ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਲਾਏ ਵਿਸ਼ੇਸ਼ ਕੈਂਪ
ਜਲੰਧਰ, 22 ਨਵੰਬਰ (ਜਤਿੰਦਰ ਪੰਮੀ)-ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰਾਂ ਦੀ ਸਹੂਲਤ ਲਈ ਐਤਾਵਰ ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਲਗਾਏ ਇਨ੍ਹਾਂ ਕੈਂਪਾਂ ’ਚ ਬੂਥ ਲੈਵਲ ਅਫ਼ਸਰਾਂ (ਬੀ.
ਜਲੰਧਰ, 22 ਨਵੰਬਰ (ਜਤਿੰਦਰ ਪੰਮੀ)-ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰਾਂ ਦੀ ਸਹੂਲਤ ਲਈ ਐਤਾਵਰ ਨੂੰ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਲਗਾਏ ਇਨ੍ਹਾਂ ਕੈਂਪਾਂ ’ਚ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵਲੋਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ-ਆਪਣੇ ਬੂਥਾਂ ’ਤੇ ਮੌਜੂਦ ਰਹਿ ਕੇ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਤੇ ਵੇਰਵਿਆਂ ਦੀ ਜਾਂਚ ਕਰਨ, ਨਵੀਂ ਵੋਟ ਬਣਵਾਉਣ ਤੇ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਵਿੱਚ ਸਹਾਇਤਾ ਪ੍ਰਦਾਨ ਕੀਤੀ ਗਈ। ਉਨ੍ਹਾਂ ਦੱਸਿਆ ਕਿ 6 ਦਸੰਬਰ 2026 ਨੂੰ ਵੀ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਉਦੇਸ਼ ਯੋਗ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਾਉਣ ਅਤੇ ਸੂਚੀ ਸਬੰਧੀ ਦਾਅਵੇ ਤੇ ਇਤਰਾਜ਼ ਪੇਸ਼ ਕਰਨ ਦੀ ਸਹੂਲਤ ਪ੍ਰਦਾਨ ਕਰਨਾ ਹੈ। ਡੀ. ਸੀ. ਵਾਲੀਆ ਨੇ ਸਮੂਹ ਯੋਗ ਨਾਗਰਿਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਵੋਟਰ ਸੂਚੀਆਂ ਵਿੱਚ ਦਰਜ ਆਪਣਿਆਂ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਦੀ ਅਪੀਲ ਕੀਤੀ।