22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਿਗਮ ਯੂਨੀਅਨ ਦੀ ਹੜਤਾਲ ਖ਼ਤਮ ਕਰਵਾਉਣ ਲਈ ਮੀਟਿੰਗ ਰਹੀ ਬੇਨਤੀਜਾ , ਅੱਜ ਵੀ ਜਾਰੀ ਰਹੇਗਾ ਧਰਨਾ

ਜਲੰਧਰ, 22 ਨਵੰਬਰ (ਸ਼ਿਵ)- ਨਗਰ ਨਿਗਮ ਜਲੰਧਰ ’ਚ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਚੰਦਨ ਗਰੇਵਾਲ ਧੜੇ ਦੀ ਯੂਨੀਅਨ ਵਲੋਂ ਪਿਛਲੇ ਕਈ ਦਿਨਾਂ ਤੋਂ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਖ਼ਤਮ ਕਰਵਾਉਣ ਲਈ ਮਾਡਲ ਟਾਊਨ ਸਥਿਤ ਮੇਅਰ ਹਾਊਸ ਵਿਖੇ ਮੇਅਰ ਤੇ ਯੂਨੀਅਨ ਆਗੂਆਂ ਵਿਚਕਾਰ ਅਹਿਮ ਮੀਟਿੰਗ ਹੋਈ। ਕਰੀਬ 3 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਮੀਟਿੰਗ ’ਚ ਯੂਨੀਅਨ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਪਰ ਦੋਵਾਂ ਧਿਰਾਂ ਵਿਚਕਾਰ ਸਹਿਮਤੀ ਨਾ ਬਣਨ ਕਾਰਨ ਮੀਟਿੰਗ ਬੇਨਤੀਜਾ ਰਹੀ।

Ad Position 21
No active advertisement
ਮੇਅਰ ਹਾਊਸ ਵਿਖੇ ਯੂਨੀਅਨ ਆਗੂਆਂ ਨਾਲ ਮੀਟਿੰਗ ਦੌਰਾਨ ਮੇਅਰ ਵਨੀਤ ਧੀਰ, ਚੰਦਨ ਗਰੇਵਾਲ ਅਤੇ ਹੋਰ ਆਗੂ। ਤਸਵੀਰ: ਮੁਨੀਸ਼ 23-11-2026
ਜਲੰਧਰ, 22 ਨਵੰਬਰ (ਸ਼ਿਵ)- ਨਗਰ ਨਿਗਮ ਜਲੰਧਰ ’ਚ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਚੰਦਨ ਗਰੇਵਾਲ ਧੜੇ ਦੀ ਯੂਨੀਅਨ ਵਲੋਂ ਪਿਛਲੇ ਕਈ ਦਿਨਾਂ ਤੋਂ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਖ਼ਤਮ ਕਰਵਾਉਣ ਲਈ ਮਾਡਲ ਟਾਊਨ ਸਥਿਤ ਮੇਅਰ ਹਾਊਸ ਵਿਖੇ ਮੇਅਰ ਤੇ ਯੂਨੀਅਨ ਆਗੂਆਂ ਵਿਚਕਾਰ ਅਹਿਮ ਮੀਟਿੰਗ ਹੋਈ। ਕਰੀਬ 3 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਮੀਟਿੰਗ ’ਚ ਯੂਨੀਅਨ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ, ਪਰ ਦੋਵਾਂ ਧਿਰਾਂ ਵਿਚਕਾਰ ਸਹਿਮਤੀ ਨਾ ਬਣਨ ਕਾਰਨ ਮੀਟਿੰਗ ਬੇਨਤੀਜਾ ਰਹੀ। ਇਸ ਕਾਰਨ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਦੀਆਂ ਉਮੀਦਾਂ ਨੂੰ ਫਿਲਹਾਲ ਬੂਰ ਨਹੀਂ ਪੈ ਸਕਿਆ। ਮੀਟਿੰਗ ’ਚ ਨਗਰ ਨਿਗਮ ਦੇ ਮੇਅਰ ਵਨੀਤ ਧੀਰ, ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਦੀਪਕ ਸ਼ਾਰਦਾ ਕੌਂਸਲਰ ਤੋਂ ਇਲਾਵਾ ਯੂਨੀਅਨ ਆਗੂ ਸੰਨੀ ਸਹੋਤਾ, ਸੰਨੀ ਸੇਠੀ, ਅਨਿਲ ਸਭਰਵਾਲ, ਮਨੀਸ਼ ਬਾਬਾ, ਸਿਕੰਦਰ ਖੋਸਲਾ, ਸ਼ਾਮ ਲਾਲ ਗਿੱਲ ਤੇ ਹੋਰ ਆਗੂ ਮੌਜੂਦ ਸਨ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਜਲਦ ਪ੍ਰਵਾਨ ਕਰਨ ਦੀ ਮੰਗ ਰੱਖੀ। ਦੂਜੇ ਪਾਸੇ ਮੇਅਰ ਤੇ ਹੋਰ ਆਗੂਆਂ ਵਲੋਂ ਯੂਨੀਅਨ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਮਸਲੇ ਦਾ ਹੱਲ ਜ਼ਰੂਰ ਕੱਢਿਆ ਜਾਵੇਗਾ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਹੜਤਾਲ ਖ਼ਤਮ ਕਰਨ ਦਾ ਸਵਾਲ ਪੈਦਾ ਨਹੀਂ ਹੁੰਦਾ। ਕਾਫ਼ੀ ਲੰਬੀ ਚਰਚਾ ਦੇ ਬਾਵਜੂਦ ਕੋਈ ਸਾਂਝਾ ਫ਼ੈਸਲਾ ਨਾ ਹੋਣ ਕਾਰਨ ਮੀਟਿੰਗ ਸਮਾਪਤ ਹੋ ਗਈ। ਇਸ ਮੌਕੇ ਮੇਅਰ ਵਨੀਤ ਧੀਰ ਨੇ ਕਿਹਾ ਕਿ ਮੰਗਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ। ਮੀਟਿੰਗ ਤੋਂ ਬਾਅਦ ਯੂਨੀਅਨ ਨਾਲ ਸਬੰਧਤ ਇੱਕ ਆਗੂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਹੜਤਾਲ ਅਜੇ ਖ਼ਤਮ ਨਹੀਂ ਹੋਈ ਹੈ ਅਤੇ ਸੋਮਵਾਰ ਨੂੰ ਵੀ ਇਹ ਨਿਰਵਿਘਨ ਜਾਰੀ ਰਹੇਗੀ। ਯੂਨੀਅਨ ਵਲੋਂ ਨਗਰ ਨਿਗਮ ਦਫ਼ਤਰ ਵਿੱਚ ਧਰਨਾ ਅਤੇ ਪ੍ਰਦਰਸ਼ਨ ਕੀਤਾ ਜਾਵੇਗਾ। ਯੂਨੀਅਨ ਦਾ ਕਹਿਣਾ ਹੈ ਕਿ ਨਗਰ ਨਿਗਮ ਦੀ ਹੱਦ ਵਿੱਚ ਨਵੇਂ ਸ਼ਾਮਲ ਕੀਤੇ ਗਏ ਪਿੰਡਾਂ ’ਚ ਨਾ ਤਾਂ ਸਫ਼ਾਈ ਸੁਪਰਵਾਈਜ਼ਰ ਤਾਇਨਾਤ ਹਨ ਅਤੇ ਨਾ ਹੀ ਲੋੜੀਂਦੀ ਗਿਣਤੀ ਵਿੱਚ ਸਫ਼ਾਈ ਕਰਮਚਾਰੀ ਮੌਜੂਦ ਹਨ। ਇਸ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਸਫ਼ਾਈ ਪ੍ਰਬੰਧ ਪ੍ਰਭਾਵਿਤ ਹੋ ਰਹੇ ਹਨ।ਇਸ ਤੋਂ ਇਲਾਵਾ ਵਰਿਆਣਾ ਡੰਪ ਵਿਖੇ ਪੱਕੇ ਤੌਰ ‘ਤੇ ਸੁਪਰਵਾਈਜ਼ਰ ਲਗਾਉਣ, ਵਾਰਡਾਂ ਵਿੱਚ ਸੈਨੇਟਰੀ ਸੁਪਰਵਾਈਜ਼ਰਾਂ ਦੀ ਤਾਇਨਾਤੀ ਕਰਨ ਅਤੇ ਵਾਰਡਾਂ ਵਿੱਚ ਚਲਾਈ ਜਾ ਰਹੀ ਮਸ਼ੀਨਰੀ ਸਬੰਧੀ ਸਪੱਸ਼ਟ ਜਾਣਕਾਰੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਵੀ ਕੀਤੀ ਗਈ ਹੈ। ਯੂਨੀਅ ਨ ਵਲੋਂ ਕਰਮਚਾਰੀਆਂ ਕੋਲੋਂ ਸੀ.ਡੀ.ਸੀ. ਦਾ ਚਾਰਜ ਵਾਪਸ ਲੈਣ, ਸਿਹਤ ਸ਼ਾਖਾ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਤਿਆਰ ਕਰਨ ਲਈ ਪੱਕੇ ਬਿੱਲ ਕਲਰਕ ਨਿਯੁਕਤ ਕਰਨ ਤੇ ਬਦਲੇ ਗਏ ਬਿੱਲ ਕਲਰਕਾਂ ਨੂੰ ਸਬੰਧਤ ਕਰਮਚਾਰੀਆਂ ਦੇ ਸਰਵਿਸ ਰਿਕਾਰਡ ਮੁਹੱਈਆ ਕਰਵਾਉਣ ਦੀ ਮੰਗ ਵੀ ਉਠਾਈ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਵੈਸਟ ਹਲਕੇ ’ਚ ਬਬਰੀਕ ਚੌਕ ਨੇੜੇ ਆਮ ਆਦਮੀ ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਅਗਲੀ ਖ਼ਬਰ ਭਾਜਪਾ ਦੀ ਸਟੇਟ ਜੁਆਇਨਿੰਗ ਕਮੇਟੀ ਦਾ ਮੈਂਬਰ ਬਣਾਏ ਜਾਣ ’ਤੇ ਰਾਠੌਰ ਨੇ ਹਾਈਕਮਾਨ ਦਾ ਕੀਤਾ ਧੰਨਵਾਦ
Ad Position 24