21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਦਮਪੁਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਆਦਮਪੁਰ, 21 ਨਵੰਬਰ (ਰਮਨ ਦਵੇਸਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਰਾਮਗੜ੍ਹੀਆ, ਮੇਨ ਰੋਡ ਆਦਮਪੁਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।

Ad Position 21
No active advertisement
ਹੰਸਿਕਾ ਗੁਪਤਾ ਮਾਤਾ-ਵਿਨੀਤਾ ਗੁਪਤਾ ਪਿਤਾ-ਗੀਤਾਂਸ਼ੂ ਗੁਪਤਾ ਵਾਸੀ-ਅਟਵਾਲ ਹਾਊਸ ਕਲੋਨੀ, ਫਿਲੌਰ 22-11-2026
ਆਦਮਪੁਰ, 21 ਨਵੰਬਰ (ਰਮਨ ਦਵੇਸਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਦੁਆਰਾ ਰਾਮਗੜ੍ਹੀਆ, ਮੇਨ ਰੋਡ ਆਦਮਪੁਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਨਗਰ ਕੀਰਤਨ ਗੁਰਦੁਆਰਾ ਰਾਮਗੜ੍ਹੀਆ, ਮੇਨ ਰੋਡ ਆਦਮਪੁਰ ਤੋਂ ਆਰੰਭ ਹੋ ਕੇ ਮੇਨ ਰੋਡ, ਬਸੰਤ ਬਿਹਾਰ, ਗਾਜ਼ੀਪੁਰ, ਮੁਹੱਲਾ ਜੱਟਾਂ ਆਦਮਪੁਰ, ਖੁਰਦਪੁਰ, ਫਤਿਹਪੁਰ, ਰਾਮ ਨਗਰ, ਚੋਮੋਂ ਅਤੇ ਰੇਲਵੇ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਬਾਂਸਲ, ਰਸ਼ਪਾਲ ਸਿੰਘ ਪਾਲਾ, ਗੁਰਮੁਖ ਸਿੰਘ ਸੂਰੀ, ਜਸਵਿੰਦਰ ਸਿੰਘ ਬਿਰਦੀ, ਹਰਿੰਦਰ ਸਿੰਘ, ਕੁਲਵਿੰਦਰ ਸਿੰਘ ਟੋਨਾ, ਕਮਲਜੀਤ ਸਿੰਘ ਬਿੱਟੂ, ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ, ਅਮਰਜੀਤ ਸਿੰਘ ਭੋਗਪੁਰੀਆ, ਮਨਮੋਹਨ ਸਿੰਘ ਬਾਬਾ, ਰਣਜੀਤ ਸਿੰਘ ਹੀਰ, ਹਰਜਿੰਦਰ ਸਿੰਘ, ਅਮਰੀਕ ਸਿੰਘ ਸਾਬੀ, ਚਰਨਜੀਤ ਸਿੰਘ ਸ਼ੇਰੀ, ਦਵਿੰਦਰ ਸਿੰਘ ਸੂਰੀ, ਵਿਜੇ ਯਾਦਵ, ਡਾ. ਸੁਮਿਤ ਵਰਮਾ, ਬਲਵੀਰ ਗਿਰ, ਰਵੀ ਸ਼ੰਕਰ ਬਾਂਸਲ, ਸੋਨੂ ਭੋਈ ਅਤੇ ਪ੍ਰੀਤ ਕੋਹਲੀ ਸਮੇਤ ਸੈਂਕੜੇ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
Ad Position 22
No active advertisement
ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24