬਾਰਿਆਂ, ਆਕਰਸ਼ਕ ਬੈਨਰਾਂ ਅਤੇ ਕਾਰਟੂਨ ਚਿੱਤਰਾਂ ਨਾਲ ਸਜਾਇਆ ਗਿਆ । ਸਮਾਗਮ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਦੋਸਾਂਝ ਅਤੇ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਵੱਲੋਂ ਕੀਤਾ ਗਿਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਵੱਲੋਂ ਆਏ ਹੋਏ ਮਾਪਿਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਮੇਲੇ ਦਾ ਮੁੱਖ ਆਕਰਸ਼ਣ ‘ਫੈਸ਼ਨ ਫੀਸਟਾ’ ਤਹਿਤ ਕਰਵਾਇਆ ਗਿਆ ਰੈਂਪ ਵਾਕ ਅਤੇ ‘ਮੰਮ ਐਂਡ ਮੀ’ ਫੈਸ਼ਨ ਸ਼ੋਅ ਰਿਹਾ। ਇਸ ਦੌਰਾਨ ਮਾਵਾਂ ਨੇ ਆਪਣੇ ਬੱਚਿਆਂ ਨਾਲ ਰੈਂਪ ’ਤੇ ਪੂਰੇ ਆਤਮ-ਵਿਸ਼ਵਾਸ, ਸੁੰਦਰਤਾ ਅਤੇ ਸ਼ਾਨੋ-ਸ਼ੌਕਤ ਨਾਲ ਕਦਮਤਾਲ ਕਰਦਿਆਂ ਆਪਣੀ ਅਦਾਕਾਰੀ ਅਤੇ ਸ਼ਖ਼ਸੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਦੋਸਾਂਝ ਅਤੇ ਪ੍ਰਿੰਸੀਪਲ ਮੈਡਮ ਸ਼ਾਲੂ ਗੁਪਤਾ ਨੇ ਕਿਹਾ ਕਿ ਕਾਰਨੀਵਲ ਸਿਰਫ਼ ਮਨੋਰੰਜਨ ਦਾ ਸਾਧਨ ਹੀ ਨਹੀਂ, ਸਗੋਂ ਖੇਡਾਂ ਅਤੇ ਗਤੀਵਿਧੀਆਂ ਰਾਹੀਂ ਸਿੱਖਣ ਅਤੇ ਬੱਚਿਆਂ ਦੀਆਂ ਲੁਕੀਆਂ ਪ੍ਰਤਿਭਾਵਾਂ ਨੂੰ ਨਿਖਾਰਨ ਦਾ ਇੱਕ ਬਿਹਤਰੀਨ ਮੌਕਾ ਵੀ ਹੈ।