21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਰਕਾਰੀ ਹਾਈ ਸਕੂਲ ਅੱਪਰਾ ਵਿਖੇ ਮਨਾਇਆ ਪ੍ਰਕਾਸ਼ ਪੁਰਬ

ਅੱਪਰਾ, 21 ਨਵੰਬਰ (ਦਲਵਿੰਦਰ ਸਿੰਘ ਅੱਪਰਾ)- ਸਰਕਾਰੀ ਹਾਈ ਸਮਾਰਟ ਸਕੂਲ ਅੱਪਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਜਸਪਾਲ ਸੰਧੂ ਨੇ ਦੱਸਿਆ ਕਿ ਸਵ.

Ad Position 21
No active advertisement
ਅਜੀਤ ਡੈਸਕ 22-11-2026
ਅੱਪਰਾ, 21 ਨਵੰਬਰ (ਦਲਵਿੰਦਰ ਸਿੰਘ ਅੱਪਰਾ)- ਸਰਕਾਰੀ ਹਾਈ ਸਮਾਰਟ ਸਕੂਲ ਅੱਪਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਜਸਪਾਲ ਸੰਧੂ ਨੇ ਦੱਸਿਆ ਕਿ ਸਵ. ਗੁਰਮੇਲ ਸਿੰਘ ਘੜ੍ਹੀ ਸਾਜ ਦੇ ਸਮੂਹ ਪਰਿਵਾਰ ਵਿਸ਼ੇਸ਼ ਕਰਕੇ ਰਵਿੰਦਰ ਸਿੰਘ ਯੂ. ਕੇ. ਦੇ ਸਹਿਯੋਗ ਨਾਲ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੱਜ ਦੇ ਸਮਾਗਮ ਲਈ ਰਣਜੀਤ ਸਿੰਘ ਕੈਨੇਡਾ, ਬਲਕਾਰ ਸਹੋਤਾ (ਅੱਪਰਾ ਸਵੀਟਸ), ਜਗਮੇਲ ਸਿੰਘ ਸੰਧੂ, ਉਂਕਾਰ ਸਹੋਤਾ , ਤਲਵਿੰਦਰ ਸਿੰਘ ਬਾਹੜਾ ਦਾ ਵੀ ਵਿਸ਼ੇਸ਼ ਸਹਿਯੋਗ ਰਿਹਾ। ਸਮਾਗਮ ਦੀ ਆਰੰਭਤਾ ਮੌਕੇ ਗੁਰਦੁਆਰਾ ਸਿੰਘ ਸਭਾ ਅੱਪਰਾ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵਲੋਂ ਰਸ ਭਿੰਨ੍ਹਾ ਕੀਰਤਨ ਕੀਤਾ ਗਿਆ। ਬਾਬਾ ਆਤਮਾ ਦਾਸ ਡੇਰਾ ਬਾਬਾ ਟਹਿਲ ਦਾਸ ਅੱਪਰਾ, ਕਥਾ ਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ, ਪ੍ਰਵਾਸੀ ਪੰਜਾਬੀ ਜਗਮੇਲ ਸਿੰਘ ਸੰਧੂ (ਜੱਗੀ ਬੜੇ ਪਿੰਡੀਏ) ਤੇ ਸਕੂਲ ਮੁਖੀ ਜਸਪਾਲ ਸੰਧੂ ਵਲੋਂ ਸ੍ਰੀ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਤੇ ਸਿਖਿਆਵਾਂ ਸਬੰਧੀ ਬੱਚਿਆਂ ਨੂੰ ਜਾਣੂੰ ਕਰਵਾਇਆ ਗਿਆ। ਇਸ ਮੌਕੇ ਪੂਰੀਆਂ ਛੋਲਿਆਂ ਦਾ ਲੰਗਰ ਵੀ ਵਰਤਾਇਆ ਗਿਆ। ਸਕੂਲ ਮੈਨੇਜਮੈਂਟ ਕਮੇਟੀ ਤੇ ਸਕੂਲ ਸਟਾਫ਼ ਵਲੋਂ ਦਾਨੀ ਪਰਿਵਾਰ ਦਾ ਧੰਨਵਾਦ ਕੀਤਾ ਤੇ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੁਲਦੀਪ ਸਿੰਘ ਜੌਹਲ ਮੈਂਬਰ ਪੰਚਾਇਤ, ਐਸ. ਐਮ. ਸੀ. ਚੇਅਰਮੈਨ ਕਮਲ ਕੁਮਾਰ, ਹਰਜਿੰਦਰ ਸਿੰਘ ਰਾਣਾ, ਦਵਿੰਦਰ ਸਿੰਘ ਸੋਨੀ, ਜਗਮੇਲ ਸਿੰਘ ਜੱਗੀ ਬੜੇ ਪਿੰਡੀਏ, ਤੀਰਥ ਸਿੰਘ ਪੰਚ ਚੱਕ ਸਾਹਬੂ , ਹਰਵਿੰਦਰ ਸਿੰਘ ਕੁੰਦੀ, ਕੁਲਦੀਪ ਸਿੰਘ ਬਿਜਲੀ ਵਾਲੇ, ਸੋਨੂੰ ਕਲੇਰ, ਜਸਵੰਤ ਸ ਿੰਘ ਚੱਕ ਸਾਹਬੂ, ਮਨਦੀਪ ਸਿੰਘ, ਅਮਨਦੀਪ ਕੌਰ, ਨੈਨਸੀ ਰਾਣੀ, ਨੀਰੂ ਬਾਲਾ, ਪ੍ਰੋਮਿਲਾ ਦੇਵੀ, ਹਰਜੀਤ ਸਿੰਘ, ਬਿੰਦੂ, ਬਲਵੀਰ ਕੌਰ,ਪਿੰਕੀ, ਪਰਮਜੀਤ ਕੌਰ, ਰਮਨਦੀਪ ਕੌਰ ਕੈਂਥ, ਨਵਿਤਾ ਬੰਗੜ, ਗੁਰਲੀਨ ਚੰਦੜ, ਅਤੇ ਗੁਰਨਾਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੈਂਕ ਅਧਿਕਾਰੀ ਵਲੋਂ ਵਿੱਤੀ ਸਾਖਰਤਾ ਮੁਹਿੰਮ ਦੇ ਤਹਿਤ ਵਿਸ਼ੇਸ਼ ਜਾਗਰੂਕ ਕੈਂਪ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਇੱਕ ਦੋ ਦਸੰਬਰ ਦੇ ਸੰਸਦ ਘਿਰਾਓ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਣ ਦਾ ਸੱਦਾ
Ad Position 24