21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਸੀਚੇਵਾਲ ਤੋਂ ਸਜਾਇਆ ਤੀਜਾ ਹਰਾ ਨਗਰ ਕੀਰਤਨ

ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼-ਪੁਰਬ ਨੂੰ ਸਮਰਪਿਤ ਤੀਜਾ ਹਰਾ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਆਰੰਭ ਹੋ ਕੇ ਦੇਰ ਰਾਤ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੌਰਾਨ ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਅਤੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਗੂੰਜਦਾ ਰਿਹਾ।

Ad Position 21
No active advertisement
ਅਜੀਤ ਡੈਸਕ 22-11-2026
ਮਲਸੀਆਂ, 21 ਨਵੰਬਰ (ਸੁਖਦੀਪ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼-ਪੁਰਬ ਨੂੰ ਸਮਰਪਿਤ ਤੀਜਾ ਹਰਾ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਆਰੰਭ ਹੋ ਕੇ ਦੇਰ ਰਾਤ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹੁੰਚਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਨਗਰ ਕੀਰਤਨ ਦੌਰਾਨ ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਅਤੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਗੂੰਜਦਾ ਰਿਹਾ। ਇਸ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ 5100 ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ। ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਅੱਜ ਦੁਨੀਆਂ ਜਿਸ ਅਸ਼ਾਂਤੀ ਅਤੇ ਅਸਥਿਰਤਾ ਦੇ ਦੌਰ ਵਿੱਚੋਂ ਲੰਘ ਰਹੀ ਹੈ, ਉਸ ਦਾ ਹੱਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਵਿੱਚੋਂ ਹੀ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤਾ ਗਿਆ ਸਰਬੱਤ ਦੇ ਭਲੇ ਦਾ ਸਿਧਾਂਤ ਅੱਜ ਵੀ ਵਿਸ਼ਵ ਸ਼ਾਂਤੀ ਅਤੇ ਗਲੋਬਲ ਸਥਿਰਤਾ ਲਈ ਸਭ ਤੋਂ ਵੱਧ ਸਾਰਥਕ ਹੈ। ਸੰਤ ਸੀਚੇਵਾਲ ਨੇ ਅਮਰੀਕਾ, ਚੀਨ ਅਤੇ ਰੂਸ ਦੇ ਆਗੂਆਂ ਦਰਮਿਆਨ ਹੋਈ ‘ਡੈਲਟਾ 2.0’ ਗੱਲਬਾਤ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੁਨੀਆਂ ਦੀਆਂ ਵੱਡੀਆਂ ਤਾਕਤਾਂ ਵੀ ਅੱਜ ਵਿਸ਼ਵ ਸਥਿਰਤਾ ਅਤੇ ਪ੍ਰਮਾਣੂ ਹਥਿਆਰਾਂ ਨੂੰ ਘਟਾਉਣ ਵਰਗੇ ਮੁੱਦਿਆਂ ’ਤੇ ਵਿਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਦੁਨੀਆਂ ਦੇ ਆਗੂ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਅਪਣਾ ਲੈਣ ਤਾਂ ਵਿਸ਼ਵ ਸ਼ਾਂਤੀ ਦਾ ਸੁਪਨਾ ਸਾਕਾਰ ਹੋ ਸਕਦਾ ਹੈ। ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿੱਚ ਅੰਮ੍ਰਿਤ ਵੇਲੇ ਪਿੰਡ ਸੀਚੇਵਾਲ ਤੋਂ ਚੱਲ ਕੇ ਮਾਲਾ, ਸੋਹਲ ਖਾਲਸਾ, ਤਲਵੰਡੀ ਮਾਧੋ, ਅਹਿਮਦਪੁਰ, ਸ਼ੇਰਪੁਰ ਦੋਨਾ, ਮਨਿਆਲਾ, ਤੋਤੀ, ਨਸੀਰੇਵਾਲ, ਮੁਹੱਬਲੀਪੁਰ, ਫੌਜੀ ਕਲੌਨੀ, ਝੱਲ ਲੇਈਵਾਲ, ਰਣਧੀਰਪੁਰ ਤੋਂ ਤਲਵੰਡੀ ਪੁਲ ਤੋਂ ਹੁੰਦਾ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚ ਕੇ ਸੰਪੂਰਨ ਹੋਇਆ। ਇਸ ਦੌਰਾਨ ਪਿੰਡਾਂ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕਰਦਿਆਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਦੇ ਅੱਗੇ ਸਿੰਘਾਂ ਨੇ ਗਤਕੇ ਦੇ ਜ਼ੌਹਰ ਦਿਖਾਏ। ਭਾਈ ਤਜਿੰਦਰ ਸਿੰਘ ਦੇ ਜੱਥੇ ਅਤੇ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਬਾਲਯੋਗੀ ਬਾਬਾ ਪ੍ਰਗਟ ਨਾਥ, ‘ਆਪ’ ਦੇ ਹਲਕਾ ਇੰਚਾਰਜ ਪਾਲਾ ਜਲਾਲਪੁਰ, ਸੁਰਜੀਤ ਸਿੰਘ ਸ਼ੰਟੀ, ਦਇਆ ਸਿੰਘ, ਸਰਪੰਚ ਜੋਗਾ ਸਿੰਘ ਚੱਕ ਚੇਲਾ, ਸਰਪੰਚ ਬੂਟਾ ਸਿੰਘ ਸੀਚੇਵਾਲ, ਸਾਬਕਾ ਸਰਪੰਚ ਰਵਿੰਦਰ ਸਿੰਘ ਰਾਣਾ ਮਹਿੰਮੂਵਾਲ ਆਦਿ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕਰਤਾਰਪੁਰ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24