ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਬਜ਼ੁਰਗ ਔਰਤ ਦੀ ਮੌਤ
ਗੁਰਾਇਆ, 23 ਨਵੰਬਰ (ਚਰਨਜੀਤ ਸਿੰਘ ਦੁਸਾਂਝ) – ਰੇਲਵੇ ਲਾਈਨ ’ਤੇ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇੱਕ ਬਜ਼ੁਰਗ ਔਰਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.
ਗੁਰਾਇਆ, 23 ਨਵੰਬਰ (ਚਰਨਜੀਤ ਸਿੰਘ ਦੁਸਾਂਝ) – ਰੇਲਵੇ ਲਾਈਨ ’ਤੇ ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇੱਕ ਬਜ਼ੁਰਗ ਔਰਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਗੁਰਾਇਆ ਦੇ ਇੰਚਾਰਜ ਪ੍ਰੇਮ ਨਾਥ ਨੇ ਦੱਸਿਆ ਕਿ ਪੁਲਿਸ ਨੂੰ ਮੀਮੋ ਰਾਹੀਂ ਸੂਚਨਾ ਮਿਲੀ ਸੀ ਕਿ ਹਾਪਾ-ਜੰਮੂ ਐਕਸਪ੍ਰੈੱਸ ਰੇਲ ਗੱਡੀ ਨੰਬਰ 12476, ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ, ਰੇਲ ਗੱਡੀ ਦੀ ਲਪੇਟ ’ਚ ਆਉਣ ਕਾਰਨ ਇੱਕ ਬਜ਼ੁਰਗ ਔਰਤ ਦੀ ਗੁਰਾਇਆ ਮੰਦਰ ਦੇ ਪਿਛੇ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੀ ਉਮਰ ਕਰੀਬ 50 ਤੋਂ 55 ਸਾਲ ਦੇ ਵਿਚਕਾਰ ਜਾਪਦੀ ਹੈ। ਔਰਤ ਨੇ ਨੀਲੇ ਅਤੇ ਚਿੱਟੇ ਰੰਗ ਦਾ ਫੁੱਲਾਂ ਵਾਲਾ ਸਲਵਾਰ-ਸੂਟ ਪਾਇਆ ਹੋਇਆ ਸੀ। ਪੁਲਿਸ ਵਲੋਂ ਮ੍ਰਿਤਕ ਔਰਤ ਦੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਫਿਲੌਰ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਪੁਲਿਸ ਵੱਲੋਂ ਔਰਤ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਉਸ ਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ।