22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੀ.ਐਮ. ਸ੍ਰੀ ਕੇਂਦਰੀ ਵਿਦਿਆਲਿਆ ਨੰਬਰ-2 ਜਲੰਧਰ ਛਾਉਣੀ ਵਿਖੇ ਸਾਲਾਨਾ ਖੇਡ ਦਿਵਸ ਅੱਜ

ਜਲੰਧਰ , 22 ਨਵੰਬਰ (ਡਾ ਜਤਿੰਦਰ ਸਾਬੀ) ਪੀਐਮ ਸ੍ਰੀ ਕੇਂਦਰੀ ਵਿਦਿਆਲਿਆ ਨੰਬਰ-2, ਜਲੰਧਰ ਛਾਉਣੀ ਵਿਖੇ ਵਿਦਿਆਰਥੀਆਂ ਅੰਦਰ ਖੇਡ ਭਾਵਨਾ, ਅਨੁਸ਼ਾਸਨ, ਸਰੀਰਕ ਤੰਦਰੁਸਤੀ ਅਤੇ ਟੀਮ ਵਰਕ ਦੀ ਭਾਵਨਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸਾਲਾਨਾ ਖੇਡ ਦਿਵਸ 2026-27 ਭਲਕੇ 23 ਨਵੰਬਰ, ਸੋਮਵਾਰ ਨੂੰ ਸਵੇਰੇ 10 ਵਜੇ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਵਿਦਿਆਲਿਆ ਦੇ ਪ੍ਰਿੰਸੀਪਲ ਰਵਿੰਦਰ ਕੁਮਾਰ ਨੇ ਦੱਸਿਆ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਇਸ ਖੇਡ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ।

Ad Position 21
No active advertisement
ਪ੍ਰਿੰਸੀਪਲ ਰਵਿੰਦਰ ਕੁਮਾਰ ਪੀਐਮ ਸ੍ਰੀ ਕੇਂਦਰੀ ਵਿਦਿਆਲਿਆ ਨੰਬਰ-2 ਜਲੰਧਰ ਛਾਉਣੀ । 23-11-2026
ਜਲੰਧਰ , 22 ਨਵੰਬਰ (ਡਾ ਜਤਿੰਦਰ ਸਾਬੀ) ਪੀਐਮ ਸ੍ਰੀ ਕੇਂਦਰੀ ਵਿਦਿਆਲਿਆ ਨੰਬਰ-2, ਜਲੰਧਰ ਛਾਉਣੀ ਵਿਖੇ ਵਿਦਿਆਰਥੀਆਂ ਅੰਦਰ ਖੇਡ ਭਾਵਨਾ, ਅਨੁਸ਼ਾਸਨ, ਸਰੀਰਕ ਤੰਦਰੁਸਤੀ ਅਤੇ ਟੀਮ ਵਰਕ ਦੀ ਭਾਵਨਾ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸਾਲਾਨਾ ਖੇਡ ਦਿਵਸ 2026-27 ਭਲਕੇ 23 ਨਵੰਬਰ, ਸੋਮਵਾਰ ਨੂੰ ਸਵੇਰੇ 10 ਵਜੇ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਵਿਦਿਆਲਿਆ ਦੇ ਪ੍ਰਿੰਸੀਪਲ ਰਵਿੰਦਰ ਕੁਮਾਰ ਨੇ ਦੱਸਿਆ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਇਸ ਖੇਡ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡਾ. ਬਲਜੀਤ ਕੌਰ, ਸਾਬਕਾ ਮੁੱਖ ਹਾਕੀ ਕੋਚ, ਭਾਰਤੀ ਖੇਡ ਅਥਾਰਟੀ (ਸਪੋਰਟਸ ਅਥਾਰਟੀ ਆਫ਼ ਇੰਡੀਆ) ਸ਼ਿਰਕਤ ਕਰਨਗੇ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਸ੍ਰੀ ਵਿਜੇ, ਸਾਬਕਾ ਮਿਸਟਰ ਇੰਡੀਆ ਤੇ ਕੇਂਦਰੀ ਵਿਦਿਆਲਿਆ ਸੰਗਠਨ ਦੇ ਟੀ.ਜੀ.ਟੀ. ਅਧਿਆਪਕ, ਸਮਾਗਮ ਦੀ ਸ਼ੋਭਾ ਵਧਾਉਣਗੇ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਦੇ ਆਗਮਨ ਤੇ ਐਨ.ਸੀ.ਸੀ. ਕੈਡਿਟਾਂ ਤੇ ਬੈਂਡ ਵਲੋਂ ਸਵਾਗਤ ਨਾਲ ਹੋਵੇਗੀ। ਉਪਰੰਤ ਦੀਪ ਜਗਾਉਣ ਦੀ ਰਸਮ, ਸਵਾਗਤੀ ਗੀਤ ਤੇ ਪ੍ਰਿੰਸੀਪਲ ਵਲੋਂ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਜਾਵੇਗਾ। ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਿਊ ਸੇਂਟ ਸੋਲਜ਼ਰ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸ਼ਾਨੋ-ਸ਼ੌਕਤ ਨਾਲ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਕਵੀ ਦਰਬਾਰ
Ad Position 24