ਇਤਿਹਾਸਿਕ ਹੋਵੇਗੀ 26 ਨੂੰ ਮੋਗਾ ਵਿਖੇ ਹੋਣ ਵਾਲੀ ‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’-ਦੀਪਕ ਬਾਲੀ
ਜਲੰਧਰ, 23 ਨਵੰਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਦੀਪਕ ਬਾਲੀ ਨੇ ਦਾਅਵਾ ਕੀਤਾ ਹੈ ਕਿ 26 ਨਵੰਬਰ ਨੂੰ ਮੋਗਾ ਦੇ ਮਟਵਾਣਾ ਵਿਖੇ ਆਮ ਆਦਮੀ ਪਾਰਟੀ ਦੇ 15ਵੇਂ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਇਕੱਠ ਦੇ ਪੱਖ ਤੋਂ ਇਤਿਹਾਸਿਕ ਹੋਵੇਗੀ। ਇਸ ਰੈਲੀ ਲਈ ਲਗਭਗ 116 ਏਕੜ ਜਗ੍ਹਾ ਨਿਰਧਾਰਤ ਕੀਤੀ ਗਈ ਹੈ ਅਤੇ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ ।
ਜਲੰਧਰ, 23 ਨਵੰਬਰ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਦੀਪਕ ਬਾਲੀ ਨੇ ਦਾਅਵਾ ਕੀਤਾ ਹੈ ਕਿ 26 ਨਵੰਬਰ ਨੂੰ ਮੋਗਾ ਦੇ ਮਟਵਾਣਾ ਵਿਖੇ ਆਮ ਆਦਮੀ ਪਾਰਟੀ ਦੇ 15ਵੇਂ ਸਥਾਪਨਾ ਦਿਵਸ ਮੌਕੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਇਕੱਠ ਦੇ ਪੱਖ ਤੋਂ ਇਤਿਹਾਸਿਕ ਹੋਵੇਗੀ। ਇਸ ਰੈਲੀ ਲਈ ਲਗਭਗ 116 ਏਕੜ ਜਗ੍ਹਾ ਨਿਰਧਾਰਤ ਕੀਤੀ ਗਈ ਹੈ ਅਤੇ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ । ਦੀਪਕ ਬਾਲੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਥਾਪਨਾ 26 ਨਵੰਬਰ 2012 ਨੂੰ ਹੋਈ ਸੀ ਅਤੇ ਇਸ ਸਾਲ ਪਾਰਟੀ ਆਪਣਾ 15ਵਾਂ ਸਥਾਪਨਾ ਦਿਵਸ ਮਨਾ ਰਹੀ ਹੈ । ਇਸ ਮੌਕੇ ਪੰਜਾਬ ਭਰ ਤੋਂ ਪਾਰਟੀ ਦੇ ਆਗੂਆਂ ਅਹੁਦੇਦਾਰਾਂ ਅਤੇ ਵਰਕਰਾਂ ਦੇ ਮੋਗਾ ਪਹੁੰਚਣ ਦੀ ਉਮੀਦ ਹੈ। ਰੈਲੀ ਨੂੰ ਯਾਦਗਾਰ ਬਣਾਉਣ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਆਗੂ ਅਤੇ ਵਰਕਰ ਸ਼ਿਰਕਤ ਕਰਨਗੇ । ਦੀਪਕ ਬਾਲੀ ਨੇ ਕਿਹਾ ਕਿ ਇਹ ਰੈਲੀ ਪਾਰਟੀ ਦੀ ਇਕਜੁੱਟਤਾ ਜਥੇਬੰਦਕ ਮਜ਼ਬੂਤੀ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਦੇ ਸੰਕਲਪ ਦਾ ਪ੍ਰਗਟਾਵਾ ਹੋਵੇਗੀ ਅਤੇ ਮੋਗਾ ਦੀ ਧਰਤੀ ’ਤੇ ਹੋਣ ਵਾਲਾ ਇਹ ਇਕੱਠ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਤੇ ਉਤਸ਼ਾਹ ਭਰੇਗਾ ।