22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਗਰ ਕੀਰਤਨ ਅੱਜ

ਜਲੰਧਰ, 22 ਨਵੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 23-11-2026
ਜਲੰਧਰ, 22 ਨਵੰਬਰ (ਐੱਮ. ਐੱਸ. ਲੋਹੀਆ)- ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ ਬਸਤੀ ਸ਼ੇਖ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਨਗਰ ਕੀਰਤਨ ਦੁਪਹਿਰ 3 ਵਜੇ ਤੋਂ ਸਜਾਏ ਜਾ ਰਹੇ ਹਨ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਵੇਰੇ 11 ਵਜੇ ਤੋਂ 3 ਵਜੇ ਤੱਕ ਅਤੇ ਸ਼ਾਮ 7 ਵਜੇ ਤੋਂ 10 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ’ਚ ਬੀਬੀ ਮਨਦੀਪ ਕੌਰ (ਲੁਧਿਆਣੇ ਵਾਲੇ), ਭਾਈ ਇਕਵਿੰਦਰ ਸਿੰਘ (ਬੀਬੀ ਕੌਲਾਂ ਜੀ, ਅੰਮ੍ਰਿਤਸਰ), ਭਾਈ ਹਰਜਿੰਦਰ ਸਿੰਘ ਖ਼ਾਲਸਾ (ਜਲੰਧਰ), ਭਾਈ ਤਜਿੰਦਰ ਸਿੰਘ ਪਾਰਸ ਅਤੇ ਭਾਈ ਅਭਿਤੇਜ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰ ਕੇ ਕੀਰਤਨ ਤੇ ਕਥਾ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਜਲੰਧਰ ਛਾਉਣੀ ’ਚ ਅਲੌਕਿਕ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਨਿਊ ਸੇਂਟ ਸੋਲਜ਼ਰ ਪਬਲਿਕ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਸ਼ਾਨੋ-ਸ਼ੌਕਤ ਨਾਲ ਮਨਾਇਆ
Ad Position 24