21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਇੱਕ ਦੋ ਦਸੰਬਰ ਦੇ ਸੰਸਦ ਘਿਰਾਓ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਣ ਦਾ ਸੱਦਾ

ਗੁਰਾਇਆ, 21 ਨਵੰਬਰ (ਚਰਨਜੀਤ ਸਿੰਘ ਦੁਸਾਂਝ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ 1, 2 ਦਸੰਬਰ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਸੰਸਦ ਘਿਰਾਓ ਦੀ ਤਿਆਰੀ ਵਜੋਂ ਰੁੜਕਾ ਕਲਾਂ ’ਚ ਮੀਟਿੰਗ ਕੀਤੀ ਗਈ। ਮੀਟਿੰਗ ’ਚ ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ ਨੇ ਸਾਥੀਆਂ ਨੂੰ ਸੰਬੋਧਨ ਕੀਤਾ ।

Ad Position 21
No active advertisement
ਅਜੀਤ ਡੈਸਕ 22-11-2026
ਗੁਰਾਇਆ, 21 ਨਵੰਬਰ (ਚਰਨਜੀਤ ਸਿੰਘ ਦੁਸਾਂਝ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵਲੋਂ 1, 2 ਦਸੰਬਰ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਸੰਸਦ ਘਿਰਾਓ ਦੀ ਤਿਆਰੀ ਵਜੋਂ ਰੁੜਕਾ ਕਲਾਂ ’ਚ ਮੀਟਿੰਗ ਕੀਤੀ ਗਈ। ਮੀਟਿੰਗ ’ਚ ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ ਨੇ ਸਾਥੀਆਂ ਨੂੰ ਸੰਬੋਧਨ ਕੀਤਾ । ਉਨ੍ਹਾਂ ਕਿਹਾ ਕਿ ਮੌਜੂਦਾ ਹਾਕਮਾਂ ਦੀਆਂ ਨੀਤੀਆਂ ਮਜ਼ਦੂਰਾਂ ਮੁਲਾਜ਼ਮਾਂ ਤੇ ਆਮ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਹਨ। ਮਜ਼ਦੂਰ ਜਮਾਤ ਦੇ ਹੱਕਾ ਦੀ ਰਾਖੀ ਲਈ ਜਥੇਬੰਦਕ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਦਿੱਲੀ ਸੰਸਦ ਘਿਰਾਓ ਦੀ ਮਹੱਤਤਾ ਬਾਰੇ ਚਰਚਾ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ, ਆਈਸੀਡੀਐਸ ਦੀ ਰਾਖੀ ਤੇ ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ ਇੱਕਜੁਟ ਹੋ ਕੇ ਸੰਘਰਸ਼ ਦੇ ਮੈਦਾਨ ’ਚ ਉਤਰਨਾ ਪਵੇਗਾ। ਪਿਛਲੇ 12 ਸਾਲਾਂ ’ਚ ਮੋਦੀ ਵਲੋਂ ਦੇਸ਼ ਦੀ ਪੂੰਜੀ ਚੰਦ ਲੋਕਾਂ ’ਚ ਹੀ ਖਰਚ ਕੀਤੀ ਜਾ ਰਹੀ ਹੈ। ਆਈ ਸੀ ਡੀ ਐਸ ਨੂੰ ਮਜ਼ਬੂਤ ਕਰਨ ਆਂਗਣਵਾੜੀ ਮੁਲਾਜ਼ਮ ਨੂੰ ਪੱਕੇ ਰੁਜ਼ਗਾਰ ਦਾ ਦਰਜਾ ਦੇਣ ਤੇ ਉਨ੍ਹਾਂ ਨੂੰ ਬਣਦੇ ਕਿਰਤ ਅਧਿਕਾਰ ਦਿਵਾਉਣ ਲਈ ਸੰਘਰਸ਼ ਜਾਰੀ ਰਹੇਗਾ। ਮੀਟਿੰਗ ’ਚ ਬਲਾਕ ਪ੍ਰਧਾਨ ਪੂਨਮ ਰਾਣੀ ਸਕੱਤਰ ਰਜਨਦੀਪ ਕੈਸ਼ੀਅਰ ਕੁਲਵੰਤ ਕੌਰ , ਪਰਮਿੰਦਰ ਕੌਰ ਮੀਤ ਪ੍ਰਧਾਨ, ਕਮਲੇਸ਼ ਰਾਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਅੱਪਰਾ ਵਿਖੇ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸ਼ਾਹਕੋਟ ਵਿਖੇ ਸ੍ਰੀ ਨੰਦੀ ਮਹਾਰਾਜ ਜੀ ਦੀ ਮੂਰਤੀ ਦੇ ਪ੍ਰਾਣ ਪ੍ਰਤਿਸ਼ਠਾ ਸਬੰਧੀ ਸਜਾਈ ਵਿਸ਼ਾਲ ਸ਼ੋਭਾ ਯਾਤਰਾ
Ad Position 24