ਯੁੱਧ ਨਸ਼ਿਆਂ ਵਿਰੁੱਧ ਤਹਿਤ ਸੈਂਕੜੇ ਬਾਈਕ ਸਵਾਰਾਂ ਨੇ ਰੈਲੀ ਰਾਹੀਂ ‘ਪੰਜਾਬ ਅਗੇਂਸਟ ਡਰੱਗਜ਼’ ਦਾ ਦਿੱਤਾ ਸੁਨੇਹਾ
ਜਲੰਧਰ, 22 ਨਵੰਬਰ (ਡਾ. ਜਤਿੰਦਰ ਸਾਬੀ)-ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਮੇਅਰ ਵਿਨੀਤ ਧੀਰ, ਪ੍ਰਧਾਨ ਹਾਕੀ ਪੰਜਾਬ ਨਿਤਿਨ ਕੋਹਲੀ, ਸ਼ਾਲੀਨ ਮਿੱਤਰਾ, ‘ਨਸ਼ਾ ਮੁਕਤੀ ਮੋਰਚਾ’ ਦੇ ਦੋਆਬਾ ਕੋਆਰਡੀਨੇਟਰ ਅਤਿਨ ਅਗਨੀਹੋਤਰੀ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਤੇ ‘ਨਸ਼ਾ ਮੁਕਤੀ ਮੋਰਚਾ’ ਦੇ ਜਲੰਧਰ ਕੋਆਰਡੀਨੇਟਰ ਸ਼ੈਂਕੀ ਭਗਤ ਨੇ ਸ਼ਹਿਰ ਦੇ ਬਰਲਟਨ ਪਾਰਕ ਤੋਂ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਵਿਸ਼ਾਲ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ।
ਜਲੰਧਰ, 22 ਨਵੰਬਰ (ਡਾ. ਜਤਿੰਦਰ ਸਾਬੀ)-ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਮੇਅਰ ਵਿਨੀਤ ਧੀਰ, ਪ੍ਰਧਾਨ ਹਾਕੀ ਪੰਜਾਬ ਨਿਤਿਨ ਕੋਹਲੀ, ਸ਼ਾਲੀਨ ਮਿੱਤਰਾ, ‘ਨਸ਼ਾ ਮੁਕਤੀ ਮੋਰਚਾ’ ਦੇ ਦੋਆਬਾ ਕੋਆਰਡੀਨੇਟਰ ਅਤਿਨ ਅਗਨੀਹੋਤਰੀ, ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਤੇ ‘ਨਸ਼ਾ ਮੁਕਤੀ ਮੋਰਚਾ’ ਦੇ ਜਲੰਧਰ ਕੋਆਰਡੀਨੇਟਰ ਸ਼ੈਂਕੀ ਭਗਤ ਨੇ ਸ਼ਹਿਰ ਦੇ ਬਰਲਟਨ ਪਾਰਕ ਤੋਂ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਵਿਸ਼ਾਲ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ‘ਨਸ਼ਾ ਮੁਕਤੀ ਮੋਰਚਾ’ ਵਲੋਂ ਕਰਵਾਈ ਰੈਲੀ ’ਚ ਜਲੰਧਰ ਭਰ ਤੋਂ ਸੈਂਕੜੇ ਬਾਈਕ ਸਵਾਰਾਂ ਨੇ ਹਿੱਸਾ ਲਿਆ ਤੇ ਸ਼ਹਿਰ ’ਚੋਂ ਲੰਘਦਿਆਂ ‘ਪੰਜਾਬ ਅਗੇਂਸਟ ਡਰੱਗਜ਼’ ਦਾ ਸੁਨੇਹਾ ਦਿੱਤਾ। ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਤੇ ਇਸ ਮੁਹਿੰਮ ਨੂੰ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਇੱਕ ਜਨ-ਅੰਦੋਲਨ ’ਚ ਤਬਦੀਲ ਕਰ ਦਿੱਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ’ਚੋਂ ਨਸ਼ਿਆਂ ਨੂੰ ਖ਼ਤਮ ਕਰਨ ਤੇ ਮੁੱਖ ਮੰਤਰੀ ਦੇ ਰੰਗਲੇ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ’ਚ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਬਹੁਤ ਹੀ ਸਫ਼ਲ ਉਪਰਾਲਾ ਦੱਸਿਆ, ਜਿਸ ਵਿੱਚ ਸੂਬੇ ਦੇ ਲੱਖਾਂ ਲੋਕਾਂ ਨੇ ਹਿੱਸਾ ਲਿਆ। ਇਸੇ ਤਰ੍ਹਾਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਵੀ ਆਪਣੀ ਪੇਸ਼ਕਾਰੀ ਦਿੱਤੀ। ਇਹ ਬਾਈਕਰ ਰੈਲੀ ਕਪੂਰਥਲਾ ਚੌਕ, ਫੁੱਟਬਾਲ ਚੌਕ ਤੇ ਸ੍ਰੀ ਗੁਰੂ ਰਵਿਦਾਸ ਚੌਕ ਤੋਂ ਹੁੰਦੀ ਹੋਈ ਮਾਡਲ ਟਾਊਨ ਦੇ ਸ਼ਿਵਾਨੀ ਪਾਰਕ ਵਿਖੇ ਸਮਾਪਤ ਹੋਈ, ਜਿੱਥੇ ਪੰਜਾਬ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ, ‘ਆਪ’ ਆਗੂ ਬਲਵੀਰ ਸਿੰਘ ਪਾਲਾ ਜਲਾਲਪੁਰੀਆ ਅਤੇ ਸਥਾਨਕ ਵਸਨੀਕਾਂ ਨੇ ਰੈਲੀ ’ਚ ਸ਼ਾਮਿਲ ਲੋਕਾਂ ਦਾ ਸਵਾਗਤ ਕੀਤਾ।