ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
ਸ਼ਾਹਕੋਟ, 22 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਨੰਗਲ ਅੰਬੀਆਂ ਦੇ ਇੱਕ ਨੌਜਵਾਨ ਦੀ ਫਗਵਾੜਾ ਦੇ ਨਜ਼ਦੀਕੀ ਪਿੰਡ ਰਾਵਲਪਿੰਡੀ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਚਾਚਾ ਰਣਜੀਤ ਕੁਮਾਰ ਬਿੱਲਾ (ਟੈਂਟ ਵਾਲੇ) ਵਾਸੀ ਪਿੰਡ ਨੰਗਲ ਅੰਬੀਆਂ ਨੇ ਦੱਸਿਆ ਕਿ ਉਸਦਾ ਭਤੀਜਾ ਸਾਵਨ ਥਾਪਰ (21) ਪੁੱਤਰ ਜਸਵੀਰ ਥਾਪਰ ਵਾਸੀ ਪਿੰਡ ਨੰਗਲ ਅੰਬੀਆਂ (ਸ਼ਾਹਕੋਟ) ਤਿੰਨ ਦਿਨ ਪਹਿਲਾਂ ਆਪਣੇ ਦੋਸਤਾਂ ਨਾਲ ਮੋਟਰਸਾਈਕਲਾਂ ‘ਤੇ ਬਾਬਾ ਬਾਲਕ ਨਾਥ, ਪੀਰ ਨਿਗਾਹੇ ਮੱਥਾ ਟੇਕਣ ਲਈ ਗਿਆ ਸੀ।
ਸ਼ਾਹਕੋਟ, 22 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕੀ ਪਿੰਡ ਨੰਗਲ ਅੰਬੀਆਂ ਦੇ ਇੱਕ ਨੌਜਵਾਨ ਦੀ ਫਗਵਾੜਾ ਦੇ ਨਜ਼ਦੀਕੀ ਪਿੰਡ ਰਾਵਲਪਿੰਡੀ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਚਾਚਾ ਰਣਜੀਤ ਕੁਮਾਰ ਬਿੱਲਾ (ਟੈਂਟ ਵਾਲੇ) ਵਾਸੀ ਪਿੰਡ ਨੰਗਲ ਅੰਬੀਆਂ ਨੇ ਦੱਸਿਆ ਕਿ ਉਸਦਾ ਭਤੀਜਾ ਸਾਵਨ ਥਾਪਰ (21) ਪੁੱਤਰ ਜਸਵੀਰ ਥਾਪਰ ਵਾਸੀ ਪਿੰਡ ਨੰਗਲ ਅੰਬੀਆਂ (ਸ਼ਾਹਕੋਟ) ਤਿੰਨ ਦਿਨ ਪਹਿਲਾਂ ਆਪਣੇ ਦੋਸਤਾਂ ਨਾਲ ਮੋਟਰਸਾਈਕਲਾਂ ‘ਤੇ ਬਾਬਾ ਬਾਲਕ ਨਾਥ, ਪੀਰ ਨਿਗਾਹੇ ਮੱਥਾ ਟੇਕਣ ਲਈ ਗਿਆ ਸੀ। ਜਦੋਂ ਉਹ ਮੱਥਾ ਟੇਕ ਕੇ ਵਾਪਸ ਘਰ ਪਰਤ ਰਹੇ ਸਨ ਤਾਂ ਬੀਤੇ ਦਿਨ ਸ਼ਾਮ ਕਰੀਬ 7 ਵਜੇ ਪਿੰਡ ਰਾਵਲਪਿੰਡੀ (ਫਗਵਾੜਾ) ਵਿਖੇ ਉਨ੍ਹਾਂ ਦੇ ਮੋਟਰਸਾਈਕਲ ਦੀ ਇੱਕ ਟਿੱਪਰ ਨਾਲ ਟੱਕਰ ਹੋ ਗਈ। ਮੋਟਰਸਾਈਕਲ ‘ਤੇ ਸਾਵਨ ਥਾਪਰ ਸਮੇਤ ਤਿੰਨ ਨੌਜਵਾਨ ਸਵਾਰ ਸਨ। ਇਸ ਭਿਆਨਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਵਲੋਂ ਬਣਦੀ ਕਾਰਵਾਈ ਕਰਨ ਉਪਰੰਤ ਸਾਵਨ ਥਾਪਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ, ਜਿਸਦਾ ਅੱਜ ਗਮਗੀਨ ਮਾਹੌਲ ’ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।