23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਆਦਮਪੁਰ ਵਿਖੇ ਕਾਂਗਰਸ ਦੀ ਵਿਸ਼ਾਲ ਵਰਕਰ ਮਿਲਣੀ, ਪ੍ਰਧਾਨ ਪਰਗਟ ਸਿੰਘ ਨੇ ਕੀਤੀ ਸ਼ਿਰਕਤ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਅਤੇ ਲੋਕ ਮਸਲਿਆਂ ’ਤੇ ਹੋਈ ਚਰਚਾ

ਆਦਮਪੁਰ, 23 ਨਵੰਬਰ ( ਹਰਪ੍ਰੀਤ ਸਿੰਘ, ਰਮਨ ਦਵੇਸਰ )–ਕਾਂਗਰਸ ਪਾਰਟੀ ਵਲੋਂ ਆਦਮਪੁਰ ਵਿਖੇ ਵਿਸ਼ਾਲ ਵਰਕਰ ਮਿਲਣੀ ਕਰਵਾਈ ਗਈ, ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਜਿਲ੍ਹਾ਼ ਕਾਂਗਰਸ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਵਿਸ਼ੇਸ਼ ਸ਼ਿਰਕਤ ਕੀਤੀ। ਉਨ੍ਹਾਂ ਦੇ ਆਦਮਪੁਰ ਪਹੁੰਚਣ ’ਤੇ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਆਦਮਪੁਰ ਵਿਚ ਕੀਤੀ ਵਰਕਰ ਮਿਲਣੀ ਦੌਰਾਨ ਮੁੱਖ ਮਹਿਮਾਨਾਂ ਦੀ ਹਾਜ਼ਰੀ ਵਿਚ ਸੰਬੋਧਨ ਕਰਦੇ ਹਲਕਾ ਵਿਧਾਇਕ ਸੁਖਵਿੰਦਰ ਕੋਟਲੀ। 24-11-2026
ਆਦਮਪੁਰ, 23 ਨਵੰਬਰ ( ਹਰਪ੍ਰੀਤ ਸਿੰਘ, ਰਮਨ ਦਵੇਸਰ )–ਕਾਂਗਰਸ ਪਾਰਟੀ ਵਲੋਂ ਆਦਮਪੁਰ ਵਿਖੇ ਵਿਸ਼ਾਲ ਵਰਕਰ ਮਿਲਣੀ ਕਰਵਾਈ ਗਈ, ਜਿਸ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਜਿਲ੍ਹਾ਼ ਕਾਂਗਰਸ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਵਿਸ਼ੇਸ਼ ਸ਼ਿਰਕਤ ਕੀਤੀ। ਉਨ੍ਹਾਂ ਦੇ ਆਦਮਪੁਰ ਪਹੁੰਚਣ ’ਤੇ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਸ਼ਹਿਰੀ ਪ੍ਰਧਾਨ ਦਸ਼ਵਿੰਦਰ ਕੁਮਾਰ ਚਾਂਦ, ਬਲਾਕ ਪ੍ਰਧਾਨ ਰਣਦੀਪ ਰਾਣਾ ਸਮੇਤ ਸੀਨੀਅਰ ਕਾਂਗਰਸੀ ਆਗੂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਵਰਕਰ ਮਿਲਣੀ ਦੌਰਾਨ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ, ਲੋਕਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਂਦਿਆਂ ਪ੍ਰਧਾਨ ਪ੍ਰਗਟ ਸਿੰਘ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਤਿੱਖੇ ਸਵਾਲ ਚੁੱਕਦਿਆਂ ਸੂਬੇ ਦੇ ਲੋਕਾਂ ਨੂੰ ਆਪਣੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਅਤੇ ਪੰਜਾਬ ਦੀ ਬਿਹਤਰੀ ਲਈ ਇਕਜੁੱਟ ਹੋ ਕੇ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਬਿਹਤਰੀ ਲਈ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਵਾਸਤੇ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ। ਪ੍ਰਗਟ ਸਿੰਘ ਨੇ ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਗੁਰੂ ਸਾਹਿਬਾਨ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਪੰਜਾਬ ਇਕਜੁੱਟ ਹੋ ਕੇ ਅੱਗੇ ਵਧਿਆ ਸੀ, ਉਸੇ ਤਰ੍ਹਾਂ ਅੱਜ ਵੀ ਸਾਨੂੰ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਇਕਜੁੱਟ ਹੋਣਾ ਪਵੇਗਾ । ਇਸ ਮੌਕੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਦੱਸਿਆ ਕਿ ਇਹ ਪ੍ਰੋਗਰਾਮ ਪਿੰਡ ਸੰਘਵਾਲ ਤੋਂ ਸ਼ੁਰੂ ਹੋ ਕੇ ਭੱਟੀਆਂ ਹੁੰਦਾ ਹੋਇਆ ਆਦਮਪੁਰ ਵਿਖੇ ਸ਼ਹਿਰੀ ਪ੍ਰਧਾਨ ਦਵਿੰਦਰ ਚੰਦ ਦੇ ਗ੍ਰਹਿ ਵਿਖੇ ਪਹੁੰਚਿਆ, ਜਿੱਥੇ ਕਾਂਗਰਸੀ ਵਰਕਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ ਕੋਟਲੀ ਨੇ ਸਮੂਹ ਕਾਂਗਰਸੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀ 30 ਤਰੀਕ ਨੂੰ ਪਿੰਡ ਨੰਗਲ ਸਲਾਲਾ ਦੇ ਗੁਰਦੁਆਰਾ ਬਾਬਾ ਸ਼ਹੀਦਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਨ੍ਹਾਂ ਸਮੂਹ ਵਰਕਰਾਂ ਨੂੰ ਇਸ ਯਾਤਰਾ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਸ਼ਹਿਰੀ ਪ੍ਰਧਾਨ ਦਸ਼ਬਿੰਦਰ ਕੁਮਾਰ ਚਾਂਦ, ਰਣਦੀਪ ਰਾਣਾ ਬਲਾਕ ਪ੍ਰਧਾਨ, ਜੋਰਾਵਾਰ ਸਿੰਘ ਸੰਘਵਾਲ ਜਨਰਲ ਸਕੱਤਰ, ਪਰਵਿੰਦਰ ਸਿੰਘ ਸੋਢੀ ਵਰਕਿੰਗ ਪ੍ਰਧਾਨ, ਜਗਦੀਪ ਢੱਡਾ ਵਾਈਸ ਪ੍ਰਧਾਨ, ਸੁਭਾਸ਼ ਭਨੋਟ ਪ੍ਰਧਾਨ ਅਲਾਵਲਪੁਰ, ਪਰਮਿੰਦਰ ਸਿੰਘ ਮੱਲੀ ਬਲਾਕ ਪ੍ਰਧਾਨ ਭੋਗਪੁਰ, ਅਜੇ ਸ਼ਿੰਗਾਰੀ ਜਨਰਲ ਸੈਕਟਰੀ,ਕਰਵਲ ਸਾਬਕਾ ਪ੍ਰਧਾਨ ਨਗਰ ਕੌਂਸਲ, ਭੁਪਿੰਦਰ ਸਿੰਘ ਭਿੰਦਾ, ਹਰਜਿੰਦਰ ਸਿੰਘ ਕਰਵਲ ਸਾਬਕਾ ਕੌਂਸਲਰ, ਗੈਰੀ ਕੋਟਲੀ, ਬਲਰਾਮ ਵਰਮਾ, ਵਰਿੰਦਰ ਕੁਮਾਰ ਦੋਨੋਂ ਵਾਈਸ ਪ੍ਰਧਾਨ, ਵਰਿੰਦਰ ਕੁਮਾਰ ਵਾਈਸ ਪ੍ਰਧਾਨ, ਹਰੀ ਮਹਿਤਾ ਦਰਸ਼ਨ ਲਾਲ ਦੋਨੋਂ ਜਨਰਲ ਸੈਕਟਰੀ, ਰਾਜੇਸ਼ ਰਾਜੂ ਪ੍ਰਧਾਨ ਐਸਸੀ ਡਿਪਾਰਟਮੈਂਟ, ਸੁਸ਼ਮਾ ਰਾਣੀ ਕੌਂਸਲਰ,ਜਸਵੰਤ ਕੌਰ ਕੌਰ ਪ੍ਰਧਾਨ ਮਹਿਲਾ ਕਾਂਗਰਸ, ਬਲਜੀਤ ਕੌਰ ਮੁਰਾਦਪੁਰ ਵਾਈਸ ਪ੍ਰਧਾਨ, ਕਪਲ ਟੰਡਨ ਪਰਵੀਨ ਟੰਡਨ, ਜਸਵਿੰਦਰ ਸਿੰਘ ਭਿੰਦਾ, ਬਲਜੀਤ ਸਿੰਘ ਦਿਓਲ, ਬਲਵੀਰ ਸਿੰਘ ਅਟਵਾਲ, ਰਾਜ ਕੁਮਾਰ ਪੌਲ, ਪਰਮਜੀਤ ਪੰਮਾ, ਜੋਗਿੰਦਰ ਪਾਲ ਰਾਜੀਪੁਰ, ਹਰਮਨ ਸਿੰਘ, ਮਨਿੰਦਰ ਸਿੰਘ ਮਨੀ ਸਮੇਤ ਕਾਂਗਰਸੀ ਵਰਕਰ ਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਹੋਏ ।
Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਬ੍ਰਾਹਮਣ ਸਭਾ ਦੀ ਅਹਿਮ ਬੈਠਕ ਹੋਈ ਅਗਲੀ ਖ਼ਬਰ ਲਾਇਨਜ਼ ਪਬਲਿਕ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
Ad Position 24