22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਰਕਾਰੀ ਹਾਈ ਸਕੂਲ ਸ਼ਾਹਕੋਟ ’ਚ ਵੱਖ-ਵੱਖ ਵਿਸ਼ਿਆਂ ਦੇ ਕਰਵਾਏ ਬਲਾਕ ਪੱਧਰੀ ਮੁਕਾਬਲੇ

ਸ਼ਾਹਕੋਟ, 21 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸਰਕਾਰੀ ਹਾਈ ਸਕੂਲ ਸ਼ਾਹਕੋਟ (ਲੜਕੇ) ਵਿਖੇ ਸਕੂਲ ਇੰਚਾਰਜ ਨਿਸ਼ਾ ਸਚਦੇਵਾ ਦੀ ਅਗਵਾਈ ਹੇਠ ਵੱਖ-ਵੱਖ ਵਿਸ਼ਿਆਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਜਸਪਾਲਜੀਤ ਕੌਰ ਬਲਾਕ ਨੋਡਲ ਅਫ਼ਸਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 22-11-2026
ਸ਼ਾਹਕੋਟ, 21 ਨਵੰਬਰ (ਦਲਜੀਤ ਸਿੰਘ ਸਚਦੇਵਾ)- ਸਰਕਾਰੀ ਹਾਈ ਸਕੂਲ ਸ਼ਾਹਕੋਟ (ਲੜਕੇ) ਵਿਖੇ ਸਕੂਲ ਇੰਚਾਰਜ ਨਿਸ਼ਾ ਸਚਦੇਵਾ ਦੀ ਅਗਵਾਈ ਹੇਠ ਵੱਖ-ਵੱਖ ਵਿਸ਼ਿਆਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪ੍ਰਿੰਸੀਪਲ ਜਸਪਾਲਜੀਤ ਕੌਰ ਬਲਾਕ ਨੋਡਲ ਅਫ਼ਸਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿਚ ਸ਼ਾਹਕੋਟ ਬਲਾਕ-1 ਦੇ 13 ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਬੱਚਿਆਂ ਨੇ ਮੁਕਾਬਲਿਆਂ ’ਚ ਵਧੀਆ ਪ੍ਰਦਰਸ਼ਨ ਕੀਤਾ। ਜਾਣਕਾਰੀ ਦਿੰਦਿਆਂ ਮੂਲੇਵਾਲ ਖਹਿਰਾ ਸਕੂਲ ਦੀ ਇੰਚਾਰਜ ਲੈਕਚਰਾਰ ਲਖਵਿੰਦਰ ਕੌਰ ਤੇ ਮੈਡਮ ਅੰਜੂ ਬਾਲਾ ਨੇ ਦੱਸਿਆ ਕਿ ਇਹ ਮੁਕਾਬਲੇ ਵੱਖ-ਵੱਖ ਥੀਮਾਂ ’ਚ ਕਰਵਾਏ ਗਏ, ਜਿਸ ’ਚੋਂ ਮੂਲੇਵਾਲ ਖਹਿਰਾ ਸਕੂਲ ਦੇ ਬੱਚਿਆਂ ਨੇ ਥੀਮ ਰੀਅਲ ਲਾਈਫ ਲਰਨਿੰਗ ’ਚੋਂ ਪਹਿਲਾ, ਥੀਮ ਇੰਡੀਅਨ ਏਥੋਮ ’ਚੋਂ ਦੂਜਾ ਤੇ ਥੀਮ ਆਰਟ ਇੰਟੈਗਰਟੇਡ ਲਰਨਿੰਗ ’ਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਇਸ ਮੁਕਾਬਲੇ ਵਿਚ ਕਮਲਦੀਪ ਕੌਰ, ਅੰਕੁਸ਼ ਤੇ ਰੀਨਾ ਗੋਇਲ ਨੇ ਗਾਇਡ ਅਧਿਆਪਕ ਵਜੋਂ ਭੂਮਿਕਾ ਨਿਭਾਈ। ਪ੍ਰਿੰਸੀਪਲ ਜਸਪਾਲਜੀਤ ਕੌਰ ਬਲਾਕ ਨੋਡਲ ਅਫ਼ਸਰ ਵਲੋਂ ਜੇਤੂ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਜਸਪਾਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਮੁਕਾਬਲਿਆਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਮਾਣ ਵਾਲੀ ਗੱਲ ਹੈ। ਬੱਚਿਆਂ ਦੀ ਮਿਹਨਤ ਤੇ ਲਗਨ ਸਦਕਾ ਹੀ ਇਹ ਸਫ਼ਲਤਾ ਹਾਸਲ ਹੋਈ ਹੈ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਜਸਵੀਰ ਕੌਰ, ਸੁਰਿੰਦਰ ਕੁਮਾਰ ਸਕੂਲ ਇੰਚਾਰਜ ਨਵਾਂ ਪਿੰਡ ਅਕਾਲੀਆਂ ’ਤੇ ਹੋਰ ਵੀ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਬਲਬੀਰ ਸਿੰਘ ਨੇ ਸੰਭਾਲਿਆ ਪੁਲਿਸ ਥਾਣਾ ਗੁਰਾਇਆ ਦਾ ਚਾਰਜ ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਸ਼ਾਹਕੋਟ ’ਚ ਕਰੀਅਰ ਕਾਊਂਸਲਿੰਗ ਸੈਮੀਨਾਰ
Ad Position 24