21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰਾਇਆ, 21 ਨਵੰਬਰ (ਚਰਨਜੀਤ ਸਿੰਘ ਦੁਸਾਂਝ)–ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਾਇਆ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆ ਦੀ ਅਗਵਾਈ ’ਚ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਤੋ ਆਰੰਭ ਹੋਇਆ।

Ad Position 21
No active advertisement
ਅਜੀਤ ਡੈਸਕ 22-11-2026
ਗੁਰਾਇਆ, 21 ਨਵੰਬਰ (ਚਰਨਜੀਤ ਸਿੰਘ ਦੁਸਾਂਝ)–ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਾਇਆ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆ ਦੀ ਅਗਵਾਈ ’ਚ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਤੋ ਆਰੰਭ ਹੋਇਆ। ਸ਼ਹਿਰ ਦੀ ਪ੍ਰਕਰਮਾ ਕਰਨ ਉਪਰੰਤ ਇਹ ਨਗਰ ਕੀਰਤਨ ਸ਼੍ਰੀ ਗੁਰੂ ਸਿੰਘ ਸਭਾ ਪਾਤਸ਼ਾਹੀ ਛੇਵੀ ਜੀ.ਟੀ. ਰੋਡ ਗੁਰਾਇਆ ਵਿਖੇ ਸੰਪੰਨ ਹੋਇਆ। ਇਸ ਦੌਰਾਨ ਨਗਰ ਕੀਰਤਨ ’ਚ ਬੈਡ ਟੀਮਾਂ, ਸਕੂਲੀ ਬੱਚਿਆ, ਕੀਰਤਨੀ ਜੱਥਿਆ ਨੇ ਆਪਣੀ ਹਾਜ਼ਰੀ ਲਗਵਾਈ। ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀ ਦੇ ਜੋਹਰਾਂ ਨੇ ਸੰਗਤਾਂ ’ਚ ਸਿੱਖੀ ਪ੍ਰਤੀ ਉਤਸ਼ਾਹ ਪੈਦਾ ਕੀਤਾ। ਨਗਰ ਕੀਰਤਨ ਦੌਰਾਨ ਵੱਖ-ਵੱਖ ਪੜਾਵਾਂ ਤੇ ਸੰਗਤਾਂ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ ਸਨ। ਇਸ ਦੌਰਾਨ ਇਲਾਕੇ ਦੇ ਰਾਜਨੀਤਕ ਅਤੇ ਸਮਾਜਿਕ ਆਗੂਆ ਨੇ ਆਪਣੀ ਹਾਜ਼ਰੀ ਲਗਵਾਈ। ਪੁਲਿਸ ਵਲੋ ਸੰਗਤਾਂ ਦੀ ਸਹੂਲਤ ਲਈ ਟਰੈਫਿਕ ਦੇ ਲੋੜ ਅਨੁਸਾਰ ਬਣਦੇ ਪ੍ਰਬੰਧ ਕੀਤੇ ਗਏ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਦਮਪੁਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿਰਮਲ ਕੁਟੀਆ ਸੀਚੇਵਾਲ ਤੋਂ ਸਜਾਇਆ ਤੀਜਾ ਹਰਾ ਨਗਰ ਕੀਰਤਨ
Ad Position 24